ਚੰਡੀਗਡ਼੍ਹ,(ਪੰਜਾਬੀ ਰਾਈਟਰ)- ਪੰਜਾਬ ਵਿੱਚ ਨਗਰ ਨਿਗਮ ਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਚੋਣ ਨਤੀਜੇ ਸ਼ੁੱਕਰਵਾਰ ਨੂੰ ਸਖ਼ਤ ਸੁਰੱਖਿਆ ਪਹਿਰੇ ਹੇਠ ਐਲਾਨੇ ਜਾਣਗੇ ਅਤੇ 7,554 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਹੋਵੇਗਾ। ਆਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਲਕੇ ਪੰਜਾਬ ਦੇ ਸ਼ਹਿਰੀ ਵੋਟਰਾਂ ਦਾ ਰਾਜਸੀ ਰੌਂਅ ਸਾਹਮਣੇ ਆਵੇਗਾ। ਵੋਟਾਂ ਦੀ ਗਿਣਤੀ ਤੋਂ ਪਹਿਲਾਂ ਚੋਣ ਪਿੜ ’ਚ ਕੁੱਦੇ ਉਮੀਦਵਾਰਾਂ ਦੀਆਂ ਧੜਕਣਾਂ ਤੇਜ਼ ਹੋਈਆਂ ਹਨ। ਸਾਰੀਆਂ ਸਿਆਸੀ ਧਿਰਾਂ ਨੇ ਆਪੋ ਆਪਣੇ ਗਿਣਤੀ ਏਜੰਟ ਤਿਆਰ ਕਰ ਲਏ ਹਨ।
ਪੰਜਾਬ ਰਾਜ ਚੋਣ ਕਮਿਸ਼ਨ ਨੇ ਵੋਟਾਂ ਦੀ ਗਿਣਤੀ ਲਈ ਗਿਣਤੀ ਕੇਂਦਰਾਂ ’ਤੇ ਸਭ ਪ੍ਰਬੰਧ ਮੁਕੰਮਲ ਕਰ ਲਏ ਹਨ। ਚੋਣ ਕਮਿਸ਼ਨ ਵੱਲੋਂ ਪੰਜਾਬ ਦੇ 23 ਜ਼ਿਲ੍ਹਿਆਂ ’ਚ ਕੁੱਲ 115 ਗਿਣਤੀ ਕੇਂਦਰ ਬਣਾਏ ਗਏ ਹਨ, ਜਿਨ੍ਹਾਂ ਦੇ ਬਾਹਰ ਬਹੁਪਰਤੀ ਸੁਰੱਖਿਆ ਪਹਿਰਾ ਹੋਵੇਗਾ। ਚੋਣ ਪ੍ਰਕਿਰਿਆ ਦੌਰਾਨ ਕਰੀਬ 80 ਉਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲਾ ਚੁਣੇ ਗਏ ਹਨ। ਸੂਬੇ ’ਚ ਅੱਠ ਨਗਰ ਨਿਗਮਾਂ, 75 ਨਗਰ ਕੌਂਸਲਾਂ ਅਤੇ 19 ਨਗਰ ਪੰਚਾਇਤਾਂ ਲਈ 26 ਮਈ ਨੂੰ ਵੋਟਾਂ ਪਈਆਂ ਸਨ ਅਤੇ ਭਲਕੇ ਸਵੇਰ ਅੱਠ ਵਜੇ ਵੋਟਾਂ ਦੀ ਗਿਣਤੀ ਸ਼ੁਰੂ ਹੋਵੇਗੀ।
ਵੇਰਵਿਆਂ ਅਨੁਸਾਰ ਅੱਠ ਨਗਰ ਨਿਗਮਾਂ ਲਈ 1,613 ਉਮੀਦਵਾਰਾਂ, 75 ਨਗਰ ਕੌਂਸਲਾਂ ਲਈ 5,141 ਅਤੇ 19 ਨਗਰ ਪੰਚਾਇਤਾਂ ਲਈ ਖੜ੍ਹੇ 800 ਉਮੀਦਵਾਰਾਂ ਦੀ ਸਿਆਸੀ ਕਿਸਮਤ ਦਾ ਫ਼ੈਸਲਾ ਹੋਵੇਗਾ। ਪੰਜਾਬ ਭਰ ’ਚ ਭਲਕੇ 1,897 ਵਾਰਡਾਂ ਨੂੰ ਨਵੇਂ ਕੌਂਸਲਰ ਮਿਲਣਗੇ। ਡਿਪਟੀ ਕਮਿਸ਼ਨਰਾਂ ਵੱਲੋਂ ਵੋਟਾਂ ਦੀ ਗਿਣਤੀ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਜ਼ਿਲ੍ਹਿਆਂ ਦੇ ਐੱਸ ਐੱਸ ਪੀਜ਼ ਨੇ ਵੀ ਸੁਰੱਖਿਆ ਪ੍ਰਬੰਧਾਂ ਸਬੰਧੀ ਕਈ ਥਾਈਂ ਗਿਣਤੀ ਕੇਂਦਰਾਂ ਦਾ ਦੌਰਾ ਕੀਤਾ। ਭਲਕੇ ‘ਆਪ’ ਦੇ 1801, ਕਾਂਗਰਸ ਪਾਰਟੀ ਦੇ 1550, ਭਾਜਪਾ ਦੇ 1316, ਸ਼੍ਰੋਮਣੀ ਅਕਾਲੀ ਦਲ ਦੇ 1251, ਬਸਪਾ ਦੇ 96 ਅਤੇ 1528 ਅਜ਼ਾਦ ਉਮੀਦਵਾਰਾਂ ਦੇ ਚੋਣ ਨਤੀਜੇ ਸਾਹਮਣੇ ਆਉਣਗੇ।
‘ਆਪ’ ਕਾਰਜਕਾਲ ਦੌਰਾਨ ਇਸ ਤੋਂ ਪਹਿਲਾਂ ਪੰਜ ਨਗਰ ਨਿਗਮਾਂ ਅਤੇ 41 ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਵੋਟਾਂ ਦਸੰਬਰ 2024 ’ਚ ਵੀ ਪਈਆਂ ਸਨ। ਭਲਕੇ ਸ਼ਹਿਰੀ ਸੰਸਥਾਵਾਂ ਦੇ ਚੋਣ ਨਤੀਜੇ ਆਉਣ ਮਗਰੋਂ ਸ਼ਹਿਰੀ ਤੇ ਪੇਂਡੂ ਇਕਾਈਆਂ ਦੀਆਂ ਚੋਣਾਂ ਦਾ ਕੰਮ ਵੀ ਮੁਕੰਮਲ ਹੋ ਜਾਵੇਗਾ। ਕਾਂਗਰਸ ਸਰਕਾਰ ਸਮੇਂ 2021 ’ਚ ਸ਼ਹਿਰੀ ਸੰਸਥਾਵਾਂ ਦੀਆਂ ਚੋਣਾਂ ਹੋਈਆਂ ਸਨ।
ਐਤਕੀਂ ਸ਼ਹਿਰੀ ਸੰਸਥਾਵਾਂ ਲਈ ਕੁੱਲ 22,38,241 ਵੋਟਰਾਂ ਨੇ 26 ਮਈ ਨੂੰ ਆਪਣੇ ਸਿਆਸੀ ਹੱਕ ਦਾ ਇਸਤੇਮਾਲ ਕੀਤਾ ਸੀ ਜਿਨ੍ਹਾਂ ਦੀ ਪੋਲਿੰਗ ਦਰ ਕਰੀਬ 64 ਫ਼ੀਸਦੀ ਬਣਦੀ ਹੈ। ਬਰਨਾਲਾ ਨਗਰ ਨਿਗਮ ਦੀ ਇਹ ਪਹਿਲੀ ਚੋਣ ਹੈ ਅਤੇ ਬਰਨਾਲਾ ਦੇ 50 ਵਾਰਡਾਂ ਨੂੰ ਪਹਿਲੀ ਵਾਰ ਨਿਗਮ ਦੇ ਕੌਂਸਲਰ ਮਿਲਣਗੇ।
.jpg)
.jpg)

.jpg)
.jpg)





































.jpg)
























.jpg)





.jpg)






















.jpg)







