ਜੈਸ਼ੰਕਰ ਨੇ ਯੂ ਏ ਈ ਦੇ ਵਿਦੇਸ਼ ਮੰਤਰੀ ਨਾਲ ਮੁਲਾਕਾਤ ਕੀਤੀ
ਅਬੂ ਧਾਬੀ, ਵਿਦੇਸ਼ ਮਾਮਲਿਆਂ ਬਾਰੇ ਮੰਤਰੀ ਜੈਸ਼ੰਕਰ ਅਬੂ ਧਾਬੀ ’ਚ ਯੂ ਏ ਈ ਦੇ ਉਪ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਬਿਨ ਜ਼ਾਇਦ ਅਲ ਨਾਹਯਾਨ ਨੂੰ ਮਿਲਦੇ ਹੋਏ। -ਫੋਟੋ: ਪੀਟੀਆਈ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਆਪਣੇ ਯੂ ਏ ਈ ਦੇ ਹਮਰੁਤਬਾ ਸ਼ੇਖ਼ ਅਬਦੁੱਲਾ ਬਿਨ ਜ਼ਾਇਦ ਅਲ ਨਾਹਯਾਨ ਨਾਲ ਮੀਟਿੰਗ ਕੀਤੀ। ਇਸ ਦੌਰਾਨ ਦੋਵੇਂ ਆਗੂਆਂ ਨੇ ਦੁਵੱਲੇ ਤੇ ਆਲਮੀ ਮੁੱਦਿਆਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਬੁੱਧਵਾਰ ਨੂੰ ਹੋਈ ਇਸ ਮਿਲਣੀ ਨੂੰ ਨਿੱਘੀ ਤੇ ਲਾਹੇਵੰਦ ਕਰਾਰ ਦਿੱਤਾ ਹੈ। ਸੋਸ਼ਲ ਮੀਡੀਆ ’ਤੇ ਪਾਈ ਪੋਸਟ ਵਿੱਚ ਜੈਸ਼ੰਕਰ ਨੇ ਕਿਹਾ ਕਿ ਉਨ੍ਹਾਂ ਅਤੇ ਜ਼ਾਇਦ ਅਲ ਨਾਹਯਾਨ ਨੇ ‘ਸਾਡੀ ਵਿਆਪਕ ਰਣਨੀਤਕ ਭਾਈਵਾਲੀ ਦੀ ਭਾਵਨਾ ਤਹਿਤ ਦੁਵੱਲੇ ਅਤੇ ਆਲਮੀ ਮੁੱਦਿਆਂ ’ਤੇ ਆਪਣੇ ਵਿਚਾਰ-ਵਟਾਂਦਰਾ’ ਕੀਤਾ। ਦੁਵੱਲੇ ਸਬੰਧਾਂ ਵਿੱਚ ਹੋਈ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਜੈਸ਼ੰਕਰ ਤਿੰਨ ਦਿਨਾਂ ਦੇ ਸਰਕਾਰੀ ਦੌਰੇ ’ਤੇ ਅੱਜ ਯੂ ਏ ਈ ਪੁੱਜੇ ਸਨ। ਭਾਰਤ ਅਤੇ ਸੰਯੁਕਤ ਅਰਬ ਅਮੀਰਾਤ (ਯੂ ਏ ਈ) ਨੇ ਹਾਲ ਹੀ ਦੇ ਸਾਲਾਂ ਵਿੱਚ ਵਪਾਰ, ਨਿਵੇਸ਼, ਊਰਜਾ, ਰੱਖਿਆ ਅਤੇ ਸੁਰੱਖਿਆ ਦੇ ਖੇਤਰਾਂ ਵਿੱਚ ਆਪਣਾ ਸਹਿਯੋਗ ਕਾਫ਼ੀ ਵਧਾਇਆ ਹੈ। ਵਿਆਪਕ ਆਰਥਿਕ ਭਾਈਵਾਲੀ ਸਮਝੌਤਾ (ਸੀ ਈ ਪੀ ਏ) ਜੋ ਮਈ 2022 ਵਿੱਚ ਲਾਗੂ ਹੋਇਆ ਸੀ, ਨੇ ਦੁਵੱਲੇ ਵਪਾਰ ਅਤੇ ਆਰਥਿਕ ਸਹਿਯੋਗ ਨੂੰ ਹੁਲਾਰਾ ਦੇਣ ਲਈ ਢਾਂਚਾ ਮੁਹੱਈਆ ਕੀਤਾ ਹੈ। ਬੁੱਧਵਾਰ ਨੂੰ ਪਹਿਲਾਂ, ਜੈਸ਼ੰਕਰ ਨੇ ‘ਰਾਇਸੀਨਾ ਮਿਡਲ ਈਸਟ’ ਸਮਾਗਮ ਦੇ ਦੂਜੇ ਐਡੀਸ਼ਨ ਵਿੱਚ ਹਿੱਸਾ ਲਿਆ, ਜਿੱਥੇ ਉਨ੍ਹਾਂ ਨੇ ਜ਼ਾਇਦ ਅਲ-ਨਾਹਯਾਨ (ਜੋ ਉਪ ਪ੍ਰਧਾਨ ਮੰਤਰੀ ਵੀ ਹਨ) ਨਾਲ ‘ਵਰਲਡ ਅਹੈੱਡ: ਪਾਵਰ, ਪਰਪਜ਼ ਐਂਡ ਪੌਸੀਬਿਲਿਟੀ’ ਵਿਸ਼ੇ ’ਤੇ ਚਰਚਾ ਵਿੱਚ ਹਿੱਸਾ ਲਿਆ।
.jpg)

.jpg)
.jpg)
.jpg)














































.jpg)











.jpg)








.jpg)




























.jpg)


