BKU Sidhupur Protests US-India FTA: ਕੇਂਦਰ ਕਿਸਾਨੀ ਹਿੱਤਾਂ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ: ਡੱਲੇਵਾਲ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ ਸਾੜਿਆ

BKU Sidhupur Protests US-India FTA: ਕੇਂਦਰ ਕਿਸਾਨੀ ਹਿੱਤਾਂ ਨੂੰ ਨਜ਼ਰ-ਅੰਦਾਜ਼ ਕਰ ਰਹੀ ਹੈ: ਡੱਲੇਵਾਲ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ ਸਾੜਿਆ

ਫ਼ਰੀਦਕੋਟ,(ਪੰਜਾਬੀ ਰਾਈੇਟਰ)- ਸੰਯੁਕਤ ਕਿਸਾਨ ਮੋਰਚਾ (ਗ਼ੈਰ-ਰਾਜਨੀਤਕ) ਦੇ ਸੱਦੇ ’ਤੇ ਭਾਰਤੀ ਕਿਸਾਨ ਯੂਨੀਅਨ (ਏਕਤਾ)-ਸਿੱਧੂਪੁਰ ਵੱਲੋਂ ਇੱਥੇ ਰੋਸ ਮੁਜ਼ਾਹਰਾ ਕਰ ਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਪੁਤਲਾ ਸਾੜਿਆ ਗਿਆ ਅਤੇ ਡਿਪਟੀ ਕਮਿਸ਼ਨਰ ਰਾਹੀਂ ਭਾਰਤ ਦੇ ਰਾਸ਼ਟਰਪਤੀ ਦੇ ਨਾਂ ਮੰਗ ਪੱਤਰ ਦਿੱਤਾ ਗਿਆ। ਇਸ ਮੌਕੇ ਐੱਸ ਕੇ ਐੱਮ (ਗ਼ੈਰ-ਸਿਆਸੀ) ਦੇ ਕੌਮੀ ਕਨਵੀਨਰ ਅਤੇ ਬੀ ਕੇ ਯੂ (ਏਕਤਾ)-ਸਿੱਧੂਪੁਰ ਦੇ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਭਾਰਤ-ਅਮਰੀਕਾ ਮੁਕਤ ਵਪਾਰ ਸਮਝੌਤੇ ਵਿੱਚ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਖੇਤਰ ਨੂੰ ਸ਼ਾਮਲ ਕਰਨਾ ਦੇਸ਼ ਦੇ ਕਿਸਾਨਾਂ ਲਈ ਘਾਤਕ ਸਾਬਤ ਹੋਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅਮਰੀਕਾ ਦੇ ਦਬਾਅ ਹੇਠ ਕਿਸਾਨਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ, ਡੇਅਰੀ ਅਤੇ ਪੋਲਟਰੀ ਸੈਕਟਰ ਨੂੰ ਮੁਕਤ ਵਪਾਰ ਸਮਝੌਤੇ ਤੋਂ ਬਾਹਰ ਰੱਖਿਆ ਜਾਵੇ ਅਤੇ ਵਿਦੇਸ਼ਾਂ ਤੋਂ ਆਉਣ ਵਾਲੇ ਖੇਤੀ ਉਤਪਾਦਾਂ ਉੱਤੇ ਆਯਾਤ ਡਿਊਟੀ ਲਗਾਈ ਜਾਵੇ। ਸ੍ਰੀ ਡੱਲੇਵਾਲ ਨੇ ਕਿਹਾ ਕਿ ਜੇਕਰ ਇਹ ਸਮਝੌਤਾ ਇਨ੍ਹਾਂ ਖੇਤਰਾਂ ’ਤੇ ਲਾਗੂ ਕੀਤਾ ਗਿਆ ਤਾਂ ਪਹਿਲਾਂ ਹੀ ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਕਿਸਾਨੀ ਨੂੰ ਹੋਰ ਵੱਡਾ ਨੁਕਸਾਨ ਝੱਲਣਾ ਪਵੇਗਾ। ਮੁਜ਼ਾਹਰੇ ਦੌਰਾਨ ਜ਼ਿਲ੍ਹਾ ਪ੍ਰਧਾਨ ਬੋਹੜ ਸਿੰਘ ਰੁਪੱਈਆਂ ਵਾਲਾ, ਇੰਦਰਜੀਤ ਸਿੰਘ ਘਣੀਆ, ਗੁਰਦਿੱਤਾ ਸਿੰਘ, ਤੇਜਾ ਸਿੰਘ ਪੱਕਾ, ਜਿੰਦਰ ਸਿੰਘ ਸਾਦਿਕ, ਸੁਖਚਰਨ ਸਿੰਘ ਗੋਲੇਵਾਲਾ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ।