ਲੁਧਿਆਣਾ/ਨਿਊਯਾਰਕ (ਅਰਜਨ ਰਿਆੜ, ਧੀਰਜ ਛੋਕਰਾਂ)- ਪ੍ਰਸਿੱਧ ਪੱਤਰਕਾਰ ਸਵਰਨ ਟਹਿਣਾ ਦੀ ਸਿਹਤ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਇਕ ਖਬਰ ਚੱਲ ਰਹੀ ਹੈ ਜਿਸ ਵਿਚ ਉਹਨਾਂ ਨੂੰ ਹਸਪਤਾਲ ਵਿਚ ਦਿਖਾਇਆ ਗਿਆ ਹੈ ਅਤੇ ਉਹਨਾਂ ਦੀ ਹਾਲਤ ਗੰਭੀਰ ਦੱਸੀ ਗਈ ਹੈ| ਸੋਸ਼ਲ ਮੀਡੀਆ ’ਤੇ ਸਵਰਨ ਟਹਿਣਾ ਦੀ ਹਾਲਤ ਗੰਭੀਰ ਹੋਣ ਸਬੰਧੀ ਪੋਸਟਾਂ ਅਤੇ ਸੁਨੇਹੇ ਸਾਂਝੇ ਕੀਤੇ ਜਾ ਰਹੇ ਹਨ, ਪਰ ਉਨ੍ਹਾਂ ਦੀ ਸਿਹਤ ਸਬੰਧੀ ਅਜਿਹੀ ਕੋਈ ਗੰਭੀਰ ਸਥਿਤੀ ਨਹੀਂ ਹੈ। ਉਹਨਾਂ ਦੇ ਨਿੱਜੀ ਫੋਨ ’ਤੇ ਮੈਡਮ ਹਰਮਨ ਥਿੰਦ ਨਾਲ ਹੋਈ ਗੱਲਬਾਤ ਅਨੁਸਾਰ ਸਵਰਨ ਟਹਿਣਾ ਦੇ ਪੱਟ ਨਾਲ ਸਬੰਧਤ ਇੱਕ ਮਾਮੂਲੀ ਸਰਜਰੀ ਹੋਈ ਹੈ ਅਤੇ ਉਹ ਇਸ ਸਮੇਂ ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਇਲਾਜ ਕਰਵਾ ਰਹੇ ਹਨ। ਉਨ੍ਹਾਂ ਦੀ ਹਾਲਤ ਸਥਿਰ ਹੀ ਨਹੀਂ ਸਗੋਂ ਤੰਦਰੁਸਤ ਵਿਅਕਤੀ ਵਰਗੀ ਦੱਸੀ ਜਾ ਰਹੀ ਹੈ ਅਤੇ ਗੰਭੀਰ ਹੋਣ ਵਾਲੀ ਕੋਈ ਗੱਲ ਨਹੀਂ ਹੈ। ਜਾਣਕਾਰੀ ਮੁਤਾਬਕ ਸਵਰਨ ਟਹਿਣਾ ਦੀ ਤੇਜ਼ੀ ਨਾਲ ਰਿਕਵਰੀ ਹੋ ਰਹੀ ਹੈ ਅਤੇ ਆਉਣ ਵਾਲੇ ਇੱਕ-ਦੋ ਦਿਨਾਂ ਵਿੱਚ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਉਮੀਦ ਹੈ। ਮੈਡਮ ਹਰਮਨ ਥਿੰਦ ਅਤੇ ਨਜ਼ਦੀਕੀਆਂ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸੋਸ਼ਲ ਮੀਡੀਆ ’ਤੇ ਚੱਲ ਰਹੀਆਂ ਅਪੁਸ਼ਟ ਜਾਂ ਗਲਤ ਖ਼ਬਰਾਂ ’ਤੇ ਵਿਸ਼ਵਾਸ ਨਾ ਕੀਤਾ ਜਾਵੇ ਅਤੇ ਅਜਿਹੀਆਂ ਪੋਸਟਾਂ ਨੂੰ ਬਿਨਾਂ ਪੁਸ਼ਟੀ ਅੱਗੇ ਸਾਂਝਾ ਕਰਨ ਤੋਂ ਗੁਰੇਜ਼ ਕੀਤਾ ਜਾਵੇ।
.jpg)
.jpg)
.jpg)

.jpg)














































.jpg)











.jpg)






.jpg)






























.jpg)


