ਨਿਊਯਾਰਕ, 23 ਅਗਸਤ (ਅਰਜਨ ਰਿਆੜ, ਧੀਰਜ ਛੋਕਰਾਂ)- ਪੰਜਾਬ ਦੇ ਜ਼ਿਲ੍ਹਾ ਕਪੂਰਥਲਾ ਦੇ ਪਿੰਡ ਜੱਬੋਵਾਲ ਦੇ ਨੌਜਵਾਨ ਨੂੰ ਮਾਰੀਆਂ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਮਿ੍ਰਤਕ ਦੀ ਪਛਾਣ 28 ਸਾਲਾ ਗੁਰਦੀਪ ਸਿੰਘ ਵਜੋਂ ਹੋਈ ਹੈ ਜੋ ਇਕ ਦਹਾਕੇ ਤੋਂ ਵਧ ਸਮਾਂ ਪਹਿਲਾਂ ਅਮਰੀਕਾ ਆਇਆ ਸੀ। ਉਹ ਅਮਰੀਕਾ ਦੇ ਨਿਊਯਾਰਕ ਸਿਟੀ ਦੀ ਰਿਚਮੰਡ ਸਟਰੀਟ ’ਤੇ ਪੀਜ਼ਾ ਡਿਲਿਵਰੀ ਕਰਨ ਜਾ ਰਿਹਾ ਸੀ ਤਾਂ ਹਥਿਆਰਬੰਦ ਵਿਅਕਤੀਆਂ ਨੇ ਉਸ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਗੁਰਦੀਪ ਸਿੰਘ ਦੇ ਜਾਣਕਾਰਾਂ ਨੇ ਦੱਸਿਆ ਕਿ ਉਸ ਦੇ ਪਿਤਾ ਨੇ ਕਰਜ਼ਾ ਚੁੱਕ ਕੇ ਗੁਰਦੀਪ ਨੂੰ ਵਿਦੇਸ਼ ਭੇਜਿਆ ਸੀ। ਗੁਰਦੀਪ ਸਿੰਘ ਨੂੰ ਸ਼ੁਰੂ ਵਿੱਚ ਕਾਫੀ ਲੰਬਾ ਸਮਾਂ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਪਰ ਹੁਣ ਉਹ ਪਰਿਵਾਰ ਦੇ ਦਿਨ ਸੁਧਾਰਨ ਲਈ ਦਿਨ-ਰਾਤ ਸਖ਼ਤ ਮਿਹਨਤ ਕਰ ਰਿਹਾ ਸੀ। ਉਸ ਦੇ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰ ਅੱਗੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮਿ੍ਰਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ ਅਤੇ ਅਮਰੀਕੀ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਸ ਘਟਨਾ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਵਾਈ ਜਾਵੇ। ਦੱਸਣਯੋਗ ਹੈ ਕਿ ਗੁਰਦੀਪ ਸਿੰਘ ਅਜੇ ਕੁਆਰਾ ਸੀ ਤੇ ਉਸ ਦੇ ਪਰਿਵਾਰ ਦਾ ਡੀ.ਜੇ. ਦਾ ਕੰਮ ਹੈ।
.jpg)
.jpg)

.jpg)
.jpg)













































.jpg)












.jpg)








.jpg)




























.jpg)


