ਫ਼ਰੀਦਕੋਟ,(ਪੰਜਾਬੀ ਰਾਈਟਰ)- ਬਾਬਾ ਫਰੀਦ ਭਰਤੀ ਘੁਟਾਲਾ: ਬਾਬਾ ਫ਼ਰੀਦ ਯੂਨੀਵਰਸਿਟੀ ਨੇ ਪਿਛਲੇ ਸਮੇਂ ਦੌਰਾਨ ਕੀਤੀਆਂ ਨਿਯੁਕਤੀਆਂ ਦੇ ਮਾਮਲੇ ਵਿੱਚ 200 ਅਧਿਕਾਰੀ ਅਤੇ ਕਰਮਚਾਰੀ ਮੁਅੱਤਲ ਕਰ ਦਿੱਤੇ ਹਨ। ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਵਿੱਚ ਚਪੜਾਸੀ ਤੋਂ ਲੈ ਕੇ ਸੁਪਰਡੈਂਟ ਪੱਧਰ ਤੱਕ ਦੇ ਮੁਲਾਜ਼ਮ ਸ਼ਾਮਲ ਹਨ, ਜਿਨ੍ਹਾਂ ਦੀਆਂ ਨਿਯੁਕਤੀਆਂ ਸ਼ੱਕ ਦੇ ਘੇਰੇ ਵਿੱਚ ਆ ਗਈਆਂ ਸਨ।
ਯੂਨੀਵਰਸਿਟੀ ਪ੍ਰਸ਼ਾਸਨ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਵੱਡੀ ਗਿਣਤੀ ’ਚ ਭਰਤੀਆਂ ਕੀਤੀਆਂ ਸਨ ਪਰ ਬਾਅਦ ਵਿੱਚ ਪੰਜਾਬ ਸਰਕਾਰ ਅਤੇ ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਨੂੰ ਭਰਤੀਆਂ ਸਮੇਂ ਕਥਿਤ ਤੌਰ ’ਤੇ ਬੇਨਿਯਮੀਆਂ ਅਤੇ ਕਾਨੂੰਨੀ ਨਿਯਮਾਂ ਦੀ ਅਣਦੇਖੀ ਹੋਣ ਦੀਆਂ ਸ਼ਿਕਾਇਤਾਂ ਮਿਲੀਆਂ ਸਨ। ਮਗਰੋਂ ਪੰਜਾਬ ਸਰਕਾਰ ਨੇ ਆਈ ਏ ਐੱਸ ਅਧਿਕਾਰੀ ਮਨਜੀਤ ਸਿੰਘ ਬਰਾੜ ਨੂੰ ਯੂਨੀਵਰਸਿਟੀ ਦਾ ਕਾਰਜਕਾਰੀ ਵਾਈਸ ਚਾਂਸਲਰ ਨਿਯੁਕਤ ਕੀਤਾ ਸੀ।
ਮੁੱਢਲੀ ਪੜਤਾਲ ਤੋਂ ਬਾਅਦ ਯੂਨੀਵਰਸਿਟੀ ਪ੍ਰਸ਼ਾਸਨ ਨੇ ਇਨ੍ਹਾਂ ਅਧਿਕਾਰੀਆਂ ਅਤੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਪਹਿਲਾਂ ਹੀ ਰੋਕ ਦਿੱਤੀਆਂ ਸਨ। ਬਾਅਦ ਵਿੱਚ ਬੋਰਡ ਆਫ ਮੈਨੇਜਮੈਂਟ ਨੇ 11 ਅਗਸਤ ਨੂੰ ਹੋਈ ਉੱਚ ਪੱਧਰੀ ਮੀਟਿੰਗ ਮਗਰੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਰਸਮੀ ਤੌਰ ’ਤੇ ਮੁਅੱਤਲ ਕਰਨ ਦਾ ਫ਼ੈਸਲਾ ਕੀਤਾ। ਯੂਨੀਵਰਸਿਟੀ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਨਵੀਆਂ ਨਿਯੁਕਤੀਆਂ ਨੂੰ ਉਦੋਂ ਤੱਕ ਅੰਤਿਮ ਨਹੀਂ ਮੰਨਿਆ ਜਾਵੇਗਾ, ਜਦੋਂ ਤੱਕ ਬੋਰਡ ਆਫ ਮੈਨੇਜਮੈਂਟ ਇਨ੍ਹਾਂ ਦੀ ਮੁਕੰਮਲ ਜਾਂਚ ਕਰ ਕੇ ਇਨ੍ਹਾਂ ਨੂੰ ਸਹੀ ਨਹੀਂ ਠਹਿਰਾਉਂਦਾ।
ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਗਿਰੀਸ਼ ਸਾਹਨੀ ਨੇ ਦੱਸਿਆ ਕਿ ਮੁਅੱਤਲ ਕੀਤੇ ਗਏ ਕਰਮਚਾਰੀਆਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਜਾਵੇਗਾ। ਇਨ੍ਹਾਂ ਮੁਲਾਜ਼ਮਾਂ ਨੂੰ 20 ਅਗਸਤ ਨੂੰ ਨਿੱਜੀ ਸੁਣਵਾਈ ਲਈ ਯੂਨੀਵਰਸਿਟੀ ਅਧਿਕਾਰੀਆਂ ਸਾਹਮਣੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਵਾਈਸ ਚਾਂਸਲਰ ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਭਰਤੀਆਂ ਵਿੱਚ ਹੋਈ ਕਥਿਤ ਹੇਰਾਫੇਰੀ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਾਂਚ ਮੁਕੰਮਲ ਹੋਣ ਮਗਰੋਂ ਰਿਪੋਰਟ ਬੋਰਡ ਆਫ ਮੈਨੇਜਮੈਂਟ ਨੂੰ ਸੌਂਪੀ ਜਾਵੇਗੀ।
ਹੋਰ ਮੁਲਾਜ਼ਮਾਂ ਖ਼ਿਲਾਫ਼ ਵੀ ਹੋ ਸਕਦੀ ਹੈ ਕਾਰਵਾਈ
ਪ੍ਰਸ਼ਾਸਨ ਕੋਲ ਲਗਾਤਾਰ ਵੱਡੀ ਪੱਧਰ ਉੱਤੇ ਸ਼ਿਕਾਇਤਾਂ ਪਹੁੰਚ ਰਹੀਆਂ ਹਨ, ਜਿਸ ਕਰ ਕੇ ਆਉਣ ਵਾਲੇ ਦਿਨਾਂ ਵਿੱਚ ਹੋਰ ਮੁਲਾਜ਼ਮਾਂ ਖ਼ਿਲਾਫ਼ ਵੀ ਕਾਰਵਾਈ ਹੋ ਸਕਦੀ ਹੈ। ਇਸ ਕਾਰਵਾਈ ਮਗਰੋਂ ਸ਼ਹਿਰ ਦੇ ਉਨ੍ਹਾਂ ਰਸੂਖ਼ਦਾਰਾਂ ਅਤੇ ਸਿਆਸੀ ਆਗੂਆਂ ਦੀਆਂ ਮੁਸ਼ਕਲਾਂ ਵੀ ਵਧ ਗਈਆਂ ਹਨ, ਜਿਨ੍ਹਾਂ ਦੀ ਕਥਿਤ ਸਿਫ਼ਾਰਿਸ਼ ਨਾਲ ਇਹ ਭਰਤੀਆਂ ਹੋਈਆਂ ਸਨ। ਮੁਅੱਤਲ ਹੋਏ ਕੁਝ ਕਰਮਚਾਰੀਆਂ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਨੌਕਰੀ ’ਤੇ ਰੱਖਣ ਬਦਲੇ ਕਥਿਤ ਤੌਰ ’ਤੇ ਵੱਡੀਆਂ ਰਕਮਾਂ ਵਸੂਲੀਆਂ ਗਈਆਂ ਸਨ। ਇਨ੍ਹਾਂ ਮੁਲਾਜ਼ਮਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਉਨ੍ਹਾਂ ਦੀ ਸੁਣਵਾਈ ਨਾ ਹੋਈ ਤਾਂ, ਉਹ ਜਲਦੀ ਹੀ ਉਨ੍ਹਾਂ ਸਾਰੇ ਸਿਆਸੀ ਆਗੂਆਂ, ਪ੍ਰਸ਼ਾਸਕੀ ਅਧਿਕਾਰੀਆਂ ਅਤੇ ਰਸੂਖ਼ਵਾਨਾਂ ਦੇ ਨਾਂ ਜਨਤਕ ਕਰਨਗੇ, ਜਿਨ੍ਹਾਂ ਨੇ ਭਰਤੀ ਦੇ ਨਾਮ ਉੱਤੇ ਇਹ ਮੋਟੇ ਪੈਸੇ ਲਏ ਹਨ।
.jpg)

.jpg)
.jpg)
.jpg)














































.jpg)










.jpg)









.jpg)




























.jpg)


