ਇਹ ਸਿਰਫ਼ ਸਿਆਸੀ ਗਠਜੋੜ ਨਹੀਂ ਸਗੋਂ ਨਹੁੰ-ਮਾਸ ਦਾ ਰਿਸ਼ਤਾ: ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦਾ ਚਿਹਰਾ ਵੀ ਅਕਾਲੀ ਦਲ ਤੋਂ ਹੀ ਹੋਵੇਗਾ: ਅਮਿਤ ਸ਼ਾਹ
ਚੰਡੀਗੜ੍ਹ, 24 ਨਵੰਬਰ (ਪੰਜਾਬੀ ਰਾਈਟਰ)- ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡਾ ਫੇਰਬਦਲ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁੱਭ ਮੌਕੇ ’ਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਮੁੜ ਗੱਠਜੋੜ ਦਾ ਰਸਮੀ ਐਲਾਨ ਕਰ ਦਿੱਤਾ ਗਿਆ ਹੈ। ਨਵੀਂ ਦਿੱਲੀ ਵਿਖੇ ਹੋਈ ਇੱਕ ਅਹਿਮ ਪ੍ਰੈੱਸ ਕਾਨਫ਼ਰੰਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਇਸ ਸਾਂਝ ਦਾ ਐਲਾਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅਤੇ ਪੰਜਾਬ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੀ। ਗੱਠਜੋੜ ਦੇ ਐਲਾਨ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਹੀ ‘ਵੱਡੇ ਭਰਾ’ ਦੀ ਭੂਮਿਕਾ ਵਿੱਚ ਰਹੇਗਾ। ਜਦੋਂ ਅਮਿਤ ਸ਼ਾਹ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਲਈ ਗੱਠਜੋੜ ਦੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ‘ਵੱਡਾ ਭਰਾ ਹੀ ਮੁੱਖ ਮੰਤਰੀ ਦਾ ਚਿਹਰਾ ਹੁੰਦਾ ਹੈ।’ ਉਨ੍ਹਾਂ ਦੇ ਇਸ ਬਿਆਨ ਨਾਲ ਇਹ ਸਾਫ਼ ਹੋ ਗਿਆ ਹੈ ਕਿ ਸੂਬੇ ਵਿੱਚ ਗੱਠਜੋੜ ਦੀ ਅਗਵਾਈ ਅਕਾਲੀ ਦਲ ਹੀ ਕਰੇਗਾ। ਗੱਠਜੋੜ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਗ੍ਰਹਿ ਮੰਤਰੀ ਸ਼ਾਹ ਨੇ ਕਿਹਾ ਕਿ ਅਕਾਲੀ ਦਲ ਦੇ ਮੁੜ ਨਾਲ ਆਉਣ ਨਾਲ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨ ਅਤੇ ਹਿੰਦੂ-ਸਿੱਖ ਏਕਤਾ ਨੂੰ ਹੋਰ ਅੱਗੇ ਵਧਾਉਣ ਦੇ ਭਾਜਪਾ ਦੇ ਵਾਅਦੇ ਨੂੰ ਵੱਡੀ ਮਜਬੂਤੀ ਮਿਲੇਗੀ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਸਾਂਝ ਨੂੰ ਮਹਿਜ ਸਿਆਸੀ ਸਮਝੌਤਾ ਨਾ ਦੱਸਦਿਆਂ ‘ਨਹੁੰ-ਮਾਸ ਦਾ ਰਿਸ਼ਤਾ’ ਕਰਾਰ ਦਿੱਤਾ ਹੈ। ਆਪਣੇ ਸੰਬੋਧਨ ਦੀ ਸ਼ੁਰੂਆਤ ਕਰਦਿਆਂ ਉਨ੍ਹਾਂ ਸਭ ਤੋਂ ਪਹਿਲਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਇਹ ਗਠਜੋੜ ਸਿੱਖ ਕੌਮ ਅਤੇ ਪੰਜਾਬ ਦੇ ਵਡੇਰੇ ਹਿੱਤਾਂ ਨੂੰ ਮੁੱਖ ਰੱਖਦਿਆਂ ਕੀਤਾ ਗਿਆ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਗਠਜੋੜ ਸਦਕਾ ਹਮੇਸ਼ਾ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਮਜਬੂਤ ਰਹੀ ਹੈ।
ਆਪਣੀ ਪਾਰਟੀ ਦੇ ਇਤਿਹਾਸਕ ਪਿਛੋਕੜ ਦਾ ਜ਼ਿਕਰ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ 106 ਸਾਲ ਪੁਰਾਣੀ ਜਥੇਬੰਦੀ ਹੈ, ਜਿਸ ਦਾ ਦੇਸ, ਪੰਜਾਬ ਅਤੇ ਸਿੱਖ ਕੌਮ ਦੇ ਹਰ ਮਸਲੇ ਅਤੇ ਸੰਘਰਸ਼ ਵਿੱਚ ਸਭ ਤੋਂ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਦੋਵਾਂ ਪਾਰਟੀਆਂ ਦੀ ਇਹ ਮੁੜ ਹੋਈ ਸਾਂਝ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਨਵਾਂ ਰਾਹ ਪੱਧਰਾ ਕਰੇਗੀ। ਇਸ ਮੌਕੇ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ ਕਿ ਅਕਾਲੀ ਦਲ ਨਾਲ ਇਹ ਗੱਠਜੋੜ ਪੰਜਾਬ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਵਿੱਚ ਹਿੰਦੂ-ਸਿੱਖ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਲਈ ਇੱਕ ਬੇਹੱਦ ਸੁਭਾਵਿਕ ਗੱਠਜੋੜ ਹੈ। ਦੱਸਣਯੋਗ ਹੈ ਕਿ ਕਿਸਾਨ ਅੰਦੋਲਨ ਦੌਰਾਨ ਸਾਲ 2020 ਵਿੱਚ ਦੋਵਾਂ ਪਾਰਟੀਆਂ ਦਾ ਦਹਾਕਿਆਂ ਪੁਰਾਣਾ ਗੱਠਜੋੜ ਟੁੱਟ ਗਿਆ ਸੀ, ਪਰ ਹੁਣ ਕਰੀਬ 6 ਸਾਲਾਂ ਬਾਅਦ ਦੋਵੇਂ ਪਾਰਟੀਆਂ ਨੇ ਮੁੜ ਹੱਥ ਮਿਲਾ ਲਿਆ ਹੈ।
ਇਹ ਗੱਠਜੋੜ ਨਹੀਂ, ਠੱਗਜੋੜ ਹੈ: ਭਗਵੰਤ ਮਾਨ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਤੋਂ ਬਾਅਦ ਪੰਜਾਬ ਵਿੱਚ ਸਿਆਸਤ ਭਖ਼ ਗਈ ਹੈ। ਇਸੇ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਕਾਲੀ ਦਲ ਅਤੇ ਭਾਜਪਾ ਗੱਠਜੋੜ ’ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਇਹ ਗੱਠਜੋੜ ਨਹੀਂ, ਠੱਗਜੋੜ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵੱਲੋਂ ਅੰਦਰੂਨੀ ਸਹਿਮਤੀ ਨਾਲ ਸਿਆਸਤ ਕੀਤੀ ਜਾਂਦੀ ਸੀ, ਜਿਸ ਵਿੱਚ ਪੰਜ ਸਾਲ ‘ਤੂੰ’ ਅਤੇ ਪੰਜ ਸਾਲ ‘ਮੈਂ’ ਦੀ ਸਿਆਸਤ ਕੀਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਲੋਕਾਂ ’ਤੇ ਯਕੀਨ ਨਾ ਕਰਿਓ। ‘ਆਪ’ ਆਮ ਲੋਕਾਂ ਦੀ ਪਾਰਟੀ ਹੈ, ਜਿਸ ਵੱਲੋਂ ਲੋਕਾਂ ਲਈ ਕੰਮ ਕੀਤਾ ਜਾਂਦਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ-ਭਾਜਪਾ ਨੇ ਲੋਕਾਂ ਨੂੰ ਮੂਰਖ ਬਣਾਉਣ ਦਾ ਠੇਕਾ ਲੈ ਲਿਆ ਹੈ। ਕੇਂਦਰ ਦੀ ਭਾਜਪਾ ਸਰਕਾਰ ਨੇ ਤਿੰਨ ਖੇਤੀ ਕਾਨੂੰਨ ਬਣਾਏ ਤਾਂ ਪਹਿਲਾਂ ਅਕਾਲੀ ਦਲ ਨੇ ਕਾਨੂੰਨਾਂ ਦੀ ਸ਼ਲਾਘਾ ਕੀਤੀ, ਪਰ ਜਦੋਂ ਕਿਸਾਨਾਂ ਸਣੇ ਦੇਸ਼ ਤੇ ਦੁਨੀਆ ਦੇ ਲੋਕਾਂ ਨੇ ਵਿਰੋਧ ਕੀਤਾ ਤਾਂ ਹਰਸਿਮਰਤ ਕੌਰ ਤੋਂ ਅਸਤੀਫ਼ਾ ਦਿਵਾਇਆ ਅਤੇ ਭਾਜਪਾ ਤੋਂ ਵੱਖਰੇ ਹੋ ਕੇ ਭਾਜਪਾ ਵਿਰੁੱਧ ਬੋਲਣ ਲੱਗ ਪਏ। ਇਸ ਤੋਂ ਬਾਅਦ ਭਾਜਪਾ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ’ਤੇ ਕਬਜਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਵੱਖਰੀ ਵਿਧਾਨ ਸਭਾ ਬਣਾਉਣ ਦਾ ਦਾਅਵਾ ਕੀਤਾ। ਪੰਜਾਬ ਨਾਲ ਹਮੇਸ਼ਾ ਧੱਕਾ ਕਰਨ ਵਾਲੀ ਭਾਜਪਾ ਨਾਲ ਅਕਾਲੀ ਦਲ ਕਿਹੜੇ ਮੂੰਹ ਨਾਲ ਸਮਝੌਤਾ ਕਰ ਰਿਹਾ ਹੈ? ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਖੁਦ ਦਾਅਵਾ ਕਰਦੇ ਸਨ ਕਿ ਭਾਜਪਾ ਸਿੱਖ ਸੰਸਥਾਵਾਂ ’ਤੇ ਕਬਜਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
.jpg)

.jpg)
.jpg)
.jpg)














































.jpg)











.jpg)







.jpg)





























.jpg)


