ਅੰਮ੍ਰਿਤਸਰ,- ਪੰਜਾਬ ਪੁਲੀਸ ਨੇ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਮਾਮਲਿਆਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਕੋਲੋਂ 9.2 ਕਿਲੋ ਹੈਰੋਇਨ ਬਰਾਮਦ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਠੋਸ ਸੂਚਨਾ ਦੇ ਆਧਾਰ ’ਤੇ ਏਡੀਸੀਪੀ ਸਿਟੀ-2 ਅਭਿਮਨਿਊ ਰਾਣਾ ਦੀ ਅਗਵਾਈ ਹੇਠ ਥਾਣਾ ਛੇਹਰਟਾ ਦੀਆਂ ਪੁਲੀਸ ਟੀਮਾਂ ਨੇ ਰਾਜਾਸਾਂਸੀ ਦੇ ਸ਼ਿਵਾ ਐਨਕਲੇਵ ’ਚੋਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ 8.2 ਕਿੱਲੋ ਹੈਰੋਇਨ ਬਰਾਮਦ ਕੀਤੀ ਹੈ।
ਮੁਲਜ਼ਮਾਂ ਦੀ ਪਛਾਣ ਬਚਿੱਤਰ ਸਿੰਘ ਅਤੇ ਸਨੀ ਵਜੋਂ ਹੋਈ ਹੈ। ਬਚਿੱਤਰ ਸਿੰਘ ਨੂੰ 2021 ਤੋਂ ਕਤਲ ਕੇਸ ਵਿੱਚ ਭਗੌੜਾ ਐਲਾਨਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਕੋਲੋ 95,000 ਰੁਪਏ ਦੀ ਡਰੱਗ ਮਨੀ, ਇਕ ਇਲੈਕਟ੍ਰਾਨਿਕ ਕੰਡਾ ਅਤੇ ਕਾਰ ਬਰਾਮਦ ਕੀਤੀ ਹੈ। ਇਸ ਸਬੰਧੀ ਥਾਣਾ ਛੇਹਰਟਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਇੱਕ ਹੋਰ ਮਾਮਲੇ ਵਿੱਚ ਖੁਫੀਆ ਸੂਚਨਾ ’ਤੇ ਕਾਰਵਾਈ ਕਰਦਿਆਂ ਥਾਣਾ ਰਣਜੀਤ ਐਵੇਨਿਊ ਦੀ ਪੁਲੀਸ ਨੇ ਰਣਜੀਤ ਐਵੇਨਿਊ ਬਾਈਪਾਸ ’ਤੇ ਨਾਕਾਬੰਦੀ ਕਰ ਕੇ ਅਮਨਦੀਪ ਸਿੰਘ ਵਾਸੀ ਪਿੰਡ ਰਾਣੀਆਂ, ਲੋਪੋਕੇ ਨੂੰ 1 ਕਿਲੋ ਹੈਰੋਇਨ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਉਸਦੀ ਕਾਰ ਨੂੰ ਵੀ ਜ਼ਬਤ ਕਰ ਲਿਆ ਹੈ। ਇਸ ਸਬੰਧੀ ਥਾਣਾ ਰਣਜੀਤ ਐਵੇਨਿਊ ’ਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਮੁਲਜ਼ਮ ਪਾਕਿਸਤਾਨ ਆਧਾਰਿਤ ਤਸਕਰਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਡਰੋਨ ਰਾਹੀਂ ਪਾਕਿਸਤਾਨ ਤੋਂ ਨਸ਼ੀਲੇ ਪਦਾਰਥ ਮੰਗਵਾ ਕੇ ਸੂਬੇ ਭਰ ਵਿੱਚ ਸਪਲਾਈ ਕਰਦੇ ਸਨ।
.jpg)
.jpg)
.jpg)

.jpg)



















.jpg)






























.jpg)


























.jpg)

.jpg)



















