ਅੰਮ੍ਰਿਤਸਰ, 11 ਜੂਨ (ਪੰਜਾਬੀ ਰਾਈਟਰ)- ਜ਼ਿਲ੍ਹਾ ਅਦਾਲਤ ਵੱਲੋਂ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਫ਼ਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਅਦਾਲਤ ਵੱਲੋਂ ਉਸ ਦੀ ਅਗਾਊਂ ਜ਼ਮਾਨਤ ਦਾ ਮਾਮਲਾ ਹੁਣ ਅੱਜ ਵਿਚਾਰਿਆ ਜਾਵੇਗਾ। ਇਸ ਦੌਰਾਨ ਮਜੀਠੀਆ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਬਿਕਰਮ ਬਾਠ ਨੂੰ ਇਸ ਕੇਸ ਵਿੱਚੋਂ ਰਾਹਤ ਮਿਲ ਗਈ ਹੈ। ਮਜੀਠੀਆ ਤੇ ਹੋਰਨਾਂ ਖ਼ਿਲਾਫ਼ 31 ਮਈ ਨੂੰ ਥਾਣਾ ਮਜੀਠਾ ਵਿੱਚ ਜਬਰੀ ਦਾਖ਼ਲ ਹੋਣ ਅਤੇ ਬੰਦੀ ਨੂੰ ਛੁਡਾਉਣ ਦਾ ਯਤਨ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ। ਇਸ ਸਬੰਧ ਵਿੱਚ ਮਜੀਠੀਆ ਨੇ ਕੱਲ੍ਹ ਜ਼ਿਲ੍ਹਾ ਅਦਾਲਤ ’ਚ ਗ੍ਰਿਫ਼ਤਾਰੀ ’ਤੇ ਰੋਕ ਲਾਉਣ ਅਤੇ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਜਿਸ ਦੀ ਅੱਜ ਸੁਣਵਾਈ ਸੀ। ਅਕਾਲੀ ਆਗੂ ਦੇ ਕੇਸ ਦੀ ਪੈਰਵੀ ਕਰ ਰਹੇ ਵਕੀਲਾਂ ਨੇ ਦੱਸਿਆ ਕਿ ਅੱਜ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਕਰਦਿਆਂ ਐੱਫ ਆਈ ਆਰ ਵਿੱਚ ਲਾਏ ਦੋਸ਼ਾਂ ਸਬੰਧੀ ਜਵਾਬ ਮੰਗੇ ਗਏ ਸਨ। ਸਰਕਾਰੀ ਪੱਖ ਨੇ ਜਵਾਬ ਦੇਣ ਲਈ ਸਮਾਂ ਮੰਗਿਆ ਹੈ। ਅਦਾਲਤ ਵੱਲੋਂ ਇਸ ਮਾਮਲੇ ਦੀ ਸੁਣਵਾਈ ਹੁਣ ਭਲਕੇ ਕੀਤੀ ਜਾਵੇਗੀ। ਇਸ ਮਾਮਲੇ ਵਿੱਚ ਵਕੀਲ ਬਿਕਰਮਜੀਤ ਸਿੰਘ ਬਾਠ ਨੂੰ ਅਦਾਲਤ ਨੇ ਰਾਹਤ ਦਿੱਤੀ। ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਨੇ ਅਦਾਲਤ ਨੂੰ ਦੱਸਿਆ ਕਿ ਬਾਠ ਦੀ ਇਸ ਵਿੱਚ ਕੋਈ ਭੂਮਿਕਾ ਨਹੀਂ ਹੈ। ਇਸ ਮਾਮਲੇ ਵਿੱਚ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਲੋੜ ਨਹੀਂ। ਉਹ ਘਟਨਾ ਵਾਲੇ ਦਿਨ ਉਸ ਸਥਾਨ ’ਤੇ ਬੰਦੀ ਬਣਾਏ ਜੋਬਨਜੀਤ ਸਿੰਘ ਦੇ ਕਾਨੂੰਨੀ ਸਲਾਹਕਾਰ ਦੇ ਰੂਪ ਵਿੱਚ ਸਨ।
.jpg)

.jpg)
.jpg)
.jpg)
















































.jpg)






.jpg)


.jpg)






































.jpg)

