ਚੰਡੀਗੜ੍ਹ (ਪੰਜਾਬੀ ਰਾਈਟਰ)- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਬੰਬ ਧਮਾਕਿਆਂ ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਭਾਜਪਾ ’ਤੇ ਗੰਭੀਰ ਦੋਸ਼ ਲਾਉਂਦਿਆਂ ਕਿਹਾ ਕਿ ਇਹ ਸਭ ਕੁਝ ਆਗਾਮੀ ਪੰਜਾਬ ਚੋਣਾਂ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਜਾ ਰਿਹਾ ਹੈ। ਭਾਜਪਾ ਹਿੰਸਾ ਤੇ ਡਰ ਦਾ ਮਾਹੌਲ ਪੈਦਾ ਕਰ ਕੇ ਲੋਕਾਂ ਨੂੰ ਵੰਡਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਹੁਣ ਅਜਿਹੀਆਂ ਚਾਲਾਂ ਨੂੰ ਸਮਝ ਚੁੱਕੇ ਹਨ। ਅੰਮ੍ਰਿਤਸਰ ਤੇ ਜਲੰਧਰ ਵਿੱਚ ਹੋਏ ਬੰਬ ਧਮਾਕੇ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਤੋਂ ਬਾਅਦ ਸੂਬੇ ਵਿੱਚ ਅਸਥਿਰਤਾ ਫੈਲਾਉਣ ਦੀ ਸੋਚੀ-ਸਮਝੀ ਰਣਨੀਤੀ ਦਾ ਹਿੱਸਾ ਹਨ। ਅਮਨ ਪਸੰਦ ਪੰਜਾਬੀ ਭਗਵਾਂ ਪਾਰਟੀ ਨੂੰ ਕਦੇ ਵੀ ਸਿਆਸੀ-ਮੁਫ਼ਾਦਾਂ ਲਈ ਪੰਜਾਬ ਦੀ ਮੁਸ਼ਕਲ ਨਾਲ ਹਾਸਲ ਕੀਤੀ ਸ਼ਾਂਤੀ ਨੂੰ ਢਾਹ ਲਾਉਣ ਦੀ ਇਜਾਜ਼ਤ ਨਹੀਂ ਦੇਣਗੇ। ਮੁੱਖ ਮੰਤਰੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਸਥਾਨਕ ਭਗਤ ਰਵਿਦਾਸ ਚੌਕ ਤੋਂ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ਼ੁਕਰਾਨਾ ਯਾਤਰਾ ਦੀ ਆਰੰਭਤਾ ਕੀਤੀ। ਉਨ੍ਹਾਂ ਕਿਹਾ ਕਿ ਬੇਅਦਬੀ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਬਣਾਇਆ ਗਿਆ ਨਵਾਂ ਕਾਨੂੰਨ ਗੁਰੂ ਸਾਹਿਬ ਦੇ ਸਤਿਕਾਰ ਦੀ ਰੱਖਿਆ ਲਈ ਕਦਮ ਹੈ ਅਤੇ ਇਸ ਲਈ ਉਹ ਗੁਰੂ ਘਰਾਂ ਵਿੱਚ ਨਤਮਸਤਕ ਹੋ ਕੇ ਸ਼ੁਕਰਾਨਾ ਅਦਾ ਕਰ ਰਹੇ ਹਨ। ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਯਾਤਰਾ ਦੀ ਸ਼ੁਰੂਆਤ ਕਰਨ ਉਪਰੰਤ ਉਹ ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਗੁਰਦੁਆਰਾ ਬਾਬਾ ਬੁੱਢਾ, ਗੁਰਦੁਆਰਾ ਮਸਤੂਆਣਾ ਸਾਹਿਬ, ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿਖੇ ਨਤਮਸਤਕ ਹੋਣ ਉਪਰੰਤ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨਾ ਯਾਤਰਾ ਨੂੰ ਸਮਾਪਤ ਕਰਨਗੇ। ਮਾਨ ਨੇ ਕਿਹਾ ਕਿ ਪੰਜਾਬ ਸ਼ਾਂਤੀ, ਭਾਈਚਾਰੇ ਅਤੇ ਸਰਬੱਤ ਦਾ ਭਲਾ ਮੰਗਣ ਵਾਲੀ ਧਰਤੀ ਹੈ, ਪਰ ਭਾਜਪਾ ਵੱਖ-ਵੱਖ ਸੂਬਿਆਂ ਵਿੱਚ ਚੋਣਾਂ ਤੋਂ ਪਹਿਲਾਂ ਤਣਾਅ ਪੈਦਾ ਕਰਨ ਦੀ ਰਾਜਨੀਤੀ ਕਰਦੀ ਰਹੀ ਹੈ। ਹਾਲ ਹੀ ਵਿੱਚ ਹੋਏ ਛੋਟੇ ਬੰਬ ਧਮਾਕੇ ਅਤੇ ਬੇਅਦਬੀ ਦੀਆਂ ਘਟਨਾਵਾਂ ਵੀ ਇਸੇ ਸਿਆਸੀ ਏਜੰਡੇ ਦਾ ਹਿੱਸਾ ਹਨ। ਨਵੇਂ ਕਾਨੂੰਨ ਕਾਰਨ ਹੁਣ ਕੋਈ ਵੀ ਬੇਅਦਬੀ ਕਰਨ ਤੋਂ ਪਹਿਲਾਂ ਸਖ਼ਤ ਸਜ਼ਾ ਤੋਂ ਡਰੇਗਾ, ਜਿਸ ਕਾਰਨ ਭਾਜਪਾ ਦੀ ‘ਫ਼ਿਰਕੂ ਰਾਜਨੀਤੀ’ ਨੂੰ ਝਟਕਾ ਲੱਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਵਾਪਰੀ ਬੇਅਦਬੀ ਦੀ ਘਟਨਾ ਸਬੰਧੀ ਨਵੇਂ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਆਮ ਆਦਮੀ ਪਾਰਟੀ ਦੇ ਵੱਡੀ ਗਿਣਤੀ ਵਰਕਰ ਸ਼ਾਮਲ ਸਨ। ਰੂਪਨਗਰ ਦੇ ਸ਼ਹੀਦ ਭਗਤ ਸਿੰਘ ਚੌਕ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੇਅਦਬੀ ਵਿਰੋਧੀ ਕਾਨੂੰਨ ਪਾਸ ਹੋਣ ਮਗਰੋਂ ਅਕਾਲੀ ਆਗੂ ਵਿਦੇਸ਼ ਭੱਜ ਗਏ ਹਨ। ਮਾਨ ਨੇ ਬੰਗਾਲ ਅਸੈਂਬਲੀ ਦੀਆਂ ਕਈ ਸੀਟਾਂ ’ਤੇ ਚੋਣ ਪ੍ਰਕਿਰਿਆ ਬਾਰੇ ਗੰਭੀਰ ਸਵਾਲ ਉਠਾਏ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਨੂੰ ਨਿਰਪੱਖ ਰਹਿ ਕੇ ਸਾਰੇ ਦੋਸ਼ਾਂ ਬਾਰੇ ਸਪਸ਼ਟੀਕਰਨ ਦੇਣਾ ਚਾਹੀਦਾ ਹੈ। ਇਸ ਮੌਕੇ ਵਿਧਾਇਕ ਦਿਨੇਸ਼ ਚੱਢਾ ਰੂਪਨਗਰ, ਵਿਧਾਇਕ ਡਾ. ਚਰਨਜੀਤ ਸਿੰੰਘ ਚੰੰਨੀ ਚਮਕੌਰ ਸਾਹਿਬ, ਜ਼ਿਲ੍ਹਾ ਯੂਥ ਪ੍ਰਧਾਨ ਚੇਤਨ ਕਾਲੀਆ, ਪਰਮਿੰੰਦਰ ਸਿੰਘ ਬਾਲਾ ਅਤੇ ਵੱੱਡੀ ਗਿਣਤੀ ਵਿੱਚ ‘ਆਪ’ ਆਗੂ ਤੇ ਵਰਕਰ ਮੌਜੂਦ ਸਨ। ਇਸ ਮੌਕੇ ਸਾਬਕਾ ਲੈਕਚਰਾਰ ਇੰੰਦਰਜੀਤ ਸਿੰਘ ਬਾਲਾ ਵੱੱਲੋਂ ਆਪਣੇ ਹੱਥੀਂ ਤਿਆਰ ਕੀਤੀ ਵਾਲ ਪੇਂਟਿੰੰਗ ਮੁੱਖ ਮੰਤਰੀ ਨੂੰ ਭੇਟ ਕੀਤੀ ਗਈ।
.jpg)
.jpg)
.jpg)

.jpg)














































.jpg)










.jpg)









.jpg)




























.jpg)


