
ਕੇਓਂਝਾਰ (ਉੜੀਸਾ),-ਉੜੀਸਾ ਦੇ ਕੇਓਂਝਾਰ ਜ਼ਿਲ੍ਹੇ ਵਿੱਚ ਅੱਜ ਤੜਕੇ ਵਾਹਨ ਦੇ ਸੜਕ ਕੰਢੇ ਖੜ੍ਹੇ ਟਰੱਕ ਨਾਲ ਟਕਰਾ ਜਾਣ ਕਾਰਨ ਤਿੰਨ ਔਰਤਾਂ ਅਤੇ ਇੱਕ ਬੱਚੇ ਸਮੇਤ ਘੱਟੋ-ਘੱਟ ਅੱਠ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਹ ਹਾਦਸਾ ਨੈਸ਼ਨਲ ਹਾਈਵੇ-20 ‘ਤੇ ਘਾਟਗਾਓਂ ਇਲਾਕੇ ਦੇ ਬਲੀਜੋੜੀ ਪਿੰਡ ਨੇੜੇ ਉਸ ਸਮੇਂ ਵਾਪਰਿਆ ਜਦੋਂ ਵਾਹਨ ‘ਚ ਸਵਾਰ ਵਿਅਕਤੀ ਮੰਦਰ ‘ਚ ਦਰਸ਼ਨ ਕਰਨ ਜਾ ਰਹੇ ਸਨ। 7 ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਇਕ ਹੋਰ ਨੇ ਹਸਪਤਾਲ ‘ਚ ਦਮ ਤੋੜ ਦਿੱਤਾ। ਜ਼ਖ਼ਮੀਆਂ ਵਿੱਚੋਂ ਪੰਜ ਦਾ ਇਲਾਜ ਜ਼ਿਲ੍ਹੇ ਦੇ ਹਸਪਤਾਲ ’ਚ ਚੱਲ ਰਿਹਾ ਹੈ ਜਦ ਕਿ 3 ਗੰਭੀਰ ਨੂੰ ਕਿਸੇ ਹੋਰ ਹਸਪਤਾਲ ’ਚ ਭੇਜ ਦਿੱਤਾ ਹੈ।