ਸੁਪਰੀਮ ਕੋਰਟ ਨੇ ਰਾਖਵੀਂ ਸ਼੍ਰੇਣੀ ਸਰਟੀਫਿਕੇਟ ਮਾਮਲੇ ’ਚ ਕਲਕੱਤਾ ਹਾਈ ਕੋਰਟ ਦੇ ਸੀਬੀਆਈ ਜਾਂਚ ਦੇ ਹੁਕਮ ’ਤੇ ਰੋਕ ਲਗਾਈ

ਸੁਪਰੀਮ ਕੋਰਟ ਨੇ ਰਾਖਵੀਂ ਸ਼੍ਰੇਣੀ ਸਰਟੀਫਿਕੇਟ ਮਾਮਲੇ ’ਚ ਕਲਕੱਤਾ ਹਾਈ ਕੋਰਟ ਦੇ ਸੀਬੀਆਈ ਜਾਂਚ ਦੇ ਹੁਕਮ ’ਤੇ ਰੋਕ ਲਗਾਈ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਰਾਖਵੀਂ ਸ਼੍ਰੇਣੀ ਦੇ ਸਰਟੀਫਿਕੇਟ ਜਾਰੀ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਕਲਕੱਤਾ ਹਾਈ ਕੋਰਟ ਦੇ ਸਿੰਗਲ ਬੈਂਚ ਵੱਲੋਂ ਦਿੱਤੇ ਸੀਬੀਆਈ ਜਾਂਚ ਦੇ ਆਦੇਸ਼ ਉੱਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ’ਚ ਕਲਕੱਤਾ ਹਾਈਕੋਰਟ ਦੇ ਸਾਹਮਣੇ ਸਾਰੀਆਂ ਕਾਰਵਾਈਆਂ ‘ਤੇ ਰੋਕ ਲਗਾ ਦਿੱਤੀ ਅਤੇ ਪੱਛਮੀ ਬੰਗਾਲ ਸਰਕਾਰ ਅਤੇ ਪਟੀਸ਼ਨਰ ਨੂੰ ਨੋਟਿਸ ਜਾਰੀ ਕੀਤਾ। ਸਰਵਉੱਚ ਅਦਾਲਤ  29 ਜਨਵਰੀ ਨੂੰ ਰਾਖਵੀਂ ਸ਼੍ਰੇਣੀ ਦੇ ਸਰਟੀਫਿਕੇਟ ਨਾਲ ਸਬੰਧਤ ਬੇਨਿਯਮੀਆਂ ਦੇ ਮਾਮਲੇ ਦੀ ਸੁਣਵਾਈ ਕਰੇਗੀ।