ਚੰਡੀਗਡ਼੍ਹ,(ਪੰਜਾਬੀ ਰਾਈਟਰ)- ਕੈਬਨਿਟ ਮੰਤਰੀ ਅਮਨ ਅਰੋੜਾ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ 13,000 ਤੋਂ ਵੱਧ ਪਿੰਡਾਂ ਨੂੰ ਐੱਲ ਈ ਡੀ ਸੋਲਰ ਸਟਰੀਟ ਲਾਈਟਾਂ ਨਾਲ ਰੋਸ਼ਨ ਕੀਤਾ ਜਾਵੇਗਾ। ਇਸ ਨਾਲ ਅਗਲੇ ਪੰਜ ਸਾਲਾਂ ਤੱਕ ਲਾਈਟਾਂ ਦੀ ਮੁਰੰਮਤ ਦੀ ਜ਼ਿੰਮੇਵਾਰੀ ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਅਤੇ ਸਬੰਧਤ ਕੰਪਨੀ ਦੀ ਹੋਵੇਗੀ। ਸੂਬੇ ਦੇ 13,000 ਤੋਂ ਵੱਧ ਪਿੰਡਾਂ ਵਿੱਚ 470 ਕਰੋੜ ਨਾਲ 3 ਲੱਖ ਤੋਂ ਵੱਧ ਸੋਲਰ ਲਾਈਟਾਂ ਲਾਈਆਂ ਜਾਣਗੀਆਂ। ਪਹਿਲੇ ਪੜਾਅ ਵਿੱਚ ਸੂਬੇ ਦੇ 2,617 ਪਿੰਡਾਂ ਵਿੱਚ 81 ਕਰੋੜ ਰੁਪਏ ਨਾਲ 50,870 ਲਾਈਟਾਂ ਲਾਈਆਂ ਜਾਣਗੀਆਂ, ਜਿਸ ਲਈ 8 ਠੇਕੇਦਾਰਾਂ ਨੂੰ ਕੰਮ ਅਲਾਟ ਕਰ ਦਿੱਤਾ ਹੈ। ਇਸ ਲਈ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਬੰਧਤ ਕੰਪਨੀਆਂ ਨੂੰ ਕੰਮ ਦੀ ਵੰਡ ਦੇ ਪੱਤਰ ਜਾਰੀ ਕੀਤੇ ਹਨ।
ਸ੍ਰੀ ਅਰੋੜਾ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਲਾਗਤ ਦਾ 70 ਫ਼ੀਸਦੀ ਖਰਚ ਸਰਕਾਰ ਵੱਲੋਂ ਕੀਤਾ ਜਾਵੇਗਾ ਜਦਕਿ ਬਾਕੀ 30 ਫ਼ੀਸਦੀ ਗ੍ਰਾਮ ਪੰਚਾਇਤਾਂ ਸਹਿਣ ਕਰਨਗੀਆਂ। ਹਰ ਸਟਰੀਟ ਲਾਈਟ ਦੀ ਜੀਓ-ਟੈਗਿੰਗ ਅਤੇ ਵਿਲੱਖਣ ਪਛਾਣ, ਕਿਊ ਆਰ ਕੋਡ ਅਤੇ ਆਈ ਵੀ ਆਰ ਐੱਸ-ਆਧਾਰਤ ਸ਼ਿਕਾਇਤ ਨਿਵਾਰਣ ਅਤੇ ਕਾਰਜਸ਼ੀਲਤਾ ਨੂੰ ਟਰੈਕ ਕਰਨ ਲਈ ਨਿਗਰਾਨ ਪ੍ਰਣਾਲੀਆਂ ਸ਼ਾਮਲ ਕੀਤੀਆਂ ਗਈਆਂ ਹਨ, ਜਿਸ ਨਾਲ ਕਿਸੇ ਵੀ ਖਰਾਬੀ ਦੇ 72 ਘੰਟਿਆਂ ਅੰਦਰ ਮੁਰੰਮਤ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਲਾਈਟਾਂ ਲਾਉਣ ਲਈ ਜਨਤਕ ਥਾਵਾਂ ਜਿਵੇਂ ਪਿੰਡ ਦੀ ਫਿਰਨੀ, ਸਕੂਲ, ਆਂਗਣਵਾੜੀ ਕੇਂਦਰ, ਸਰਕਾਰੀ ਸਿਹਤ ਸਹੂਲਤਾਂ, ਧਾਰਮਿਕ ਸੰਸਥਾਵਾਂ ਅਤੇ ਸੰਘਣੀ ਆਬਾਦੀ ਵਾਲੇ ਖੇਤਰਾਂ ਨੂੰ ਤਰਜੀਹ ਦਿੱਤੀ ਜਾਵੇਗੀ।
.jpg)
.jpg)

.jpg)
.jpg)














































.jpg)










.jpg)









.jpg)




























.jpg)


