ਅਮਰੀਕਾ ਵੱਲੋਂ ਜੰਗ ਦੇ ਮਾਹੌਲ ਦੇ ਬਾਵਜੂਦ ਇਰਾਨੀ ਆਗੂਆਂ ਦੇ ਵੀਜ਼ੇ ਮਨਜ਼ੂਰ
ਅਮਰੀਕਾ ਪ੍ਰਸ਼ਾਸਨ ਨੇ ਅਮਰੀਕਾ ਤੇ ਇਰਾਨ ਵਿਚਾਲੇ ਜੰਗ ਵਰਗੇ ਹਾਲਾਤ ਦੇ ਬਾਵਜੂਦ ਇਰਾਨ ਦੇ ਰਾਸ਼ਟਰਪਤੀ ਅਤੇ ਵਿਦੇਸ਼ ਮੰਤਰੀ ਸਣੇ ਸਿਖਰਲੇ ਅਧਿਕਾਰੀਆਂ ਨੂੰ ਨਿਊਯਾਰਕ ਵਿੱਚ ਅਗਲੇ ਹਫ਼ਤੇ ਹੋਣ ਵਾਲੀ ਸੰਯੁਕਤ ਰਾਸ਼ਟਰ (ਯੂ ਐੱਨ) ਮਹਾਂਸਭਾ ਦੀ ਉੱਚ-ਪੱਧਰੀ ਬੈਠਕ ਵਿੱਚ ਸ਼ਾਮਲ ਹੋਣ ਲਈ ਵੀਜ਼ੇ ਮਨਜ਼ੂਰ ਕਰ ਦਿੱਤੇ ਹਨ। ਵੀਰਵਾਰ ਨੂੰ ਅਮਰੀਕੀ ਵਿਦੇਸ਼ ਵਿਭਾਗ ਨੇ ਪੁਸ਼ਟੀ ਕੀਤੀ ਕਿ ਉਨ੍ਹਾਂ ਨੇ ਸੰਯੁਕਤ ਰਾਸ਼ਟਰ ਦੀਆਂ ਮੀਟਿੰਗਾਂ ਵਿੱਚ ਹਿੱਸਾ ਲੈਣ ਲਈ ਇਰਾਨ ਦੇ ਮੁੱਖ ਵਫ਼ਦ ਅਤੇ ਸਟਾਫ਼ ਮੈਂਬਰਾਂ ਲਈ ਵੀਜ਼ੇ ਜਾਰੀ ਕਰ ਦਿੱਤੇ ਹਨ। ਅਮਰੀਕੀ ਵਿਦੇਸ਼ ਵਿਭਾਗ ਵੱਲੋਂ ਸਪਸ਼ਟ ਕੀਤਾ ਗਿਆ ਹੈ ਕਿ ਸੰਯੁਕਤ ਰਾਸ਼ਟਰ ਦੇ ਮੁੱਖ ਮੇਜ਼ਬਾਨ ਦੇਸ਼ ਵਜੋਂ ਆਪਣੀਆਂ ਅੰਤਰਰਾਸ਼ਟਰੀ ਜ਼ਿੰਮੇਵਾਰੀਆਂ ਨੂੰ ਪੂਰਾ ਕਰਦੇ ਹੋਏ, ਇਰਾਨੀ ਸ਼ਾਸਨ ਦੇ ਇਸ ਮੁੱਖ ਵਫ਼ਦ ਨੂੰ ਸੰਯੁਕਤ ਰਾਸ਼ਟਰ ਮਹਾਂਸਭਾ ਦੇ ਉੱਚ-ਪੱਧਰੀ ਹਫ਼ਤੇ ਵਿੱਚ ਹਿੱਸਾ ਲੈਣ ਦੀ ਖੁੱਲ੍ਹ ਦਿੱਤੀ ਗਈ ਹੈ। ਹਾਲਾਂਕਿ, ਅਮਰੀਕਾ ਅਤੇ ਇਰਾਨ ਵਿਚਕਾਰ ਚੱਲ ਰਹੇ ਮੌਜੂਦਾ ਤਣਾਅ ਅਤੇ ਸਖ਼ਤ ਕੂਟਨੀਤਕ ਸਬੰਧਾਂ ਨੂੰ ਦੇਖਦੇ ਹੋਏ ਇਸ ਵਫ਼ਦ ਨੂੰ ਕਈ ਤਰ੍ਹਾਂ ਦੀਆਂ ਸਖ਼ਤ ਯਾਤਰਾ ਪਾਬੰਦੀਆਂ ਦਾ ਸਾਹਮਣਾ ਕਰਨਾ ਪਵੇਗਾ। ਅਮਰੀਕੀ ਨੀਤੀ ਤਹਿਤ ਇਨ੍ਹਾਂ ਅਧਿਕਾਰੀਆਂ ਨੂੰ ਨਿਊਯਾਰਕ ਵਿੱਚ ਆਪਣੇ ਨਿਰਧਾਰਤ ਘੇਰੇ ਤੋਂ ਬਾਹਰ ਜਾਣ ਦੀ ਮਨਾਹੀ ਹੋਵੇਗੀ ਅਤੇ ਨਾਲ ਹੀ ਉਨ੍ਹਾਂ ਨੂੰ ਲਗਜ਼ਰੀ ਸਾਮਾਨ ਸਮੇਤ ਕਈ ਹੋਰ ਵਸਤਾਂ ਦੀ ਖਰੀਦਦਾਰੀ ਕਰਨ 'ਤੇ ਵੀ ਮੁਕੰਮਲ ਰੋਕ ਦਾ ਸਾਹਮਣਾ ਕਰਨਾ ਪਵੇਗਾ। ਇਸ ਤੋਂ ਇਲਾਵਾ, ਅਧਿਕਾਰੀਆਂ ਨੇ ਇਹ ਵੀ ਜਾਣਕਾਰੀ ਦਿੱਤੀ ਹੈ ਕਿ ਸੁਰੱਖਿਆ ਅਤੇ ਹੋਰ ਕੂਟਨੀਤਕ ਕਾਰਨਾਂ ਕਰਕੇ ਇਸ ਵਾਰ ਇਰਾਨੀ ਵਫ਼ਦ ਗਿਣਤੀ ਪੱਖੋਂ ਪਿਛਲੇ ਸਾਲ ਦੇ ਮੁਕਾਬਲੇ ਕਾਫ਼ੀ ਸੀਮਤ ਰੱਖਿਆ ਗਿਆ ਹੈ ਤਾਂ ਕਿ ਅੰਤਰਰਾਸ਼ਟਰੀ ਮੰਚ 'ਤੇ ਸੁਰੱਖਿਆ ਪ੍ਰਬੰਧਾਂ ਨੂੰ ਪ੍ਰਭਾਵਿਤ ਕੀਤੇ ਬਿਨਾਂ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।

.jpg)
.jpg)
.jpg)
.jpg)














































.jpg)











.jpg)






.jpg)






























.jpg)


