ਪੁਣੇ,(ਪੰਜਾਬੀ ਰਾਈਟਰ)-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਵਿਰੋਧੀ ਧਿਰ ਦੇ ਨੇਤਾ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਸਪੀ) ਸੁਪਰੀਮੋ ਸ਼ਰਦ ਪਵਾਰ ’ਤੇ ਨਿਸ਼ਾਨਾ ਸੇਧਦਿਆਂ ਉਨ੍ਹਾਂ ਨੂੰ ਦੇਸ਼ ਵਿੱਚ ਭ੍ਰਿਸ਼ਟਾਚਾਰ ਦਾ ਸਰਗਨਾ ਕਰਾਰ ਦਿੱਤਾ। ਪੁਣੇ ਵਿੱਚ ਭਾਜਪਾ ਦੇ ਸੂਬਾਈ ਸੰਮੇਲਨ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ’ਤੇ 2024 ਦੀਆਂ ਲੋਕ ਸਭਾ ਚੋਣਾਂ ਵਿੱਚ ਹਾਰ ਦੇ ਬਾਵਜੂਦ ਹੰਕਾਰ ਦਿਖਾਉਣ ਦਾ ਦੋਸ਼ ਲਾਇਆ। ਉਨ੍ਹਾਂ ਸ਼ਿਵ ਸੈਨਾ (ਯੂਬੀਟੀ) ਮੁਖੀ ਊਧਵ ਠਾਕਰੇ ਨੂੰ ‘ਔਰੰਗਜ਼ੇਬ ਫੈਨ ਕਲੱਬ ਦਾ ਮੁਖੀ’ ਕਰਾਰ ਦਿੰਦਿਆਂ ਕਿਹਾ ਕਿ ਉਹ 1993 ਦੇ ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੈਨਨ ਲਈ ਮੁਆਫ਼ੀ ਮੰਗਣ ਵਾਲੇ ਲੋਕਾਂ ਨਾਲ ਬੈਠਦੇ ਹਨ।
ਸ਼ਾਹ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲਾ ਮਹਾ ਗੱਠਜੋੜ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਵਿੱਚ 2014 ਅਤੇ 2019 ਦੀਆਂ ਚੋਣਾਂ ਤੋਂ ਬਿਹਤਰ ਪ੍ਰਦਰਸ਼ਨ ਕਰੇਗਾ। ਉਨ੍ਹਾਂ ਕਿਹਾ, ‘‘ਮਹਾਰਾਸ਼ਟਰ, ਝਾਰਖੰਡ ਅਤੇ ਹਰਿਆਣਾ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਾਡੀ ਜਿੱਤ ਦੇ ਬਾਅਦ ਰਾਹੁਲ ਗਾਂਧੀ ਦਾ ਹੰਕਾਰ ਚਕਨਾ-ਚੂਰ ਹੋ ਜਾਵੇਗਾ।’’
ਸ਼ਿਵ ਸੈਨਾ ਪ੍ਰਧਾਨ ’ਤੇ ਨਿਸ਼ਾਨਾ ਸੇਧਦਿਆਂ ਸ਼ਾਹ ਨੇ ਕਿਹਾ, ‘‘ਊਧਵ ਠਾਕਰੇ ਉਨ੍ਹਾਂ ਲੋਕਾਂ ਨਾਲ ਬੈਠੇ ਹਨ, ਜਿਨ੍ਹਾਂ ਨੇ 1993 ਦੇ ਮੁੰਬਈ ਲੜੀਵਾਰ ਬੰਬ ਧਮਾਕਿਆਂ ਦੇ ਦੋਸ਼ੀ ਯਾਕੂਬ ਮੈਨਨ ਲਈ ਮੁਆਫ਼ੀ ਮੰਗੀ ਸੀ।’’ ਕੇਂਦਰੀ ਮੰਤਰੀ ਨੇ ਕਿਹਾ, ‘‘ਔਰੰਗਜ਼ੇਬ ਫੈਨ ਕਲੱਬ ਕੌਣ ਹੈ? ਜੋ (26/11 ਅਤਿਵਾਦੀ ਹਮਲੇ ਦੇ ਦੋਸ਼ੀ) ਕਸਾਬ ਨੂੰ ਬਿਰਯਾਨੀ ਖਵਾਉਂਦੇ ਹਨ, ਜੋ ਯਾਕੂਬ ਮੈਨਨ ਲਈ ਮੁਆਫ਼ੀ ਮੰਗਦੇ ਹਨ, ਜੋ (ਵਿਵਾਦਤ ਇਸਲਾਮੀ ਪ੍ਰਚਾਰਕ) ਜ਼ਾਕਿਰ ਨਾਇਕ ਨੂੰ ਸ਼ਾਂਤੀ ਦੂਤ ਪੁਰਸਕਾਰ ਦਿੰਦੇ ਹਨ, ਜੋ (ਪਾਬੰਦੀਸ਼ੁਦਾ ਇਸਲਾਮੀ ਸੰਗਠਨ) ਪੀਐੱਫਆਈ ਦਾ ਸਮਰਥਨ ਕਰਦੇ ਹਨ। ਊਧਵ ਠਾਕਰੇ ਨੂੰ ਇਨ੍ਹਾਂ ਲੋਕਾਂ ਨਾਲ ਬੈਠਦਿਆਂ ਸ਼ਰਮ ਆਉਣੀ ਚਾਹੀਦੀ ਹੈ।’’ ਭਾਜਪਾ ਵਰਕਰਾਂ ਦੀ ਪ੍ਰਸ਼ੰਸਾ ਕਰਦਿਆਂ ਸ਼ਾਹ ਨੇ ਕਿਹਾ ਕਿ ਉਨ੍ਹਾਂ ਨੂੰ ਮਹਾਰਾਸ਼ਟਰ ਵਿੱਚ ਲੋਕਾ ਸਭਾ ਚੋਣਾਂ ਦੇ ਨਤੀਜਿਆਂ ਤੋਂ ਪ੍ਰੇਸ਼ਾਨ ਨਹੀਂ ਹੋਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੋਕ ਭਲਾਈ ਯੋਜਨਾਵਾਂ ਸਦਕਾ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਚੰਗਾ ਪ੍ਰਦਰਸ਼ਨ ਕਰੇਗੀ। ਕੇਂਦਰੀ ਗ੍ਰਹਿ ਮੰਤਰੀ ਨੇ ਪੁਣੇ ਦੀ ਤਾਰੀਫ਼ ਕਰਦਿਆਂ ਇਸ ਨੂੰ ਬਾਲ ਗੰਗਾਧਰ ਤਿਲਕ ਦਾ ਸ਼ਹਿਰ ਦੱਸਿਆ।
.jpg)
.jpg)
.jpg)

.jpg)



















.jpg)






























.jpg)


























.jpg)

.jpg)



















