ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੂਸੀ ਰਾਸ਼ਟਰਪਤੀ ਪੂਤਿਨ ਨੂੰ ਸਪੱਸ਼ਟ ਸੁਨੇਹਾ
* ਹਸਪਤਾਲ ’ਤੇ ਰੂਸੀ ਹਮਲੇ ’ਚ ਬੱਚਿਆਂ ਦੀ ਮੌਤ ਨੂੰ ਦਿਲ ਦੁਖਾਉਣ ਵਾਲੀ ਘਟਨਾ ਦੱਸਿਆ
* ਸ਼ਾਂਤੀ ਬਹਾਲੀ ਲਈ ਭਾਰਤ ਨੇ ਹਰ ਕਿਸਮ ਦੇ ਸਹਿਯੋਗ ਦਾ ਦਿੱਤਾ ਭਰੋਸਾ
* ਭਾਰਤ-ਰੂਸ ਵਾਰਤਾ ’ਚ ਲਿਆ ਹਿੱਸਾ
ਮਾਸਕੋ,- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੂੰ ਸਪੱਸ਼ਟ ਸੁਨੇਹਾ ਦਿੰਦਿਆਂ ਕਿਹਾ ਕਿ ਯੂਕਰੇਨ ਵਿਵਾਦ ਦਾ ਹੱਲ ਜੰਗ ਦੇ ਮੈਦਾਨ ਵਿੱਚ ਸੰਭਵ ਨਹੀਂ ਹੈ ਅਤੇ ਬੰਬਾਂ, ਬੰਦੂਕਾਂ ਤੇ ਗੋਲੀਆਂ ਦਰਮਿਆਨ ਸ਼ਾਂਤੀ ਵਾਰਤਾ ਨਹੀਂ ਹੋ ਸਕਦੀ। ਰੂਸੀ ਰਾਸ਼ਟਰਪਤੀ ਦੇ ਦਫ਼ਤਰ ‘ਕਰੈਮਲਿਨ’ ਵਿੱਚ ਪੂਤਿਨ ਨਾਲ ਸਿਖਰ ਵਾਰਤਾ ਤੋਂ ਪਹਿਲਾਂ ਆਪਣੀ ਮੁੱਢਲੀ ਵਾਰਤਾ ’ਚ ਮੋਦੀ ਨੇ ਯੂਕਰੇਨ ’ਚ ਬੱਚਿਆਂ ਦੇ ਇੱਕ ਹਸਪਤਾਲ ’ਤੇ ਬੰਬ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੇਗੁਨਾਹ ਬੱਚਿਆਂ ਦੀ ਮੌਤ ਦਿਲ ਦੁਖਾਉਣ ਵਾਲੀ ਤੇ ਬਹੁਤ ਹੀ ਤਕਲੀਫ ਦੇਣ ਵਾਲੀ ਹੈ। ਪ੍ਰਧਾਨ ਮੰਤਰੀ ਮੋਦੀ ਨੇ ਆਲਮੀ ਭਾਈਚਾਰੇ ਨੂੰ ਭਰੋਸਾ ਦਿੱਤਾ ਕਿ ਭਾਰਤ ਸ਼ਾਂਤੀ ਦੇ ਪੱਖ ਵਿੱਚ ਹੈ ਅਤੇ ਸੰਘਰਸ਼ ਦਾ ਹੱਲ ਗੱਲਬਾਤ ਰਾਹੀਂ ਕੱਢਿਆ ਜਾਣਾ ਚਾਹੀਦਾ ਹੈ। ਉੱਧਰ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਸੰਕਟ ਦਾ ਸ਼ਾਂਤੀਪੂਰਨ ਹੱਲ ਲੱਭਣ ’ਚ ਮਦਦ ਦੀਆਂ ਕੋਸ਼ਿਸ਼ਾਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।
.jpg)
.jpg)
.jpg)
.jpg)




















.jpg)






























.jpg)


























.jpg)

.jpg)



















