ਸਿੱਖ ਜਥੇਬੰਦੀਆਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਅਸਤੀਫਾ ਮੰਗਿਆ
ਅਲਾਇੰਸ ਆਫ਼ ਸਿੱਖ ਆਰਗੇਨਾਈਜੇਸ਼ਨ ਦੀ ਅਗਵਾਈ ਹੇਠ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਬਹਿਰੀਨ ਵਾਲੀ ਬੀਬੀ ਦੇ ਮਾਮਲੇ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਇੱਕ ਪੱਤਰ ਸੌਂਪ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਤੋ ਅਸਤੀਫ਼ਾ ਮੰਗਿਆ ਅਤੇ ਅਕਾਲ ਤਖਤ ਦੀ ਅਗਵਾਈ ਹੇਠ ਇਸ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।ਜਥੇਬੰਦੀ ਦੇ ਕੋਆਰਡੀਨੇਟਰ ਸੁਖਦੇਵ ਸਿੰਘ ਫਗਵਾੜਾ ਨੇ ਆਖਿਆ ਕਿ ਇਸ ਤੋਂ ਪਹਿਲਾਂ 18 ਸਤੰਬਰ ਨੂੰ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਵਿਖੇ ਇੱਕ ਪੱਤਰ ਸੌਂਪਿਆ ਗਿਆ ਸੀ ਅਤੇ ਇਸ ਘਟਨਾ ਸਬੰਧੀ ਖਦਸ਼ੇ ਦਾ ਪ੍ਰਗਟਾਵਾ ਕਰਦਿਆਂ ਲੋੜੀਂਦੀ ਕਾਰਵਾਈ ਦੀ ਮੰਗ ਕੀਤੀ ਸੀ। ਉਹਨਾਂ ਆਖਿਆ ਕਿ ਅੱਜ ਇਸੇ ਕੜੀ ਵਿੱਚ ਦੂਜਾ ਯਾਦ ਪੱਤਰ ਦਿੱਤਾ ਗਿਆ।ਸ਼੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਦੇ ਨਾਂ ਸੌਂਪੇ ਗਏ ਪੱਤਰ ਵਿੱਚ ਸਿੱਖ ਆਗੂਆਂ ਨੇ ਕਿਹਾ ਕਿ ਇਹ ਮਾਮਲਾ ਬਹਿਰੀਨ ਤੋਂ ਆਈ ਇੱਕ ਬੀਬੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਮਰਜੀਤ ਸਿੰਘ ਚਾਵਲਾ ਉੱਤੇ ਲਾਏ ਜਬਰ ਜਨਾਹ ਦੇ ਦੋਸ਼ਾਂ ਮਾਤਰ ਹੀ ਸੀਮਤ ਨਹੀਂ ਹੈ, ਇਹ ਸ਼੍ਰੋਮਣੀ ਤਖ਼ਤਾਂ ਅਤੇ ਸ਼੍ਰੋਮਣੀ ਸੰਸਥਾਵਾਂ ਦੀ ਪਵਿੱਤਰਤਾ ਅਤੇ ਭਰੋਸੇਯੋਗਤਾ ਦਾ ਵੀ ਸਵਾਲ ਹੈ। ਉਹਨਾਂ ਆਖਿਆ ਕਿ ਹੁਣ ਬਹਿਰੀਨ ਵਾਲੀ ਬੀਬੀ ਦੇ ਵੀਡੀਓ ਬਿਆਨਾਂ ਵਿੱਚ ਇਹ ਖ਼ਦਸ਼ਾ ਸੱਚ ਹੋ ਨਿਬੜਿਆ ਹੈ ਕਿ ਬਹਿਰੀਨ ਵਾਲੀ ਬੀਬੀ ਨੂੰ ਅਕਾਲੀ ਦਲ ਬਾਦਲ ਦੇ ਆਗੂਆਂ ਵੱਲੋਂ ਕਿਸੇ ਸਿਆਸੀ ਸਾਜ਼ਿਸ਼ ਅਧੀਨ ਬਹਿਰੀਨ ਤੋਂ ਸੱਦਿਆ ਗਿਆ ਸੀ ਅਤੇ ਉੱਚ ਦਰਜਾ ਸੁੱਖ ਸਹੂਲਤਾਂ ਨਾਲ ਲੈਸ ਰਿਹਾਇਸ਼ਾਂ ਦਾ ਪ੍ਰਬੰਧ ਕੀਤਾ ਗਿਆ ਸੀ। ਉਸ ਦੇ ਖਰਚ ਲਈ ਗੁਰੂ ਦੀ ਗੋਲਕ ਵਿੱਚੋਂ ਇੱਕ ਲੱਖ ਰੁਪਏ ਸਹਾਇਤਾ ਵੀ ਦਿੱਤੀ ਗਈ ਸੀ।ਇਸ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਦੀ ਮੁੱਢਲੀ ਰਿਪੋਰਟ ਵਿੱਚ ਸੱਚ ਦਾ ਕੁਝ ਹਿੱਸਾ ਹੀ ਅਧੂਰੇ ਸੱਚ ਦੇ ਰੂਪ ਵਿੱਚ ਸਾਹਮਣੇ ਆਇਆ ਹੈ। ਉਹਨਾਂ ਨੇ ਜਾਂਚ ਕਮੇਟੀ ਵਿੱਚ ਸ਼ਾਮਿਲ ਇੱਕ ਅਧਿਕਾਰੀ ’ਤੇ ਵੀ ਕਿੰਤੂ ਕਰਦਿਆਂ ਆਖਿਆ ਕਿ ਜਿਸ ਦੀ ਜਾਂਚ ਹੋਣੀ ਸੀ ਉਸ ਨੂੰ ਹੀ ਜਾਂਚ ਕਮੇਟੀ ਵਿੱਚ ਸ਼ਾਮਿਲ ਕੀਤਾ ਗਿਆ। ਇਸ ਲਈ ਅਜਿਹੀ ਜਾਂਚ ਕਦੇ ਵੀ ਨਿਰਪੱਖ ਨਹੀਂ ਹੋ ਸਕਦੀ। ਪੰਦਰਾਂ ਦਿਨਾਂ ਮਗਰੋਂ ਵੀ ਕਮੇਟੀ ਨੇ ਕੇਵਲ ਮੁੱਢਲੀ ਜਾਂਚ ਰਿਪੋਰਟ ਪੇਸ਼ ਕੀਤੀ ਜਿਸ ਨੇ ਮਸਲੇ ਨੂੰ ਹੋਰ ਵੀ ਉਲਝਾ ਦਿੱਤਾ। ਇਸ ਰਿਪੋਰਟ ਵਿੱਚ ਪੇਸ਼ ਕੀਤੇ ਤੱਥ ਆਪਾ ਵਿਰੋਧੀ ਸਨ।ਲੰਮਾਂ ਸਮਾਂ ਸਰਾਵਾਂ ਵਿੱਚ ਰਹਿਣ ਦੇ ਸਬੂਤ ਮਿਲਣ ਉੱਤੇ ਵੀ ਇਹ ਨਹੀਂ ਦੱਸਿਆ ਗਿਆ ਕਿ ਬੀਬੀ ਏਨਾ ਸਮਾਂ ਗੁਰੂ ਘਰ ਕਿਉਂ ਰਹੀ। ਉਹਨਾਂ ਆਖਿਆ ਕਿ ਜਾਂਚ ਵਿੱਚ ਪੇਸ਼ ਕੀਤੇ ਅਧੂਰੇ ਤੱਥ ਕਿਸੇ ਸਿਆਸੀ ਸਾਜ਼ਿਸ਼ ਦੀ ਪਰਦਾਪੋਸ਼ੀ ਕਰਦੇ ਹਨ ਜਿਸ ਨੇ ਸ਼੍ਰੋਮਣੀ ਸੰਸਥਾਵਾਂ ਦੀ ਕਾਰਗੁਜ਼ਾਰੀ ਤੇ ਭਰੋਸੇਯੋਗਤਾ ਨੂੰ ਵੀ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਉਹਨਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋ ਇਸ ਮਾਮਲੇ ਦੀ ਸੀ ਬੀ ਆਈ ਜਾਂਚ ਕਰਵਾਉਣ ਦੀ ਮੰਗ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ, ਸਿੱਖ ਸਿਧਾਂਤਾਂ ਤੇ ਪ੍ਰੰਪਰਾਵਾਂ ਨੂੰ ਪਿੱਠ ਦੇਣ ਦੀ ਕਾਰਵਾਈ ਹੈ। ਇਹ ਮਾਮਲਾ ਗੁਰਦੁਆਰਾ ਪ੍ਰਬੰਧ ਵਿੱਚ ਆਏ ਨਿਘਾਰ ਦੀ ਘਿਨਾਉਣੀ ਤਸਵੀਰ ਪੇਸ਼ ਕਰਦਾ ਹੈ ।ਸਿੱਖ ਜਥੇਬੰਦੀਆਂ ਨੇ ਆਖਿਆ ਕਿ ਇਸ ਦੀ ਨਿਰਪੱਖ ਜਾਂਚ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਨਿਰਪੱਖ ਸਿੱਖ ਜੱਜ ਦੀ ਅਗਵਾਈ ਹੇਠ ਸਿੱਖ ਵਕੀਲਾਂ ਦੀ ਕਮੇਟੀ ਵੱਲੋਂ ਹੋਣੀ ਚਾਹੀਦੀ ਹੈ। ਇਸ ਦਾ ਪੂਰਾ ਸੱਚ ਸਿੱਖ ਪੰਥ ਦੇ ਸਾਹਮਣੇ ਆਉਣਾ ਚਾਹੀਦਾ ਹੈ ਤੇ ਜ਼ਿੰਮੇਵਾਰਾਂ ਨੂੰ ਸਿੱਖ ਪ੍ਰੰਪਰਾਵਾਂ ਅਨੁਸਾਰ ਮਿਸਾਲੀ ਸਜ਼ਾਵਾਂ ਦਿੱਤੀਆਂ ਜਾਣਗੀਆਂ ਚਾਹੀਦੀਆਂ ਹਨ । ਉਹਨਾਂ ਮੰਗ ਕੀਤੀ ਕਿ ਅਕਾਲ ਤਖ਼ਤ ਸਾਹਿਬ ਦੀ ਬਣਾਈ ਕਮੇਟੀ ਦੀ ਜਾਂਚ ਰਿਪੋਰਟ ਦੇ ਆਉਣ ਤੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਅਹੁਦਾ ਮੁਕਤ ਕੀਤਾ ਜਾਣਾ ਚਾਹੀਦਾ ਹੈ, ਕਿਉਂਕਿ ਉਹ ਨਿਰਪੱਖ ਜਾਂਚ ਨੂੰ ਪ੍ਰਭਾਵਤ ਕਰ ਸਕਦੇ ਹਨ।
.jpg)
.jpg)
.jpg)
.jpg)















































.jpg)











.jpg)








.jpg)




























.jpg)


