ਚੰਡੀਗਡ਼੍ਹ,(ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਅਵਾਰਾ ਕੁੱਤਿਆਂ ਦੀ ਦੇਖਭਾਲ ਲਈ ਆਸਰਾ ਘਰ ਬਣਾਏ ਜਾਣਗੇ ਅਤੇ ਅਵਾਰਾ ਕੁੱਤਿਆਂ ਨੂੰ ਭੀੜ ਭੜੱਕੇ ਵਾਲੀਆਂ ਥਾਵਾਂ ਤੋਂ ਸ਼ਿਫ਼ਟ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅਵਾਰਾ ਕੁੱਤਿਆਂ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਦੀ ਇੰਨ-ਬਿੰਨ ਪਾਲਣਾ ਕਰਨ ਦੀ ਵਚਨਬੱਧਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸੂਬੇ ਭਰ ਵਿੱਚ ਪਹਿਲਾਂ ਹੀ ਲੋੜੀਂਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋੜੀਂਦੀ ਗਿਣਤੀ ਵਿੱਚ ਡੌਗ ਸ਼ੈਲਟਰ (ਆਸਰਾ ਘਰ) ਬਣਾਏਗੀ ਅਤੇ ਉਨ੍ਹਾਂ ਦੀ ਦੇਖਭਾਲ ਕਰੇਗੀ, ਜਿੱਥੇ ਅਵਾਰਾ ਕੁੱਤਿਆਂ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾ ਸਕੇਗੀ। ਉਨ੍ਹਾਂ ਪੁਸ਼ਟੀ ਕੀਤੀ ਕਿ ਸਰਕਾਰ ਇਸ ਮੁੱਦੇ ਦੇ ਮਾਨਵੀ ਤੇ ਕਾਨੂੰਨੀ ਹੱਲ ਲਈ ਵਚਨਬੱਧ ਹੈ।
ਮੇਨਕਾ ਗਾਂਧੀ ਨੇ ਭਗਵੰਤ ਮਾਨ ਦੇ ਟਵੀਟ ’ਤੇ ਸਵਾਲ ਚੁੱਕੇ
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੇਰ ਰਾਤ ਕੀਤੇ ਟਵੀਟ ਕਿ ਉਨ੍ਹਾਂ ਦੀ ਸਰਕਾਰ ‘ਆਵਾਰਾ ਅਤੇ ਖ਼ੂੰਖਾਰ ਕੁੱਤਿਆਂ ਨੂੰ ਖ਼ਤਮ ਕਰਨ’ ਲਈ ‘ਵੱਡੀ ਮੁਹਿੰਮ’ ਸ਼ੁਰੂ ਕਰੇਗੀ ’ਤੇ ਸਾਬਕਾ ਕੇਂਦਰੀ ਮੰਤਰੀ ਮੇਨਕਾ ਗਾਂਧੀ ਨੇ ਸਵਾਲ ਚੁੱਕੇ ਹਨ। ‘ਪੀਪਲ ਫਾਰ ਐਨੀਮਲਜ਼’ ਦੀ ਕੌਮੀ ਚੇਅਰਪਰਸਨ ਤੇ ਭਾਜਪਾ ਦੀ ਸੀਨੀਅਰ ਆਗੂ ਮੇਨਕਾ ਗਾਂਧੀ ਨੇ ਅੱਜ ‘ਦਿ ਟ੍ਰਿਬਿਊਨ’ ਨੂੰ ਫੋਨ ’ਤੇ ਦਿੱਤੀ ਵਿਸ਼ੇਸ਼ ਇੰਟਰਵਿਊ ਵਿੱਚ ਮੁੱਖ ਮੰਤਰੀ ਦੇ ਟਵੀਟ ਨੂੰ ‘ਸੁਪਰੀਮ ਕੋਰਟ ਦੇ ਹੁਕਮਾਂ ਦੀ ਜਾਣ-ਬੁੱਝ ਕੇ ਕੀਤੀ ਗਈ ਗਲਤ ਵਿਆਖਿਆ’ ਦੱਸਿਆ ਹੈ।

.jpg)
.jpg)
.jpg)
.jpg)



































.jpg)


























.jpg)





.jpg)






















.jpg)







