ਇੰਫਾਲ - ਮਨੀਪੁਰ ਦੇ ਮੁੱਖ ਮੰਤਰੀ ਐੱਨ ਬੀਰੇਨ ਸਿੰਘ ਨੇ ਕਿਹਾ ਕਿ ਦੋ ਵਿਦਿਆਰਥੀਆਂ ਨੂੰ ਕਤਲ ਕੀਤੇ ਜਾਣ ਦੀ ਘਟਨਾ ਦੇ ਰੋਸ ਵਜੋਂ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਖ਼ਿਲਾਫ਼ ਤਾਕਤ ਦੀ ਬੁਰੀ ਤਰ੍ਹਾਂ ਵਰਤੋਂ ਕਰਨ ਵਾਲੇ ਸੁਰੱਖਿਆ ਕਰਮੀਆਂ ਖ਼ਿਲਾਫ਼ ਸਖਤ ਕਾਰਵਾਈ ਕਰਕੇ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਇਕਜੁੱਟ ਰਹਿਣ ਤੇ ਸ਼ਾਂਤੀ ਬਣਾਏ ਰੱਖਣ ਅਤੇ ਸੂਬੇ ਦੇ ਦੁਸ਼ਮਣਾਂ ਨਾਲ ਸਮੂਹਿਕ ਤੌਰ ’ਤੇ ਲੜਨ ਦੀ ਅਪੀਲ ਕੀਤੀ। ਇਸ ਤੋਂ ਪਹਿਲਾਂ ਬੀਤੇ ਦਨਿ ਸੂਬੇ ਦੀ ਰਾਜਪਾਲ ਅਨੁਸੂਈਆ ਉਈਕੇ ਨੇ ਕਤਲ ਕੀਤੇ ਗਏ ਦੋ ਵਿਦਿਆਰਥੀਆਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਹਫ਼ਤੇ ਬੁੱਧਵਾਰ ਤੇ ਵੀਰਵਾਰ ਨੂੰ ਵਿਦਿਆਰਥੀਆਂ ਤੇ ਪੁਲੀਸ ਵਿਚਾਲੇ ਝੜਪਾਂ ਦੀਆਂ ਘਟਨਾਵਾਂ ’ਤੇ ਹੈਰਾਨੀ ਜ਼ਾਹਿਰ ਕਰਦਿਆਂ ਉਨ੍ਹਾਂ ਕਿਹਾ, ‘ਬੁਰੀ ਤਰ੍ਹਾਂ ਤਾਕਤ ਦੀ ਵਰਤੋਂ ਕੀਤੇ ਜਾਣ ਤੇ ਬੱਚਿਆਂ ਨਾਲ ਜੋ ਕੀਤਾ ਗਿਆ ਉਸ ਤੋਂ ਮੈਂ ਸੱਚਮੁੱਚ ਬਹੁਤ ਹੈਰਾਨ ਹਾਂ। ਰਾਜ ਦੇ ਮੰਤਰੀਆਂ ਨੇ ਨਿੱਜੀ ਤੌਰ ’ਤੇ ਜ਼ਖ਼ਮੀ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਹੈ। ਵਿਦਿਆਰਥੀਆਂ ਨੂੰ ਗੰਭੀਰ ਸੱਟਾਂ ਵੱਜਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।’ ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਗੰਭੀਰ ਜ਼ਖ਼ਮੀ ਕਰਨ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੁਰੱਖਿਆ ਬਲਾਂ ਨਾਲ ਝੜਪ ’ਚ ਦੋ ਵਿਦਿਆਰਥੀ ਗੰਭੀਰ ਜ਼ਖ਼ਮੀ ਹੋਏ ਸਨ। ਦੂਜੇ ਪਾਸੇ ਰਾਜ ਭਵਨ ਵੱਲੋਂ ਜਾਰੀ ਬਿਆਨ ’ਚ ਕਿਹਾ ਗਿਆ ਕਿ ਰਾਜਪਾਲ ਨੇ ਬੀਤੇ ਦਨਿ ਇੰਫਾਲ ਪੱਛਮੀ ਜ਼ਿਲ੍ਹੇ ’ਚ ਦੋ ਵਿਦਿਆਰਥੀਆਂ ਦੇ ਪਰਿਵਾਰਕ ਮੈਂਬਰਾਂ ਨਾਲ ਉਨ੍ਹਾਂ ਦੀਆਂ ਰਿਹਾਇਸ਼ਾਂ ’ਤੇ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਰਾਜਪਾਲ ਨੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਇਸ ਘਟਨਾ ’ਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
.jpg)
.jpg)
.jpg)
.jpg)




















.jpg)






























.jpg)


























.jpg)

.jpg)



















