ਇਮੀਗਰੇਸ਼ਨ ਵਿਭਾਗ ਵੱਲੋਂ ਪੰਜਾਬੀ ਟਰੱਕ ਡਰਾਈਵਰ ਗ੍ਰਿਫ਼ਤਾਰ
ਅਮਰੀਕਾ ਦੇ ਇਮੀਗ੍ਰੇਸ਼ਨ ਐਂਡ ਕਸਟਮਜ਼ ਐਨਫੋਰਸਮੈਂਟ (ICE) ਨੇ ਬੋਸਟਨ ਵਿੱਚ ਇੱਕ ਨੈਸ਼ਨਲ ਹਾਈਵੇਅ ’ਤੇ ਹਿਲਸਬਰੋਅ ਵਿਚ ਕਮਰਸ਼ੀਅਲ ਵਾਹਨ ਜਾਂਚ ਸਟੇਸ਼ਨ 'ਤੇ ਚਲਾਈ ਗਈ ਖਾਸ ਮੁਹਿੰਮ ਦੌਰਾਨ ਪੰਜਾਬੀ ਮੂਲ ਦੇ ਭਾਰਤੀ ਟਰੱਕ ਡਰਾਈਵਰ ਸਤਵੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਨਿਊ ਜਰਸੀ ਵਿੱਚ ਰਹਿਣ ਵਾਲੇ ਅਤੇ ਅੰਤਰ-ਰਾਜ ਟਰੱਕਿੰਗ ਦਾ ਕੰਮ ਕਰਨ ਵਾਲੇ ਸਤਵੀਰ ਸਿੰਘ ਨੂੰ 11 ਸਤੰਬਰ ਨੂੰ ਹਿਰਾਸਤ ਵਿੱਚ ਲਿਆ ਗਿਆ ਸੀ।
ਸੋਸ਼ਲ ਮੀਡੀਆ ਪਲੇਟਫਾਰਮ X ’ਤੇ ਅੱਜ ਪੋਸਟ ਸਾਂਝੀ ਕਰਦਿਆਂ ਆਈ.ਸੀ.ਈ. (ICE) ਨੇ ਕਿਹਾ ਕਿ ਸਤਵੀਰ ਸਿੰਘ 2017 ਵਿੱਚ ਕਾਨੂੰਨੀ ਤੌਰ 'ਤੇ ਅਮਰੀਕਾ ਵਿੱਚ ਦਾਖਲ ਹੋਇਆ ਸੀ ਪਰ ਅੱਠ ਸਾਲਾਂ ਤੋਂ ਵੱਧ ਸਮੇਂ ਤੱਕ ਗੈਰ-ਕਾਨੂੰਨੀ ਤੌਰ 'ਤੇ ਦੇਸ਼ ਵਿੱਚ ਰਹਿ ਕੇ ਉਸ ਨੇ ਆਪਣੇ ਦਾਖਲੇ ਦੀਆਂ ਸ਼ਰਤਾਂ ਦੀ ਉਲੰਘਣਾ ਕੀਤੀ।
ਇਹ ਗ੍ਰਿਫ਼ਤਾਰੀ ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (DHS) ਵੱਲੋਂ ਬਿਨਾਂ ਦਸਤਾਵੇਜ਼ਾਂ ਤੋਂ ਟਰੱਕ ਚਲਾਉਣ ਵਾਲਿਆਂ ਨੂੰ ਨਿਸ਼ਾਨਾ ਬਣਾਉਣ ਵਾਲੇ ਇੱਕ ਵਿਵਾਦਿਤ ਡਿਜੀਟਲ ਇਸ਼ਤਿਹਾਰ ਨੂੰ ਹਟਾਉਣ ਤੋਂ ਸਿਰਫ਼ ਇੱਕ ਦਿਨ ਬਾਅਦ ਸਾਹਮਣੇ ਆਈ ਹੈ। 'ਐਕਸ' 'ਤੇ ਪੋਸਟ ਕੀਤੇ ਗਏ ਇਸ AI-ਤਿਆਰ ਪੋਸਟਰ ਵਿੱਚ ਭੂਰੀ ਦਾੜ੍ਹੀ ਵਾਲੇ ਇੱਕ ਵਿਅਕਤੀ ਨੂੰ ਦਿਖਾਇਆ ਗਿਆ ਸੀ ਅਤੇ ਨਾਲ ਟੈਗਲਾਈਨ ਸੀ: "ਸਾਡੀਆਂ ਸੜਕਾਂ ਤੋਂ ਪਾਸੇ ਹੋ ਜਾਓ, ਤੁਹਾਨੂੰ ਡਰਾਈਵਿੰਗ ਕਰਨੀ ਨਹੀਂ ਆਉਂਦੀ, ਮਿਸਟਰ ਸਿੰਘ।"
ਇਸ ਮੁਹਿੰਮ ਦੀ ਭਾਰਤੀ-ਅਮਰੀਕੀ ਅਤੇ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਨਿੰਦਾ ਕੀਤੀ ਗਈ ਸੀ ਅਤੇ ਇਸ ਨੂੰ ਨਸਲੀ ਪ੍ਰਚਾਰ ਕਰਾਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸੌਮ ਅਤੇ ਕਾਂਗਰਸਮੈਨ ਰਾਜਾ ਕ੍ਰਿਸ਼ਨਾਮੂਰਤੀ ਸਮੇਤ ਕਈ ਡੈਮੋਕ੍ਰੈਟਿਕ ਨੇਤਾਵਾਂ ਨੇ ਵੀ ਇਸ ਦਾ ਵਿਰੋਧ ਕੀਤਾ ਸੀ।
ਟਰੰਪ ਪ੍ਰਸ਼ਾਸਨ ਦੇ ਕਾਰਜਕਾਲ ਵਿੱਚ ਆਈ.ਸੀ.ਈ. ਦੀਆਂ ਕਾਰਵਾਈਆਂ ਵਿੱਚ ਤੇਜ਼ੀ
ਜਨਵਰੀ 2025 ਵਿੱਚ ਰਾਸ਼ਟਰਪਤੀ ਡੋਨਲਡ ਟਰੰਪ ਦੇ ਵ੍ਹਾਈਟ ਹਾਊਸ ਵਿੱਚ ਵਾਪਸੀ ਤੋਂ ਬਾਅਦ ਦੇਸ਼ ਨਿਕਾਲਾ ਮੁਹਿੰਮ ਤਹਿਤ ਆਈ.ਸੀ.ਈ. (ICE) ਨੇ ਕਈ ਗ੍ਰਿਫ਼ਤਾਰੀਆਂ ਕੀਤੀਆਂ ਹਨ। ਇਸ ਮੁਹਿੰਮ ਤਹਿਤ ਜਨਤਕ ਥਾਵਾਂ 'ਤੇ ਹਜ਼ਾਰਾਂ ਗ੍ਰਿਫ਼ਤਾਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਅਕਸਰ ਪ੍ਰਦਰਸ਼ਨਕਾਰੀਆਂ ਨਾਲ ਤਕਰਾਰਾਂ ਵੀ ਦੇਖਣ ਨੂੰ ਮਿਲਦੀਆਂ ਹਨ।
ਅਮਰੀਕਾ ਵਿਚ ਗੈਰਕਾਨੂੰਨੀ ਰਹਿਣ ਵਾਲਿਆਂ ’ਤੇ ਕਾਰਵਾਈ ਕਰਦੀ ਹੈ ਆਈ ਸੀ ਈ
11 ਸਤੰਬਰ ਦੇ ਹਮਲਿਆਂ ਤੋਂ ਬਾਅਦ 2002 ਦੇ ਹੋਮਲੈਂਡ ਸਕਿਓਰਿਟੀ ਐਕਟ ਤਹਿਤ ਬਣੀ ਇਹ ਏਜੰਸੀ ਇਮੀਗ੍ਰੇਸ਼ਨ ਕਾਨੂੰਨਾਂ ਨੂੰ ਲਾਗੂ ਕਰਦੀ ਹੈ ਅਤੇ ਗੈਰ-ਕਾਨੂੰਨੀ ਇਮੀਗ੍ਰੇਸ਼ਨ ਦੀ ਜਾਂਚ ਕਰਦੀ ਹੈ। ਇਸ ਦੇ ਏਜੰਟ ਉਨ੍ਹਾਂ ਵਿਅਕਤੀਆਂ ਨੂੰ ਰੋਕ ਸਕਦੇ ਹਨ, ਹਿਰਾਸਤ ਵਿੱਚ ਲੈ ਸਕਦੇ ਹਨ ਅਤੇ ਗ੍ਰਿਫ਼ਤਾਰ ਕਰ ਸਕਦੇ ਹਨ ਜਿਨ੍ਹਾਂ 'ਤੇ ਅਮਰੀਕਾ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿਣ ਦਾ ਸ਼ੱਕ ਹੋਵੇ, ਹਾਲਾਂਕਿ ਕਿਸੇ ਦੇ ਨਿੱਜੀ ਘਰਾਂ ਵਿੱਚ ਦਾਖਲ ਹੋਣ ਲਈ ਅਦਾਲਤੀ ਵਾਰੰਟ ਦੀ ਲੋੜ ਹੁੰਦੀ ਹੈ।

.jpg)
.jpg)
.jpg)
.jpg)














































.jpg)











.jpg)






.jpg)






























.jpg)


