ਕਾਂਗਰਸੀ ਵਿਧਾਇਕ ਵੱਲੋਂ ਜਲਵੇੜਾ ਦੀ ਰਿਹਾਈ ਲਈ ਲਗਾਏ ਜਾ ਰਹੇ ਧਰਨੇ ਵਿੱਚ ਸ਼ਾਮਲ ਹੋਣ ਦਾ ਐਲਾਨ
ਪਟਿਆਲਾ, -ਪਿਛਲੇ ਪੰਜ ਮਹੀਨੇ ਤੋਂ ਵੱਧ ਸਮੇਂ ਤੋਂ ਸ਼ੰਭੂ ਬਾਰਡਰ ’ਤੇ ਕਿਸਾਨ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੇ ਹਨ। ਅੱਜ ਦੁਬਾਰਾ ਆਲ ਇੰਡੀਆ ਕਿਸਾਨ ਕਾਂਗਰਸ ਦੇ ਪ੍ਰਧਾਨ ਅਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਸ਼ੰਭੂ ਮੋਰਚੇ ਵਿੱਚ ਪਹੁੰਚ ਕੇ ਕਿਸਾਨ ਆਗੂਆਂ ਨਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਖਹਿਰਾ ਨੇ ਕਿਹਾ ਕਿ ਵਾਟਰ ਕੈਨਨ ਦੇ ਨਾਮ ਨਾਲ ਮਸ਼ਹੂਰ ਹੋਏ ਨਵਦੀਪ ਸਿੰਘ ਜਲਵੇੜਾ, ਤੇਜਵੀਰ ਸਿੰਘ ਪੰਜੋਖਰਾ ਖ਼ਿਲਾਫ਼ ਜੋ ਕੇਸ ਦਰਜ ਕੀਤਾ ਗਿਆ ਉਹ ਸਰਾਸਰ ਗਲਤ ਹੈ। ਇਹ ਗ੍ਰਿਫ਼ਤਾਰੀ ਮੋਰਚੇ ਨੂੰ ਰੋਕਣ ਲਈ ਕੀਤੀ ਗਈ ਹੈ। ਦੁੱਖ ਦੀ ਗੱਲ ਹੈ ਕਿ ਹਰਿਆਣਾ ਪੁਲੀਸ ਪੰਜਾਬ ਦੀ ਸੀਮਾ ਵਿੱਚ ਆ ਕੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਸਬੰਧੀ ਤੁਰੰਤ ਕਾਰਵਾਈ ਕਰਨੀ ਚਾਹੀਦੀ ਸੀ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਕਾਂਗਰਸ ਪਾਰਟੀ ਅਤੇ ਇੰਡੀਆ ਗੱਠਜੋੜ ਵੱਲੋਂ ਉਨ੍ਹਾਂ ਦੀਆਂ ਮੰਗਾਂ ਪਾਰਲੀਮੈਂਟ ਵਿੱਚ ਚੁੱਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ 17 ਜੁਲਾਈ ਨੂੰ ਨਵਦੀਪ ਜਲਵੇੜਾ ਦੀ ਰਿਹਾਈ ਲਈ ਜੋ ਕਿਸਾਨ ਜਥੇਬੰਦੀਆਂ ਵੱਲੋਂ ਅੰਬਾਲਾ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਹੈ, ਇਸ ਧਰਨੇ ਵਿੱਚ ਉਹ ਖ਼ੁਦ ਵੀ ਸ਼ਾਮਲ ਹੋਣਗੇ।
ਸਥਾਨਕ ਲੋਕਾਂ ਦੀਆਂ ਮੰਗਾਂ ਨੂੰ ਮੁੱਖ ਰੱਖਦਿਆਂ ਹੋਇਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਕੋਈ ਵੀ ਰਸਤਾ ਬੰਦ ਨਹੀਂ ਕੀਤਾ ਗਿਆ ਇਹ ਹਰਿਆਣਾ ਸਰਕਾਰ ਵੱਲੋਂ ਬੰਦ ਕੀਤਾ ਗਿਆ ਹੈ। ਮੀਟਿੰਗ ਵਿੱਚ ਕਿਸਾਨ ਆਗੂ ਬਲਵੰਤ ਸਿੰਘ ਬਹਿਰਾਮਕੇ, ਸੁਰਜੀਤ ਸਿੰਘ ਫੂਲ, ਗੁਰਅਮਨੀਤ ਸਿੰਘ ਮਾਂਗਟ, ਜੰਗ ਸਿੰਘ ਭਟੇੜੀ, ਅਮਰਜੀਤ ਸਿੰਘ ਮੋਹੜੀ, ਜਸਵੀਰ ਸਿੰਘ ਹਾਜ਼ਰ ਸਨ।
.jpg)
.jpg)
.jpg)
.jpg)




















.jpg)






























.jpg)


























.jpg)

.jpg)



















