ਅੰਤ ਸੁਖਬੀਰ ਸਿੰਘ ਬਾਦਲ ਨੂੰ ਮੰਨਣਾ ਹੀ ਪਿਆ ਅਕਾਲ ਤਖਤ ਸਾਹਿਬ ਨੂੰ ਸਰਬਉੱਚ

ਜੇਕਰ ਕਿਸੇ ਆਗੂ ਨੇ ਆਪਣੀ ਸਿਆਸੀ ਸ਼ਕਤੀ ਦੀ ਬੇਪਰਵਾਹੀ ਨਾਲ ਵਰਤੋਂ ਕੀਤੀ ਤਾਂ ਅਜੋਕੇ ਸਮੇਂ ’ਚ ਸੁਖਬੀਰ ਸਿੰਘ ਬਾਦਲ ਨਾਲੋਂ ਵੱਡਾ ਆਗੂ ਕੋਈ ਦਿਖਾਈ ਨਹੀਂ ਦਿੰਦਾ। 2007 ਤੋਂ 2017 ਤੱਕ ਤਾਂ ਉਹਨੇ ਅੱਤ ਹੀ ਮਚਾਈ ਰੱਖੀ। ਪਰ ਸਿਆਣੇ ਕਹਿੰਦੇ ਨੇ ਕਿ ਸਮਾਂ ਬਹੁਤ ਹੀ ਬਲਵਾਨ ਹੁੰਦਾ ਹੈ ਤੇ ਉਹ ਆਪਣੀ ਸ਼ਕਤੀ ਕਦੇ ਨਾ ਕਦੇ ਦਿਖਾ ਹੀ ਦਿੰਦਾ ਹੈ। ਅਕਾਲੀ ਦਲ ਦੇ ਕਾਰਜਕਾਲ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਦੀ ਮਜਾਲ ਨਹੀਂ ਸੀ ਕਿ ਉਹ ਬਾਦਲ ਪਰਿਵਾਰ ਵੱਲ ਅੱਖ ਕਰ ਕੇ ਵੀ ਦੇਖ ਲੈਂਦਾ। ਪਰਕਾਸ਼ ਸਿੰਘ ਬਾਦਲ ਨੇ ਵੀ ਭਾਜਪਾ ਨਾਲ ਸਮਝੌਤਾ ਕਰ ਕੇ ਲਗਾਤਾਰ ਕਈ ਸਾਲ ਪੰਥ ਨਾਲ ਵਿਸਾਹਘਾਤ ਕੀਤਾ ਪਰ ਸੁਖਬੀਰ ਸਿੰਘ ਬਾਦਲ ਨੇ ਤਾਂ ਸ਼ਰੇਆਮ ਹੀ ਪੰਥ ਦੀ ਪਿੱਠ ਵਿਚ ਛੁਰਾ ਮਾਰ ਦਿੱਤਾ। ਉਸਨੂੰ ਇਹ ਲੱਗਦਾ ਨਹੀਂ ਸੀ ਕਿ ਅਕਾਲ ਤਖ਼ਤ ਸਾਹਿਬ ਵਿਚ ਕੋਈ ਅਦੁੱਤੀ ਸ਼ਕਤੀ ਹੈ, ਉਹ ਸਿਰਫ ਏਨਾ ਹੀ ਜਾਣਦਾ ਸੀ ਕਿ ਸਿਆਸੀਸ਼ਕਤੀ ਉਸਦੇ ਅਧੀਨ ਹੈ ਅਤੇ ਉਹ ਇਸ ਸ਼ਕਤੀ ਨਾਲ ਧਰਮ ਨੂੰ ਕਾਬੂ ਕਰ ਸਕਦਾ ਹੈ ਤੇ ਉਸਨੇ ਅਜਿਹੀ ਕੋਸ਼ਿਸ਼ ਕੀਤੀ ਵੀ।

ਇਸੇ ਰਾਜਕਾਲ ਦੌਰਾਨ ਹੀ ਸੁਖਬੀਰ ਸਿੰਘ ਬਾਦਲ ਨੇ ਬੱਜਰ ਗੁਨਾਹ ਕੀਤੇ ਅਤੇ ਇਹਨਾਂ ਗੁਨਾਹਾਂ ਸਬੰਧੀ ਗੱਲ ਕਰਨ ਵਾਲਿਆਂ ਨੂੰ ਜੇਲ੍ਹਾਂ ਅੰਦਰ ਸੁੱਟਿਆ ਗਿਆ ਅਤੇ ਪੁਲਿਸ ਤੋਂ ਜ਼ਲੀਲ ਕਰਵਾਇਆ ਗਿਆ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸਵਾਂਗ ਰਚਣ ਵਾਲੇ ਸੌਦਾ ਸਾਧ ਨਾਲ ਸੁਖਬੀਰ ਸਿੰਘ ਬਾਦਲ ਦੀ ਯਾਰੀ ਨੇ ਸਿੱਖ ਪੰਥ ਵਿਚ ਵੱਡਾ ਰੋਸ ਪੈਦਾ ਕੀਤਾ। ਜਿੱਥੇ ਇਕ ਪਾਸੇ ਸਿੱਖ ਭਾਈਚਾਰਾ ਸੌਦਾ ਸਾਧ ਦਾ ਨਾਮ ਸੁਣਨਾ ਵੀ ਪਸੰਦ ਨਹੀਂ ਸੀ ਕਰਦਾ, ਉੱਥੇ ਸੁਖਬੀਰ ਸਿੰਘ ਬਾਦਲ ਨੇ ਉਸਨੂੰ ਅਕਾਲ ਤਖਤ ਸਾਹਿਬ ਤੋਂ ਮੁਆਫੀ ਦੇ ਕੇ ਸਿੱਖ ਪੰਥ ਤੋਂ ਬਦਅਸੀਸਾਂ ਖੱਟ ਲਈਆਂ ਜਿਹਨਾਂ ਨੂੰ ਅੱਜ ਉਹ ਭੁਗਤ ਰਿਹਾ ਹੈ।

ਸਿਆਸੀ ਸ਼ਕਤੀ ਹੱਥੋਂ ਜਾਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੀ ਪਾਰਟੀ ਉੱਤੇ ਵੀ ਪਕੜ ਕਮਜ਼ੋਰ ਪੈਂਦੀ ਜਾਣ ਲੱਗੀ ਜਿਸ ਕਾਰਨ ਪਾਰਟੀ ਵਿਚੋਂ ਉੱਠ ਵਿਰੋਧ ਕਾਰਨ ਅੱਜ ਉਸਨੂੰ ਸ੍ਰੀ ਅਕਾਲ ਤਖਤ ਸਾਹਿਬ ਦੀ ਦੀ ਸਰਬਉੱਚਤਾ ਨੂੰ ਮੰਨਣਾ ਪਿਆ ਹੈ ਅਤੇ ਸਿੱਖਾਂ ਦੇ ਸਰਬਉੱਚ ਤਖਤ ’ਤੇ ਇਕ ਨਿਮਾਣੇ ਸਿੱਖ ਵਜੋਂ ਪੇਸ਼ ਹੋਣਾ ਪਿਆ ਹੈ। ਪੰਥ ਵਿਚ ਉੱਠ ਉਬਾਲ ਨੂੰ ਭਾਂਪਦਿਆਂ ਜਥੇਦਾਰ ਸਾਹਿਬ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵਲੋਂ ਸੁਖਬੀਰ ਸਿੰਘ ਬਾਦਲ ਦੇ ਖਿਲਾਫ਼ ਸਖ਼ਤ ਫ਼ੈਸਲੇ ਲਏ ਜਾ ਰਹੇ ਹਨ।     

ਆਪਣੇ ਕਾਰਜਕਾਲ ਵਿੱਚ ਹੋਈਆਂ ਭੁੱਲਾਂ ਬਖਸ਼ਾਉਣ ਲਈ ਪੰਜਾਬ ਦੀ ਪੰਥਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਦਿੱਤੇ ਗਏ ਮੁਆਫ਼ੀਨਾਮੇ ਉੱਤੇ ਅਹਿਮ ਫ਼ੈਸਲਾ ਆ ਗਿਆ ਹੈ। ਦਰਅਸਲ ਸ੍ਰੀ ਅਕਾਲ ਤਖ਼ਤ ਸਾਹਿਬ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਹੋਈ ਜਿੱਥੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਪੇਸ਼ੀ ਦੀ ਉਮੀਦ ਵੀ ਜਤਾਈ ਜਾ ਰਹੀ ਸੀ। ਇਸ ਮੌਕੇ ਹਰ ਇੱਕ ਦੀ ਨਜ਼ਰ ਸ੍ਰੀ ਅਕਾਲ ਤਖਤ ਸਾਹਿਬ ਦੇ ਫ਼ੈਸਲੇ ’ਤੇ ਬਣੀ ਹੋਈ ਸੀ, ਕਿ ਕੀ ਸੁਖਬੀਰ ਬਾਦਲ ਨੂੰ ਮਿਸਾਲੀ ਸਜ਼ਾ ਹੋਵੇਗੀ ਕਿ ਨਹੀਂ?

ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਵੱਲੋਂ ਤਨਖਾਹੀਆ ਐਲਾਨ ਦਿੱਤਾ ਗਿਆ ਹੈ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਕਿਹਾ ਗਿਆ ਕਿ “ਅੱਜ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸਕੱਤਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਿਖੇ ਹੋਈ, ਜਿਸ ਵਿੱਚ ਪੰਜ ਸਿੰਘ ਸਾਹਿਬਾਨ ਦੀ ਸਰਬ ਸੰਮਤੀ ਨਾਲ ਫ਼ੈਸਲਾ ਹੋਇਆ ਕਿ ਸੁਖਬੀਰ ਸਿੰਘ ਬਾਦਲ ਨੇ ਬਤੌਰ ਡਿਪਟੀ ਮੁੱਖ ਮੰਤਰੀ ਪੰਜਾਬ ਸਰਕਾਰ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਹੁੰਦਿਆਂ ਹੋਇਆ ਕੁਝ ਅਜਿਹੇ ਫ਼ੈਸਲੇ ਲਏ ਜਿਸ ਨਾਲ ਪੰਥਕ ਸਰੂਪ ਦੇ ਅਕਸ ਨੂੰ ਬਹੁਤ ਭਾਰੀ ਢਾਹ ਲੱਗੀ। ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਬਹੁਤ ਪਤਲੀ ਹੋਈ, ਸਿੱਖ ਹਿੱਤਾਂ ਨੂੰ ਬਹੁਤ ਭਾਰੀ ਨੁਕਸਾਨ ਹੋਇਆ, ਇਸ ਲਈ 2007 ਤੋਂ 2017 ਤੱਕ ਸਰਕਾਰ ਵਿੱਚ ਮੌਜੂਦ ਰਹੇ ਇਸ ਦੇ ਭਾਈਵਾਲ ਸਿੱਖ ਕੈਬਨਿਟ ਮੰਤਰੀ ਇਸ ਸਬੰਧੀ ਆਪਣਾ ਸਪੱਸ਼ਟੀਕਰਨ 15 ਦਿਨਾਂ ਦੇ ਅੰਦਰ-ਅੰਦਰ ਵਿਜੇ ਰੂਪ ਵਿੱਚ ਪੇਸ਼ ਹੋ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਵਿਖੇ ਦੇਣ। ਸੁਖਬੀਰ ਸਿੰਘ ਬਾਦਲ ਜਿੰਨਾ ਚਿਰ ਨਿਮਾਣੇ ਸਿੱਖ ਦੀ ਤਰ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਉੱਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਿੱਖ ਸੰਗਤ ਤੇ ਪੰਜ ਸਿੰਘ ਸਾਹਿਬਾਨ ਦੀ ਹਾਜ਼ਰੀ ਵਿੱਚ ਆਪਣੇ ਕੀਤੇ ਹੋਏ ਗੁਨਾਹਾਂ ਦੀ ਮਾਫ਼ੀ ਨਹੀਂ ਮੰਗਦਾ, ਓਨਾ ਚਿਰ ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਤਨਖ਼ਾਹੀਆ ਘੋਸ਼ਿਤ ਕੀਤਾ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਬਾਗੀ ਧੜੇ੍ਹ ਵੱਲੋਂ ਸੁਖਬੀਰ ਸਿੰਘ ਬਾਦਲ ਖਿਲਾਫ਼ ਦਿੱਤੀ ਸ਼ਿਕਾਇਤ ਤੋਂ ਬਾਅਦ ਲਗਾਤਾਰ ਮੰਗ ਉੱਠ ਰਹੀ ਸੀ ਕਿ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਪ੍ਰਧਾਨਗੀ ਤੋਂ ਹਟਾਇਆ ਜਾਵੇ ਜਿਸ ਨੂੰ ਲੈਕੇ ਬੀਤੇ ਦਿਨੀਂ ਲੰਮੀ ਵਿਚਾਰ ਚਰਚਾ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਨੂੰ ਪਾਰਟੀ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।

ਪਾਰਟੀ ਦੇ ਸੀਨੀਅਰ ਆਗੂ ਅਤੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਸੀ ਅਤੇ ਦੱਸਿਆ ਸੀ ਕਿ “ਸੁਖਬੀਰ ਸਿੰਘ ਬਾਦਲ ਦੇ ਮਨ ਦੀ ਹੀ ਇਹ ਇੱਛਾ ਸੀ ਕਿ ਉਨ੍ਹਾਂ ਦੇ ਫ਼ੈਸਲੇ ਤੋਂ ਪਹਿਲਾਂ ਪਾਰਟੀ ਦੀ ਨੁਮਾਇੰਦਗੀ ਸਰਦਾਰ ਬਲਵਿੰਦਰ ਸਿੰਘ ਭੂੰਦੜ ਨੂੰ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਜਿਹੜਾ ਸਪੱਸ਼ਟੀਕਰਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਮੰਗਿਆ ਸੀ ਉਹ ਜਾਤੀ ਤੌਰ ਉੱਤੇ ਪੇਸ਼ ਹੋ ਕੇ ਨਿਮਾਣੇ ਸਿੱਖ ਦੇ ਤੌਰ ਉੱਤੇ ਦਿੱਤਾ ਗਿਆ ਸੀ”।

ਦੂਜੇ ਪਾਸੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸਿੰਘ ਸਾਹਿਬਾਨ ਵੱਲੋਂ ਜਿੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਦਾ ਸਾਧ ਨੂੰ ਮੁਆਫ਼ੀ ਤੇ ਹੋਰ ਘਟਨਾਵਾਂ ਵਿਚ ਦੋਸ਼ੀ ਪਾਏ ਜਾਣ ’ਤੇ ਤਨਖ਼ਾਹੀਆ ਕਰਾਰ ਦਿੱਤਾ ਗਿਆ ਹੈ ਤੇ ਉਸ ਵੇਲੇ ਦੀਆਂ ਸਰਕਾਰਾਂ ਵਿਚ ਰਹੇ ਕੈਬਨਿਟ ਮੰਤਰੀਆਂ ਤੋਂ ਵੀ ਸਪੱਸ਼ਟੀਕਰਨ ਮੰਗਿਆ ਗਿਆ ਹੈ? ਹੁਣ ਜੋ ਸਾਬਕਾ ਕੈਬਨਿਟ ਮੰਤਰੀ ਬਾਗੀ ਹੋ ਕੇ ਅਕਾਲੀ ਦਲ ਦੀ ਸੁਧਾਰ ਲਹਿਰ ਚਲਾ ਰਹੇ ਹਨ, ਉਨ੍ਹਾਂ ਵਿਚ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਸੁਰਜੀਤ ਸਿੰਘ ਰੱਖੜਾ, ਸਰਵਨ ਸਿੰਘ ਫਿਲੌਰ, ਸਿਕੰਦਰ ਸਿੰਘ ਮਲੂਕਾ ਆਦਿ ਵੀ ਉਨ੍ਹਾਂ ਸਮੇਂ ਦੀਆਂ ਸਰਕਾਰਾਂ ਵਿਚ ਵਜ਼ੀਰ ਰਹੇ ਹਨ। ਉਨ੍ਹਾਂ ਨੂੰ ਵੀ ਜਥੇਦਾਰ ਨੇ ਕਟਹਿਰੇ ਵਿਚ ਖੜ੍ਹਾ ਕਰ ਲਿਆ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਆਪਣੇ ਆਪ ਨੂੰ ਤਨਖ਼ਾਹੀਆ ਕਰਾਰ ਦੇਣ ਦੇ ਮਾਮਲੇ ’ਤੇ ਦੂਜੇ ਦਿਨ ਹੀ ਆਪਣੇ ਸਾਥੀਆਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਪੁੱਜ ਗਏ। ਇਸ ’ਤੇ ਪ੍ਰਤੀਕਰਮ ਦਿੰਦਿਆਂ ਸਾਬਕਾ ਮੰਤਰੀ ਤੇ ਸੁਧਾਰ ਲਹਿਰ ਦੇ ਆਗੂ ਸਰਵਨ ਸਿੰਘ ਫਿਲੌਰ ਨੇ ਕਿਹਾ ਕਿ ਪਿਛਲੇ 8 ਸਾਲ ਤੱਕ ਸੁਖਬੀਰ ਸਿੰਘ ਬਾਦਲ ਉਸ ਵੇਲੇ ਦੇ ਕਾਰਨਾਮੇ ਭੁੱਲਿਆ ਰਿਹਾ ਹੈ, ਜਦੋਂ ਅਸੀਂ ਜਥੇਦਾਰ ਨੂੰ ਸ਼ਿਕਾਇਤ ਦਿੱਤੀ ਤਾਂ ਉਸ ਨੂੰ ਪਤਾ ਲੱਗਾ ਕਿ ਉਸ ਵੱਲੋਂ ਬੱਜਰ ਗਲਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਦੂਜੇ ਹੀ ਦਿਨ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਚਲੇ ਜਾਣਾ ਸਾਬਤ ਕਰਦਾ ਹੈ ਕਿ ਉਹ ਸਿੱਖਾਂ ਵਿਚ ਇਹ ਸੁਨੇਹਾ ਦੇਣਾ ਚਾਹੁੰਦਾ ਹੈ ਕਿ ਮੈਂ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨੂੰ ਫੌਰੀ ਮੰਨਦਾ ਹਾਂ ਜਦਕਿ ਅਸਲ ਵਿਚ ਅਜਿਹਾ ਨਹੀਂ ਹੈ।

ਸੁਖਬੀਰ ਸਿੰਘ ਬਾਦਲ ਦੀ ਜ਼ਿੰਦਗੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਵਿਚ ਸਭ ਤੋਂ ਮਾੜਾ ਦੌਰ ਚੱਲ ਰਿਹਾ ਹੈ। ਦੋਵਾਂ ਨੂੰ ਹੀ ਪੰਜਾਬ ਦੇ ਵੋਟਰਾਂ ਅਤੇ ਸਿੱਖ ਪੰਥ ਨੇ ਨਕਾਰ ਦਿੱਤਾ ਹੈ। ਸੁਖਬੀਰ ਸਿੰਘ ਬਾਦਲ ਨੇ ਆਪਣੇ ਕਾਰਜਕਾਲ ਜੋ ਮਨਆਈਆਂ ਉਸ ਨਾਲ ਬਿਨਾਂ ਸ਼ੱਕ ਪੰਥ ਨੂੰ ਵੱਡੀ ਢਾਹ ਲੱਗੀ ਹੈ, ਪਰ ਉਸ ਨੇ ਕਦੇ ਵੀ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਦੀ ਪ੍ਰਵਾਹ ਨਹੀਂ ਸੀ ਮੰਨੀ। ਗੁਰੂ ਬੜਾ ਬੇਅੰਤ ਹੈ ਉਸਨੇ ਦੇਖਦੇ ਹੀ ਦੇਖਦੇ ਸੁਖਬੀਰ ਸਿੰਘ ਬਾਦਲ ਦਾ ਕਿਲਾ ਐਸਾ ਤਬਾਹ ਕੀਤਾ ਕਿ ਉਸਨੂੰ ਆਖਰਕਾਰ ਅਕਾਲ ਤਖਤ ਸਾਹਿਬ ਦੀ ਸਰਬਉੱਚਤਾ ਨੂੰ ਮੰਨਣਾ ਹੀ ਪਿਆ। ਹੁਣ ਆਉਣ ਵਾਲੇ ਸਮੇਂ ’ਚ ਪੰਥਕ ਸਿਆਸਤ ਕੀ ਰੰਗ ਦਿਖਾਉਂਦੀ ਹੈ, ਇਹ ਅਜੇ ਭਵਿੱਖ ਦੇ ਗਰਭ ਵਿਚ ਹੈ ਪਰ ਇਕ ਗੱਲ ਤਾਂ ਪੱਕੀ ਹੈ ਸੁਖਬੀਰ ਸਿੰਘ ਬਾਦਲ ਦੀ ਹੰਕਾਰ ਵਾਲੀ ਢੱੁਠ ਇਕ ਵਾਰ ਤਾਂ ਫੁੱਟ ਗਈ ਹੈ। ਆਮੀਂਨ!   