‘ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਿਆ ਜਾਵੇ’
ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ (ਕੋਰੀਡੋਰ) ਮੁੜ ਖੋਲ੍ਹਣ ਲਈ ਪੱਤਰ ਭੇਜਿਆ ਹੈ। ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਇਹ ਪੱਤਰ ਸਿਰਫ਼ ਇੱਕ ਜਨਤਕ ਨੁਮਾਇੰਦੇ ਵਜੋਂ ਨਹੀਂ, ਸਗੋਂ ਗੁਰੂ ਨਾਨਕ ਪਾਤਸ਼ਾਹ ਦੇ ਪਵਿੱਤਰ ਅਸਥਾਨ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਦੀ ਤਾਂਘ ਰੱਖਣ ਵਾਲੇ ਇੱਕ ਨਿਮਾਣੇ ਸੇਵਕ ਵਜੋਂ ਲਿਖ ਰਿਹਾ ਹਾਂ। ਉਨ੍ਹਾਂ ਕਿਹਾ ਕਿ ਸਿੱਖ ਪੰਥ ਲਈ ਸ੍ਰੀ ਕਰਤਾਰਪੁਰ ਸਾਹਿਬ ਸਿਰਫ਼ ਇੱਕ ਇਤਿਹਾਸਕ ਗੁਰਦੁਆਰਾ ਹੀ ਨਹੀਂ ਹੈ, ਇਹ ਉਹ ਪਵਿੱਤਰ ਧਰਤੀ ਹੈ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਿਤਾਏ ਅਤੇ ਮਨੁੱਖਤਾ ਨੂੰ ਇਮਾਨਦਾਰੀ ਨਾਲ ਜੀਵਨ ਬਤੀਤ ਕਰਨ, ਨਾਮ ਸਿਮਰਨ ਅਤੇ ਵੰਡ ਕੇ ਛਕਣ ਦੇ ਸਿਧਾਂਤਾਂ ਦਾ ਉਪਦੇਸ਼ ਦਿੱਤਾ। 1947 ਦੀ ਵੰਡ ਨੇ ਧਰਤੀ ਨੂੰ ਤਾਂ ਵੰਡ ਦਿੱਤਾ ਪਰ ਇਹ ਕਦੇ ਵੀ ਗੁਰੂ ਨਾਲ ਸਿੱਖਾਂ ਦੇ ਰਿਸ਼ਤੇ ਨੂੰ ਨਹੀਂ ਤੋੜ ਸਕੀ।
ਗਿਆਸਪੁਰਾ ਨੇ ਦੱਸਿਆ ਕਿ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਨੇੜੇ ਆ ਰਿਹਾ ਹੈ। ਜੇਕਰ ਇਸ ਪਵਿੱਤਰ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਪਹਿਲ ਕੀਤੀ ਜਾਵੇ ਤਾਂ ਇਹ ਸੰਗਤ ਲਈ ਅਜਿਹਾ ਤੋਹਫ਼ਾ ਹੋਵੇਗਾ ਜਿਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਪ੍ਰਤੀ ਉਹ ਸੰਵੇਦਨਸ਼ੀਲਤਾ ਨਹੀਂ ਦਿਖਾਈ ਜਿਸ ਦੀ ਭਾਈਚਾਰਾ ਉਮੀਦ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਲਾਂਘੇ ਨੂੰ ਮੁੜ ਖੋਲ੍ਹਣਾ ਸਿੱਖ ਭਾਈਚਾਰੇ ਅਤੇ ਭਾਰਤ ਸਰਕਾਰ ਵਿਚਕਾਰ ਭਰੋਸਾ ਬਹਾਲ ਕਰਨ ਅਤੇ ਸਬੰਧਾਂ ਨੂੰ ਮਜ਼ਬੂਤ ਕਰਨ ਵੱਲ ਇੱਕ ਅਹਿਮ ਕਦਮ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਹਰ ਸੰਭਵ ਕੂਟਨੀਤਕ ਪੱਧਰ 'ਤੇ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰੇ ਅਤੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਲਈ ਠੋਸ ਅਤੇ ਤੁਰੰਤ ਕਦਮ ਚੁੱਕੇ।
.jpg)
.jpg)
.jpg)

.jpg)














































.jpg)











.jpg)








.jpg)




























.jpg)


