ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਚੰਡੀਗੜ੍ਹ ਮੇਅਰ ਦੀ ਚੋਣ ਦਾ ਵਿਵਾਦਤ ਨਤੀਜਾ ਪਲਟਾਉਣ ਤੋਂ ਬਾਅਦ ਹਾਰੇ ਹੋਏ ਆਪ-ਕਾਂਗਰਸ ਗੱਠਜੋੜ ਦੇ ਉਮੀਦਵਾਰ ਕੁਲਦੀਪ ਕੁਮਾਰ ਨੂੰ ਸ਼ਹਿਰ ਦਾ ਨਵਾਂ ਮੇਅਰ ਐਲਾਨ ਦਿੱਤਾ ਹੈ। ਇਸ ਚੋਣ ’ਚ ਪਹਿਲਾਂ ਭਾਜਪਾ ਉਮੀਦਵਾਰ ਮਨੋਜ ਸੋਨਕਰ ਦੀ ਜਿੱਤ ਹੋਈ ਸੀ। ਅਦਾਲਤ ਨੇ ਚੋਣ ਪ੍ਰਕਿਰਿਆ ’ਚ ਗੰਭੀਰ ਖਾਮੀਆਂ ਪਾਏ ਜਾਣ ਮਗਰੋਂ ਚੋਣ ਅਧਿਕਾਰੀ ਅਨਿਲ ਮਸੀਹ ਜੋ ਕਿ ਭਾਜਪਾ ਆਗੂ ਵੀ ਹਨ, ਖ਼ਿਲਾਫ਼ ਅਦਾਲਤ ਸਾਹਮਣੇ ਝੂਠਾ ਬਿਆਨ ਦੇ ਕੇ ਗੰਭੀਰ ਅਪਰਾਧ ਕਰਨ ਦੇ ਦੋਸ਼ ਹੇਠ ਮੁਕੱਦਮਾ ਚਲਾਉਣ ਦਾ ਹੁਕਮ ਵੀ ਦਿੱਤਾ ਹੈ। ਸੁਪਰੀਮ ਕੋਰਟ ਨੇ ਸੰਵਿਧਾਨ ਦੇ ਆਰਟੀਕਲ 142 ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਕਿਹਾ ਕਿ ਰਿਟਰਨਿੰਗ ਅਫਸਰ ਜੋ ਕਿ ਨਾਮਜ਼ਦ ਕੌਂਸਲਰ ਵੀ ਹੈ, ਵੱਲੋਂ ਐਲਾਨਿਆ ਗਿਆ ਨਤੀਜਾ ਸਪੱਸ਼ਟ ਤੌਰ ’ਤੇ ਕਾਨੂੰਨ ਅਨੁਸਾਰ ਗਲਤ ਹੈ। ਚੀਫ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਤੇ ਜਸਟਿਸ ਮਨੋਜ ਮਿਸ਼ਰਾ ’ਤੇ ਆਧਾਰਿਤ ਬੈਂਚ ਨੇ ਕਿਹਾ ਕਿ ਅਜਿਹੇ ਮਾਮਲੇ ’ਚ ਸਿਖਰਲੀ ਅਦਾਲਤ ਫਰਜ਼ ਨਾਲ ਬੱਝੀ ਹੋਈ ਹੈ। ਖਾਸ ਕਰ ਕੇ ਸੰਵਿਧਾਨ ਦੇ ਆਰਟੀਕਲ 142 ਤਹਿਤ ਆਪਣੇ ਅਧਿਕਾਰ ਖੇਤਰ ਦੇ ਸੰਦਰਭ ਵਿੱਚ ਇਹ ਯਕੀਨੀ ਬਣਾਉਣ ਲਈ ਕਿ ਚੁਣਾਵੀ ਲੋਕਤੰਤਰ ਦੀ ਪ੍ਰਕਿਰਿਆ ਨੂੰ ਧੋਖੇ ਨਾਲ ਨਾਕਾਮ ਨਾ ਹੋਣ ਦਿੱਤਾ ਜਾਵੇ। ਬੈਂਚ ਨੇ ਕਿਹਾ ਕਿ ਅਦਾਲਤ ਨੂੰ ਉੱਥੇ ਕਦਮ ਚੁੱਕਣਾ ਚਾਹੀਦਾ ਹੈ ਜਿੱਥੇ ਅਸਧਾਰਨ ਸਥਿਤੀਆਂ ਪੈਦਾ ਹੁੰਦੀਆਂ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਚੁਣਾਵੀ ਲੋਕਤੰਤਰ ਦਾ ਮੂਲ ਲੋਕ ਫਤਵਾ ਸੁਰੱਖਿਅਤ ਰਹੇ। ਸੁਪਰੀਮ ਕੋਰਟ ਨੇ ਆਪਣੇ ਫ਼ੈਸਲੇ ’ਚ ਕਿਹਾ, ‘ਅਸੀਂ ਇਸੇ ਅਨੁਸਾਰ ਹੁਕਮ ਤੇ ਨਿਰਦੇਸ਼ ਦਿੰਦੇ ਹਾਂ ਕਿ ਪ੍ਰੀਜ਼ਾਈਡਿੰਗ ਅਫਸਰ (ਮਸੀਹ) ਵੱਲੋਂ ਐਲਾਨਿਆ ਚੋਣ ਨਤੀਜਾ ਰੱਦ ਕਰ ਦਿੱਤਾ ਜਾਵੇ ਤੇ ਇੱਕ ਪਾਸੇ ਰੱਖਿਆ ਜਾਵੇ। ਪਟੀਸ਼ਨਰ (ਕੁਲਦੀਪ ਕੁਮਾਰ) ਨੂੰ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦੀ ਚੋਣ ਲਈ ਵੈਧ ਤੌਰ ’ਤੇ ਚੁਣਿਆ ਉਮੀਦਵਾਰ ਐਲਾਨਿਆ ਜਾਂਦਾ ਹੈ।’ ਅਦਾਲਤ ਨੇ ਕਿਹਾ ਕਿ ਮਸੀਹ ਵੱਲੋਂ ਅਵੈਧ ਐਲਾਨੇ ਗਏ ਅੱਠ ਵੋਟ ਕੁਲਦੀਪ ਕੁਮਾਰ ਦੇ ਹੱਕ ’ਚ ਭੁਗਤਾਏ ਜਾਣ। ਬੈਂਚ ਨੇ ਕਿਹਾ ਕਿ ਰਿਟਰਨਿੰਗ ਅਫਸਰ ਮਸੀਹ ਨੇ ਸਪੱਸ਼ਟ ਤੌਰ ’ਤੇ ਇਨ੍ਹਾਂ ਅੱਠ ਵੋਟ ਪਰਚੀਆਂ ’ਤੇ ਆਪਣਾ ਨਿਸ਼ਾਨ ਲਾਇਆ ਸੀ ਤਾਂ ਉਨ੍ਹਾਂ ਨੂੰ ਅਵੈਧ ਸਾਬਤ ਕਰਨ ਲਈ ਆਧਾਰ ਤਿਆਰ ਕੀਤਾ ਜਾ ਸਕੇ। ਉਨ੍ਹਾਂ ਕਿਹਾ, ‘ਇਸ ਤੋਂ ਇਲਾਵਾ ਇਹ ਸਪੱਸ਼ਟ ਹੈ ਕਿ ਪ੍ਰੀਜ਼ਾਈਡਿੰਗ ਅਫਸਰ (ਮਸੀਹ) ਨੇ ਪ੍ਰੀਜ਼ਾਈਡਿੰਗ ਅਫਸਰ ਵਜੋਂ ਆਪਣੀ ਭੂਮਿਕਾ ਤੇ ਸਮਰੱਥਾ ਤਹਿਤ ਜੋ ਕੀਤਾ, ਉਹ ਗੰਭੀਰ ਅਪਰਾਧ ਹੈ।’ਜ਼ਿਕਰਯੋਗ ਹੈ ਕਿ ਚੰਡੀਗੜ੍ਹ ਮੇਅਰ ਦੀ ਚੋਣ ਵਿਚ ‘ਆਪ’ ਤੇ ਕਾਂਗਰਸ ਦੇ ਸਾਂਝੇ ਉਮੀਦਵਾਰ ਆਮ ਆਦਮੀ ਪਾਰਟੀ ਕੌਂਸਲਰ ਕੁਲਦੀਪ ਕੁਮਾਰ ਨੇ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰਨ ਦੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫੈਸਲੇ ਨੂੰ ਸਰਵਉੱਚ ਅਦਾਲਤ ਵਿਚ ਚੁਣੌਤੀ ਦਿੱਤੀ ਸੀ। ਰਿਟਰਨਿੰਗ ਅਧਿਕਾਰੀ ਅਨਿਲ ਮਸੀਹ ਨੇ 30 ਜਨਵਰੀ ਨੂੰ ਹੋਈ ਚੋਣ ਵਿਚ ਕਾਂਗਰਸ-ਆਪ ਗੱਠਜੋੜ ਦੀਆਂ ਅੱਠ ਵੋਟਾਂ ਨੂੰ ਅਯੋਗ ਠਹਿਰਾ ਕੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਨੂੰ ਜੇਤੂ ਐਲਾਨ ਦਿੱਤਾ ਸੀ। ਸੋਨਕਰ ਨੂੰ 16 ਜਦੋਂਕਿ ਆਪ ਦੇ ਕੁਲਦੀਪ ਕੁਮਾਰ ਨੂੰ 12 ਵੋਟਾਂ ਪਈਆਂ ਸਨ। ਸੋਨਕਰ ਨੇ ਹਾਲਾਂਕਿ ਪਿਛਲੇ ਦਿਨੀਂ ਮੇਅਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।
.jpg)
.jpg)
.jpg)

.jpg)




















.jpg)





























.jpg)


























.jpg)






.jpg)














