ਆਮ ਆਦਮੀ ਨੂੰ ਪ੍ਰੇਸ਼ਾਨ ਕਰਨ ਵਾਲੇ ਮੁੱਦੇ ਉਭਾਰਨ ਲਈ ਕੀਤੀ ‘ਭਾਰਤ ਜੋੜੋ ਯਾਤਰਾ’: ਰਾਹੁਲ ਗਾਂਧੀ

ਆਮ ਆਦਮੀ ਨੂੰ ਪ੍ਰੇਸ਼ਾਨ ਕਰਨ ਵਾਲੇ ਮੁੱਦੇ ਉਭਾਰਨ ਲਈ ਕੀਤੀ ‘ਭਾਰਤ ਜੋੜੋ ਯਾਤਰਾ’: ਰਾਹੁਲ ਗਾਂਧੀ

ਮੁੰਬਈ- ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਨ੍ਹਾਂ ਨੂੰ ਵਧਦੀ ਬੇਰੁਜ਼ਗਾਰੀ, ਮਹਿੰਗਾਈ ਅਤੇ ਸਮਾਜ ਵਿੱਚ ਵਧ ਰਹੀ ਨਫ਼ਰਤ ਵਰਗੇ ਮੁੱਦੇ ਉਭਾਰਨ ਲਈ ‘ਭਾਰਤ ਜੋੜੋ ਯਾਤਰਾ’ ਸ਼ੁਰੂ ਕਰਨ ਨੂੰ ਮਜਬੂਰ ਹੋਣਾ ਪਿਆ ਸੀ। ਉਹ ‘ਭਾਰਤ ਜੋੜੋ ਨਿਆਏ ਯਾਤਰਾ’ ਦੀ ਸਮਾਪਤੀ ਤੋਂ ਬਾਅਦ ਇੱਥੇ ਸ਼ਿਵਾਜੀ ਪਾਰਕ ਵਿੱਚ ਵਿਰੋਧੀ ਧਿਰਾਂ ਦੇ ‘ਇੰਡੀਆ’ ਗੱਠਜੋੜ ਦੀ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ।ਸ੍ਰੀ ਗਾਂਧੀ ਨੇ ਕਿਹਾ ਕਿ ਈਵੀਐੱਮਜ਼, ਐਨਫੋਰਸਮੈਂਟ ਡਾਇਰੈਕਟੋਰੇਟ, ਸੀਬੀਆਈ ਅਤੇ ਆਮਦਨ ਕਰ ਵਿਭਾਗ ਤੋਂ ਬਿਨਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੋਣਾਂ ਨਹੀਂ ਜਿੱਤ ਸਕਣਗੇ। ਉਨ੍ਹਾਂ ਕਿਹਾ, ‘ਮੋਦੀ ਇਕ ਮੁਖੌਟਾ ਹਨ ਜੋ ਕਿ ਇਕ ‘ਸ਼ਕਤੀ’ ਲਈ ਕੰਮ ਕਰਦੇ ਹਨ। ਉਹ ਇਕ ਖੋਖਲੇ ਆਦਮੀ ਹਨ ਜਿਨ੍ਹਾਂ ਕੋਲ 56 ਇੰਚ ਦੀ ਛਾਤੀ ਨਹੀਂ ਹੈ।’’ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਦਾ ਭ੍ਰਿਸ਼ਟਾਚਾਰ ’ਤੇ ਏਕਾਧਿਕਾਰ ਹੈ। ਉਨ੍ਹਾਂ ਸਵਾਲ ਕੀਤਾ, ‘‘ਕੀ ਤੁਸੀਂ ਸੋਚਦੇ ਹੋ ਕਿ ਸ਼ਿਵ ਸੈਨਾ ਤੇ ਐੱਨਸੀਪੀ ਦੇ ਲੋਕਾਂ ਦਾ ਟੁੱਟ ਕੇ ਸੱਤਾਧਾਰੀ ਗੱਠਜੋੜ ਵਿੱਚ ਜਾਣਾ ਉਸ ਤਰ੍ਹਾਂ ਦਾ ਹੈ ਜਿਵੇਂ ਦਾ ਇਹ ਦਿਖਦਾ ਹੈ।’’