Punjab MC Elections: ਪੰਜਾਬ 'ਚ ਭਖਿਆ ਚੋਣ ਮੈਦਾਨ; ਹਜ਼ਾਰਾਂ ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਅੱਠ ਨਗਰ ਨਿਗਮ, 75 ਨਗਰ ਕੌਂਸਲ ਅਤੇ 21 ਨਗਰ ਪਰਿਸ਼ਦ ਲਈ 26 ਮਈ ਨੂੰ ਹੋਵੇਗੀ ਵੋਟਿੰਗ ਅਤੇ 29 ਨੂੰ ਆਉਣਗੇ ਨਤੀਜੇ

Punjab MC Elections: ਪੰਜਾਬ 'ਚ ਭਖਿਆ ਚੋਣ ਮੈਦਾਨ; ਹਜ਼ਾਰਾਂ ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰੇ ਅੱਠ ਨਗਰ ਨਿਗਮ, 75 ਨਗਰ ਕੌਂਸਲ ਅਤੇ 21 ਨਗਰ ਪਰਿਸ਼ਦ ਲਈ 26 ਮਈ ਨੂੰ ਹੋਵੇਗੀ ਵੋਟਿੰਗ ਅਤੇ 29 ਨੂੰ ਆਉਣਗੇ ਨਤੀਜੇ

ਚੰਡੀਗੜ੍ਹ,(ਪੰਜਾਬੀ ਰਾਈਟਰ)- Punjab MC Elections:  ਪੰਜਾਬ ਵਿੱਚ 26 ਮਈ ਨੂੰ ਹੋਣ ਵਾਲੀਆਂ ਅੱਠ ਨਗਰ ਨਿਗਮ, 75 ਨਗਰ ਕੌਂਸਲ ਅਤੇ 21 ਨਗਰ ਪਰਿਸ਼ਦ ਦੀਆਂ ਚੋਣਾਂ ਨੂੰ ਲੈ ਕੇ ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ। ਇਨ੍ਹਾਂ ਚੋਣਾਂ ਲਈ ਕੁੱਲ 7623 ਉਮੀਦਵਾਰ ਚੋਣ ਮੈਦਾਨ ਵਿੱਚ ਨਿੱਤਰ ਗਏ ਹਨ। ਜਿਨ੍ਹਾਂ ਦੀ ਕਿਸਮਤ ਦਾ ਫੈਸਲਾ ਪੰਜਾਬ ਦੇ ਵੋਟਰਾਂ ਵੱਲੋਂ 26 ਮਈ ਨੂੰ ਕੀਤਾ ਜਾਵੇਗਾ। ਇਸ ਸਬੰਧੀ ਨਤੀਜੇ 29 ਮਈ ਨੂੰ ਆਉਣਗੇ।

ਪੰਜਾਬ ਰਾਜ ਚੋਣ ਕਮਿਸ਼ਨ ਤੋਂ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿੱਚ ਅੱਠ ਨਗਰ ਨਿਗਮ ਦੀਆਂ ਚੋਣਾਂ ਲਈ 1613 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ, ਜਦੋਂ ਕਿ ਬੀਤੇ ਦਿਨ 386 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ। ਨਗਰ ਨਿਗਮ ਦੀ ਚੋਣ ਦੌਰਾਨ ਹੁਣ ਤੱਕ ਚਾਰ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਨਗਰ ਕੌਂਸਲ ਦੀ ਚੋਣ ਦੌਰਾਨ ਕੁੱਲ 5144 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਲੰਘੇ ਦਿਨ 1695 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ।

ਨਗਰ ਕੌਂਸਲ ਦੀ ਚੋਣ ਦੌਰਾਨ 41 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਇਸੇ ਤਰ੍ਹਾਂ ਨਗਰ ਪਰਿਸ਼ਦ ਦੀ ਚੋਣ ਵਿੱਚ 866 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ ਹਨ। ਲੰਘੇ ਦਿਨ 312 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਸਨ ਅਤੇ 28 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹੇ।

ਪੰਜਾਬ ਰਾਜ ਚੋਣ ਕਮਿਸ਼ਨ ਅਨੁਸਾਰ ਪੰਜਾਬ ਵਿੱਚ ਮਿਉਂਸਿਪਲ ਚੋਣਾ ਲਈ 10800 ਦੇ ਕਰੀਬ ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ, ਜਦੋਂ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਤੋਂ ਬਾਅਦ 10096 ਉਮੀਦਵਾਰ ਚੋਣ ਮੈਦਾਨ ਵਿੱਚ ਰਹਿ ਗਏ । ਇਸ ਤੋਂ ਬਾਅਦ ਸੂਬੇ ਭਰ ਵਿੱਚ 2473 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਲਏ ਹੁਣ ਅਖੀਰ ਵਿੱਚ 7623 ਉਮੀਦਵਾਰ ਚੋਣ ਮੈਦਾਨ ਵਿੱਚ ਨਿਤਰੇ ਹੋਏ ਹਨ।

ਪੰਜਾਬ ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੇ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਮਿਊਨਸੀਪਲ ਚੋਣਾਂ ਨੂੰ ਭਾਰਤ ਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਇਹਨਾਂ ਚੋਣਾਂ ਦੌਰਾਨ ਕਿਸੇ ਕਿਸਮ ਦੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।