ਆਬਕਾਰੀ ਨੀਤੀ ਮਾਮਲੇ ’ਚ ਸੰਜੈ ਸਿੰਘ ਨੂੰ ਜ਼ਮਾਨਤ ਮਿਲੀ

ਆਬਕਾਰੀ ਨੀਤੀ ਮਾਮਲੇ ’ਚ ਸੰਜੈ ਸਿੰਘ ਨੂੰ ਜ਼ਮਾਨਤ ਮਿਲੀ


ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੂੰ ਅੱਜ ਜ਼ਮਾਨਤ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਜੇਕਰ ਸੰਜੈ ਸਿੰਘ ਨੂੰ ਕੇਸ ਵਿਚ ਜ਼ਮਾਨਤ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ। ਸੁਪਰੀਮ ਕੋਰਟ ਦੇ ਹੁਕਮਾਂ ਦਾ ਆਮ ਆਦਮੀ ਪਾਰਟੀ ਨੇ ਸਵਾਗਤ ਕੀਤਾ ਹੈ।ਜਸਟਿਸ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਪੀਬੀ ਵਰਾਲੇ ਦੇ ਬੈਂਚ ਨੇ ਛੇ ਮਹੀਨੇ ਤੋਂ ਜੇਲ੍ਹ ’ਚ ਬੰਦ ਸੰਜੈ ਸਿੰਘ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ। ਬੈਂਚ ਨੇ ਕਿਹਾ ਕਿ ‘ਆਪ’ ਨੇਤਾ ਆਪਣੀਆਂ ਸਿਆਸੀ ਗਤੀਵਿਧੀਆਂ ਜਾਰੀ ਰੱਖ ਸਕਦੇ ਹਨ ਪਰ ਇਸ ਕੇਸ ਦੇ ਸਬੰਧ ਵਿੱਚ ਕੋਈ ਬਿਆਨ ਨਹੀਂ ਦੇ ਸਕਦੇ। ਸੰਜੈ ਸਿੰਘ ਦੀ ਰਿਹਾਈ ਅਜਿਹੇ ਸਮੇਂ ਹੋ ਰਹੀ ਹੈ ਜਦੋਂ ਆਮ ਆਦਮੀ ਪਾਰਟੀ ਦੇ ਸਾਹਮਣੇ 19 ਅਪਰੈਲ ਤੋਂ ਸ਼ੁਰੂ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੀਡਰਸ਼ਿਪ ਦਾ ਸੰਕਟ ਹੈ। ਬੈਂਚ ਨੇ ਕਿਹਾ ਕਿ ਸਿੰਘ ਪੂਰੇ ਮੁਕੱਦਮੇ ਦੌਰਾਨ ਜ਼ਮਾਨਤ ’ਤੇ ਬਾਹਰ ਰਹਿਣਗੇ ਅਤੇ ਉਨ੍ਹਾਂ ਦੀ ਜ਼ਮਾਨਤ ਦੀਆਂ ਸ਼ਰਤਾਂ ਵਿਸ਼ੇਸ਼ ਅਦਾਲਤ ਤੈਅ ਕਰੇਗੀ