ਅਮਰੀਕਾ ਵੱਲੋਂ ਯੂਕਰੇਨ ਨੂੰ ਹਥਿਆਰਾਂ ਦੀ ਸਪਲਾਈ ਬੰਦ ਕਰਨ ਦੀ ਧਮਕੀ
ਅਮਰੀਕਾ ਨੇ ਯੂਕਰੇਨ ’ਤੇ ਰੂਸ ਦੇ ਊਰਜਾ ਢਾਂਚੇ, ਖ਼ਾਸ ਕਰਕੇ ਤੇਲ ਸੋਧਕ ਕਾਰਖਾਨਿਆਂ ’ਤੇ ਹਮਲੇ ਰੋਕਣ ਲਈ ਦਬਾਅ ਵਧਾ ਦਿੱਤਾ ਹੈ। ਅਮਰੀਕਾ ਨੇ ਧਮਕੀ ਦਿੱਤੀ ਹੈ ਕਿ ਜੇ ਯੂਕਰੇਨ ਨੇ ਇਹ ਹਮਲੇ ਨਾ ਰੋਕੇ ਤਾਂ ਉਹ ਉਸ ਨੂੰ ਹਥਿਆਰ ਮੁਹੱਈਆ ਕਰਵਾਉਣ ਵਾਲੀ ਪ੍ਰਣਾਲੀ ਬੰਦ ਕਰ ਸਕਦਾ ਹੈ। ਇਹ ਜਾਣਕਾਰੀ ਯੂਰਪੀ ਅਧਿਕਾਰੀਆਂ ਦੇ ਹਵਾਲੇ ਨਾਲ ਦਿੱਤੀ ਗਈ ਹੈ। ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਅਤੇ ਯੂਕਰੇਨ ਵਿਚਾਲੇ ਊਰਜਾ ਖੇਤਰ ਵਿੱਚ ਤੁਰੰਤ ਜੰਗਬੰਦੀ ਬਾਰੇ ਜਾਣਕਾਰੀ ਦਿੱਤੀ। ਟਰੰਪ ਨੇ ਕਿਹਾ ਕਿ ਦੋਵੇਂ ਧਿਰਾਂ ਇਸ ਲਈ ਸਹਿਮਤ ਹੋ ਗਈਆਂ ਹਨ ਅਤੇ ਕਿਸੇ ਨੂੰ ਵੀ ਇਸ ਦੀ ਉਲੰਘਣਾ ਨਹੀਂ ਕਰਨੀ ਚਾਹੀਦੀ। ਹਾਲਾਂਕਿ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਹ ਅਜੇ ਸਮਝੌਤੇ ਦੇ ਵੇਰਵਿਆਂ ਦੀ ਉਡੀਕ ਕਰ ਰਹੇ ਹਨ।
ਖ਼ੁਫ਼ੀਆ ਜਾਣਕਾਰੀ ਸਾਂਝੀ ਕਰਨ ’ਤੇ ਵੀ ਰੋਕ ਦੀ ਚਿਤਾਵਨੀ
ਰਿਪੋਰਟ ਅਨੁਸਾਰ ਅਮਰੀਕੀ ਅਧਿਕਾਰੀ ਯੂਰਪੀ ਦੇਸ਼ਾਂ ਅਤੇ ਕੀਵ ਨਾਲ ਸੰਪਰਕ ਕਰ ਕੇ ਰੂਸੀ ਤੇਲ ਸੋਧਕ ਕਾਰਖਾਨਿਆਂ ’ਤੇ ਹਮਲੇ ਰੋਕਣ ਲਈ ਲਾਬਿੰਗ ਕਰ ਰਹੇ ਹਨ। ਅਮਰੀਕਾ ਨੇ ਖ਼ੁਫ਼ੀਆ ਜਾਣਕਾਰੀ ਸਾਂਝੀ ਕਰਨ ਅਤੇ ਯੂਕਰੇਨ ਲਈ ਅਮਰੀਕੀ ਹਥਿਆਰ ਖ਼ਰੀਦਣ ਦੀ ਤਰਜੀਹੀ ਵਿਵਸਥਾ ‘ਪਰਲ’ (ਪੀ ਯੂ ਆਰ ਐੱਲ) ਬੰਦ ਕਰਨ ਦੀ ਧਮਕੀ ਵੀ ਦਿੱਤੀ ਹੈ।
ਇਸ ਤੋਂ ਇਕ ਦਿਨ ਪਹਿਲਾਂ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸੁਝਾਅ ਦਿੱਤਾ ਸੀ ਕਿ ਯੂਕਰੇਨ ਨੂੰ ਨਵਾਂ ਰਾਸ਼ਟਰਪਤੀ ਚੁਣਨਾ ਚਾਹੀਦਾ ਹੈ, ਜੋ ਰੂਸ ਨਾਲ ਜੰਗ ਖ਼ਤਮ ਕਰਨ ਲਈ ਸਮਝੌਤਾ ਕਰ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੂੰ ਰੂਸ ਦੇ ਤੇਲ ਸੋਧਕ ਕਾਰਖਾਨਿਆਂ ’ਤੇ ਹਮਲੇ ਕਰਨ ਤੋਂ ਬਾਜ਼ ਆਉਣ ਦੀ ਚਿਤਾਵਨੀ ਦਿੱਤੀ।ਵ੍ਹਾਈਟ ਹਾਊਸ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਕਿਹਾ ਸੀ ਕਿ ਉਨ੍ਹਾਂ ਨੇ ਜ਼ੇਲੈਂਸਕੀ ਨੂੰ ਖ਼ਾਸ ਤੌਰ ’ਤੇ ਰੂਸੀ ਤੇਲ ਸੋਧਕ ਕਾਰਖਾਨਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਰੋਕਿਆ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਖਾਨਿਆਂ ’ਤੇ ਹਮਲਿਆਂ ਨਾਲ ਦੁਨੀਆ ਭਰ ਵਿੱਚ ਬਾਲਣ ਦੀ ਸਪਲਾਈ ਪ੍ਰਭਾਵਿਤ ਹੋ ਸਕਦੀ ਹੈ ਅਤੇ ਅਮਰੀਕੀ ਕਿਸਾਨਾਂ ਤੇ ਪਸ਼ੂ ਪਾਲਕਾਂ ਨੂੰ ਵੀ ਨੁਕਸਾਨ ਹੋ ਸਕਦਾ ਹੈ।ਟਰੰਪ ਨੇ ਰੂਸ ਨਾਲ ਗੱਲਬਾਤ ਦੇ ਮਾਮਲੇ ਵਿੱਚ ਜ਼ੇਲੈਂਸਕੀ ਦੀ ਪਹੁੰਚ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਯੂਕਰੇਨ ਨੂੰ ਅਜਿਹੇ ਆਗੂ ਦੀ ਲੋੜ ਹੈ ਜੋ ਸਮਝੌਤਾ ਕਰ ਸਕੇ।ਉਨ੍ਹਾਂ ਕਿਹਾ, “ਤੁਸੀਂ ਜਾਣਦੇ ਹੋ ਕਿ ਮੈਂ ਕੀ ਸੁਝਾਅ ਦਿੰਦਾ ਹਾਂ? ਮੇਰਾ ਸੁਝਾਅ ਹੈ ਕਿ ਉਨ੍ਹਾਂ ਨੂੰ ਨਵਾਂ ਆਗੂ ਚੁਣਨਾ ਚਾਹੀਦਾ ਹੈ, ਜੋ ਸਮਝੌਤਾ ਕਰ ਸਕੇ, ਕਿਉਂਕਿ ਉਹ ਕਈ ਸਮਝੌਤੇ ਕਰ ਸਕਦਾ ਸੀ, ਪਰ ਕਿਸੇ ਕਾਰਨ ਉਹ ਅਜਿਹਾ ਨਹੀਂ ਕਰਦਾ।”ਟਰੰਪ ਨੇ ਅੱਗੇ ਕਿਹਾ, “ਮੇਰੇ ਖ਼ਿਆਲ ਵਿੱਚ ਹੁਣ ਯੂਕਰੇਨ ਲਈ ਨਵਾਂ ਰਾਸ਼ਟਰਪਤੀ ਚੁਣਨ ਦਾ ਸਮਾਂ ਆ ਗਿਆ ਹੈ।”
.jpg)
.jpg)
.jpg)
.jpg)















































.jpg)











.jpg)








.jpg)




























.jpg)


