ਸ੍ਰੀ ਮੁਕਤਸਰ ਸਾਹਿਬ, 20 ਜੁਲਾਈ (ਪੰਜਾਬੀ ਰਾਈਟਰ)- ਸ੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਸੱਕਾਂਵਾਲੀ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਮੁੱਖ ਗੁਰਦੁਆਰਾ ਸਾਹਿਬ ਦੇ ਨੇੜੇ ਗਲੀ ਵਿੱਚ ਗੁਟਕਾ ਸਾਹਿਬ ਦੇ ਅੰਗ (ਪੰਨੇ) ਪਾੜ ਕੇ ਸੁੱਟੇ ਹੋਏ ਮਿਲੇ, ਜਿਸ ਨਾਲ ਇਲਾਕੇ ਦੇ ਲੋਕਾਂ ਅਤੇ ਸਿੱਖ ਸੰਗਤ ਵਿੱਚ ਭਾਰੀ ਰੋਸ ਅਤੇ ਚਿੰਤਾ ਦੀ ਲਹਿਰ ਫੈਲ ਗਈ ਹੈ। ਪਿੰਡ ਵਾਸੀਆਂ ਅਨੁਸਾਰ ਗੁਰਦੁਆਰਾ ਸਾਹਿਬ ਦੇ ਨੇੜੇ ਗਲੀ 'ਚ ਗੁਟਕਾ ਸਾਹਿਬ ਦੇ ਲਗਪਗ 15 ਪਾੜੇ ਹੋਏ ਅੰਗ ਖਿੱਲਰੇ ਹੋਏ ਦੇਖੇ ਗਏ। ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ 'ਚ ਪਿੰਡ ਵਾਸੀ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਮੌਕੇ 'ਤੇ ਪਹੁੰਚੇ। ਸੰਗਤ ਵੱਲੋਂ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਗੁਟਕਾ ਸਾਹਿਬ ਦੇ ਖਿੱਲਰੇ ਅੰਗਾਂ ਨੂੰ ਇਕੱਤਰ ਕਰਕੇ ਸੰਭਾਲਿਆ ਗਿਆ।
ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਮੈਨੇਜਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਅਦ ਦੁਪਹਿਰ ਇਸ ਘਟਨਾ ਬਾਰੇ ਪਤਾ ਲੱਗਿਆ। ਉਹ ਤੁਰੰਤ ਟੀਮ ਸਮੇਤ ਪਿੰਡ ਸੱਕਾਂਵਾਲੀ ਪਹੁੰਚੇ। ਪੜਤਾਲ ਕਰਨ 'ਤੇ ਪਤਾ ਲੱਗਿਆ ਕਿ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਪਿਛਲੇ ਪਾਸੇ ਗੁਟਕਾ ਸਾਹਿਬ ਦੇ ਅੰਗ ਖਿੱਲਰੇ ਹੋਏ ਸਨ। ਉਨ੍ਹਾਂ ਨੇ ਸਾਰੇ ਪਾਵਨ ਅੰਗਾਂ ਨੂੰ ਪੂਰੀ ਮਰਿਆਦਾ ਅਤੇ ਸਤਿਕਾਰ ਨਾਲ ਸੰਭਾਲ ਕੇ ਆਪਣੇ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਲਿਆਂਦਾ ਗਿਆ ਹੈ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਸ੍ਰੀ ਮੁਕਤਸਰ ਸਾਹਿਬ ਪੁਲੀਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਆਲੇ-ਦੁਆਲੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ ਤਾਂ ਕਿ ਸ਼ਰਾਰਤੀ ਅਨਸਰਾਂ ਦੀ ਪਛਾਣ ਕੀਤੀ ਜਾ ਸਕੇ। ਸਥਾਨਕ ਲੋਕਾਂ ਅਤੇ ਧਾਰਮਿਕ ਜਥੇਬੰਦੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਅਮਨ-ਸ਼ਾਂਤੀ ਭੰਗ ਕਰਨ ਵਾਲੇ ਦੋਸ਼ੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਐਸਐਸਪੀ ਅਭੀਮੰਨਿਉ ਰਾਣਾ ਨੇ ਇਸ ਮਾਮਲੇ 'ਚ ਐਫਆਈਆਰ ਦਰਜ ਕਰਨ ਅਤੇ ਸਖਤ ਪੁਲੀਸ ਕਾਰਵਾਈ ਦੇ ਨਿਰਦੇਸ਼ ਦੇ ਦਿੱਤੇ ਹਨ।
.jpg)
.jpg)
.jpg)
.jpg)















































.jpg)










.jpg)









.jpg)




























.jpg)


