ਚੰਡੀਗਡ਼੍ਹ,(ਪੰਜਾਬੀ ਰਾਈਟਰ)- ਪੰਜਾਬ ਅਤੇ ਹਰਿਆਣਾ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਨੇ ਲੋਕਾਂ ਨੂੰ ਕਹਿਰ ਦੀ ਗਰਮੀ ਤੋਂ ਰਾਹਤ ਦਿਵਾ ਦਿੱਤੀ ਹੈ। ਮੀਂਹ ਤੇ ਠੰਢੀਆਂ ਹਵਾਵਾਂ ਕਾਰਨ ਅੱਜ ਦੂਜੇ ਦਿਨ ਪੰਜਾਬ ਤੇ ਹਰਿਆਣਾ ਵਿੱਚ ਤਾਪਮਾਨ ਆਮ ਨਾਲੋਂ 7 ਤੋਂ 8 ਡਿਗਰੀ ਸੈਲਸੀਅਸ ਤੱਕ ਘੱਟ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪੰਜਾਬ ਵਿੱਚ ਅਗਲੇ ਚਾਰ ਦਿਨ ਮੌਸਮ ਖੁਸ਼ਗਵਾਰ ਰਹਿਣ ਦੀ ਪੇਸ਼ੀਨਗੋਈ ਕੀਤੀ ਹੈ। ਮੌਸਮ ਵਿਗਿਆਨੀਆਂ ਦਾ ਕਹਿਣਾ ਹੈ ਕਿ ਪਹਿਲੀ ਤੋਂ 4 ਜੂਨ ਤੱਕ ਪੰਜਾਬ ਵਿੱਚ ਟੁੱਟਵਾਂ ਮੀਂਹ ਪੈ ਸਕਦਾ ਹੈ। ਇਸ ਲਈ ਮੌਸਮ ਵਿਗਿਆਨੀਆਂ ਨੇ ਯੈਲੋ ਅਲਰਟ ਜਾਰੀ ਕੀਤਾ ਹੈ। ਅੱਜ ਵੀ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਾਰਾ ਦਿਨ ਬੱਦਲਵਾਈ ਰਹੀ। ਸੂਬੇ ’ਚ ਬਦਲੇ ਮੌਸਮ ਦੇ ਮਿਜ਼ਾਜ ਤੋਂ ਕਿਸਾਨਾਂ ਦੇ ਚਿਹਰੇ ਵੀ ਖਿੜ ਗਏ ਹਨ, ਜਿਨ੍ਹਾਂ ਵੱਲੋਂ ਭਲਕੇ ਪਹਿਲੀ ਜੂਨ ਤੋਂ ਸੂਬੇ ਵਿੱਚ ਝੋਨੇ ਦੀ ਲੁਆਈ ਸ਼ੁਰੂ ਕੀਤੀ ਜਾਵੇਗੀ। ਇਸ ਸਮੇਂ ਪੈ ਰਿਹਾ ਮੀਂਹ ਝੋਨਾ, ਫਲ ਤੇ ਸਬਜ਼ੀਆਂ ਦੀਆਂ ਫ਼ਸਲਾਂ ਲਈ ਵੀ ਲਾਹੇਵੰਦ ਸਾਬਤ ਹੋਵੇਗਾ।
ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 31 ਤੋਂ 38 ਡਿਗਰੀ ਸੈਲਸੀਅਸ ਵਿਚਕਾਰ ਦਰਜ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 33.5 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 31.8 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 32 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 34.4 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 38 ਡਿਗਰੀ ਸੈਲਸੀਅਸ, ਫ਼ਰੀਦਕੋਟ ਵਿੱਚ 33.5 ਡਿਗਰੀ ਸੈਲਸੀਅਸ, ਗੁਰਦਾਸਪੁਰ ਵਿੱਚ 32 ਡਿਗਰੀ ਸੈਲਸੀਅਸ, ਫ਼ਾਜ਼ਿਲਕਾ ਵਿੱਚ 33.7 ਡਿਗਰੀ ਸੈਲਸੀਅਸ, ਫ਼ਿਰੋਜ਼ਪੁਰ ਵਿੱਚ 33.3 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 31.2 ਡਿਗਰੀ ਸੈਲਸੀਅਸ, ਮੁਹਾਲੀ ਵਿੱਚ 31.1 ਡਿਗਰੀ ਸੈਲਸੀਅਸ ਅਤੇ ਰੂਪਨਗਰ ਵਿੱਚ 33.8 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਇਹ ਆਮ ਨਾਲੋਂ 7 ਤੋਂ 8 ਡਿਗਰੀ ਸੈਲਸੀਅਸ ਤੱਕ ਘੱਟ ਹੈ।
ਬਿਜਲੀ ਦੀ ਮੰਗ ਘਟੀ
ਮੌਸਮ ਦਾ ਮਿਜ਼ਾਜ ਬਦਲਣ ਕਾਰਨ ਬਿਜਲੀ ਦੀ ਮੰਗ ਵੀ ਘੱਟ ਗਈ ਹੈ। ਅੱਜ ਸੂਬੇ ਵਿੱਚ ਸ਼ਾਮ ਵੇਲੇ ਬਿਜਲੀ ਦੀ ਵੱਧ ਤੋਂ ਵੱਧ ਮੰਗ 8978 ਮੈਗਾਵਾਟ ਦਰਜ ਕੀਤੀ ਗਈ ਹੈ। ਜਦੋਂ ਕਿ ਦਿਨ ਸਮੇਂ ਬਿਜਲੀ ਦੀ ਮੰਗ 7500 ਤੋਂ 8000 ਮੈਗਾਵਾਟ ਦੇ ਵਿਚਕਾਰ ਰਹੀ ਦਰਜ ਕੀਤੀ ਗਈ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ ਦਿਨਾਂ ਦੌਰਾਨ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਤੋਂ ਟੱਪ ਗਈ ਸੀ।
.jpg)
.jpg)
.jpg)

.jpg)










































.jpg)















.jpg)





.jpg)





























.jpg)




