ਅਕਾਲੀ ਦਲ (ਪੁਨਰ ਸੁਰਜੀਤ) ਦਾ ਵਫ਼ਦ ਰਾਜਪਾਲ ਨੂੰ ਮਿਲਿਆ
ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਵਫ਼ਦ ਨੇ ਅੱਜ ਪੰਜਾਬ ਲੋਕ ਭਵਨ ਵਿੱਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਵਫ਼ਦ ਨੇ ਰਾਜਪਾਲ ਨੂੰ ਪੰਥ, ਪੰਜਾਬ ਦੇ ਸੰਵਿਧਾਨਕ ਅਤੇ ਸੰਘੀ ਅਧਿਕਾਰਾਂ, ਕਿਸਾਨਾਂ, ਮਜ਼ਦੂਰਾਂ ਅਤੇ ਸੂਬੇ ਦੀ ਆਰਥਿਕਤਾ ਨਾਲ ਜੁੜੇ ਕਈ ਗੰਭੀਰ ਮੁੱਦਿਆਂ ਬਾਰੇ ਮੰਗ ਪੱਤਰ ਸੌਂਪਿਆ। ਇਹ ਮੰਗ ਪੱਤਰ ਪ੍ਰੋ. ਪ੍ਰੇਮ ਸਿੰਘ ਚੰਦੁਮਾਜਰਾ, ਗੁਰਪ੍ਰਤਾਪ ਸਿੰਘ ਵਡਾਲਾ, ਗੋਬਿੰਦ ਸਿੰਘ ਲੌਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਸਰਵਣ ਸਿੰਘ ਫਿਲੌਰ, ਬੀਬੀ ਪਰਮਜੀਤ ਕੌਰ ਗੁਲਸ਼ਨ, ਗਗਨਜੀਤ ਸਿੰਘ ਬਰਨਾਲਾ, ਅਜੈਪਾਲ ਸਿੰਘ ਮੀਰਾਕੋਟ, ਰਣਜੀਤ ਸਿੰਘ, ਗੁਰਜੀਤ ਸਿੰਘ ਤਲਵੰਡੀ, ਜਗਜੀਤ ਸਿੰਘ ਕੋਹਲੀ ਅਤੇ ਰਵਿੰਦਰ ਸਿੰਘ ਸ਼ਾਹਪੁਰ ਦੀ ਅਗਵਾਈ ਹੇਠ ਵਫ਼ਦ ਨੇ ਦਿੱਤਾ। ਇਸ ਵਫ਼ਦ ਨੇ ਰਾਜਪਾਲ ਨੂੰ ਮੰਗ ਪੱਤਰ ਵਿੱਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ (ਸੋਧ 2026) ਵਿੱਚ ਸਿੱਖ ਸੰਸਥਾਵਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਵਿਆਪਕ ਸੋਧਾਂ ਅਤੇ ਸਾਰੇ ਯੋਗ ‘ਬੰਦੀ ਸਿੰਘਾਂ’ ਦੀ ਰਿਹਾਈ ਦੀ ਮੰਗ ਕੀਤੀ। ਵਫ਼ਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਇਨ੍ਹਾਂ ਮੁੱਦਿਆਂ ਨੂੰ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆ ਕੇ ਛੇਤੀ ਹੱਲ ਕੀਤਾ ਜਾਵੇ।
.jpg)
.jpg)

.jpg)
.jpg)
















































.jpg)







.jpg)
.jpg)







































.jpg)

