ਵਾਸ਼ਿੰਗਟਨ-ਅਮਰੀਕਾ ਨੇ ਅੱਜ ਕਿਹਾ ਕਿ ਉਹ ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ’ਚ ਇਕ ਭਾਰਤੀ ਅਧਿਕਾਰੀ ਦੀ ਸ਼ਮੂਲੀਅਤ ਦੇ ਦੋਸ਼ਾਂ ਦੇ ਸਬੰਧ ’ਚ ਭਾਰਤ ਦੀ ਜਾਂਚ ਦੇ ਨਤੀਜਿਆਂ ਦਾ ਇੰਤਜ਼ਾਰ ਕਰੇਗਾ। ਵਿਦੇਸ਼ ਵਿਭਾਗ ਦੇ ਤਰਜਮਾਨ ਮੈਥਿਊ ਮਿਲਰ ਨੇ ਅੱਜ ਮੀਡੀਆ ਨਾਲ ਗੱਲ ਕਰਦਿਆਂ ਕਿਹਾ, ‘ਵਿਦੇਸ਼ ਮੰਤਰੀ ਨੇ ਆਪਣੇ ਭਾਰਤੀ ਹਮਰੁਤਬਾ ਕੋਲ ਇਹ ਮੁੱਦਾ ਚੁੱਕਿਆ ਹੈ ਤੇ ਕਿਹਾ ਹੈ ਕਿ ਅਸੀਂ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲੈ ਰਹੇ ਹਾਂ। ਉਨ੍ਹਾਂ (ਭਾਰਤ) ਨੇ ਕਿਹਾ ਹੈ ਕਿ ਉਹ ਜਾਂਚ ਕਰਨਗੇ।’ ਮਿਲਰ ਨੇ ਇਕ ਸਵਾਲ ਦੇ ਜਵਾਬ ਵਿਚ ਕਿਹਾ, ‘ਉਨ੍ਹਾਂ ਜਾਂਚ ਬਾਰੇ ਜਨਤਕ ਤੌਰ ਉਤੇ ਐਲਾਨ ਕੀਤਾ ਹੈ। ਹੁਣ ਅਸੀਂ ਜਾਂਚ ਦੇ ਸਿੱਟਿਆਂ ਦੀ ਉਡੀਕ ਕਰਾਂਗੇ।’ ਦੱਸਣਯੋਗ ਹੈ ਕਿ ਅਮਰੀਕਾ ਵਿਚ ਫੈਡਰਲ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਇਕ ਭਾਰਤੀ ਨਾਗਰਿਕ ਨੇ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਅਮਰੀਕਾ ਵਿਚ ਹੱਤਿਆ ਦੀ ਸਾਜ਼ਿਸ਼ ਰਚੀ ਸੀ। ਵਕੀਲਾਂ ਨੇ ਇਹ ਵੀ ਦੋਸ਼ ਲਾਇਆ ਹੈ ਕਿ ਇਹ ਭਾਰਤੀ ਨਾਗਰਿਕ ਇਕ ਭਾਰਤੀ ਅਧਿਕਾਰੀ ਨਾਲ ਰਲਿਆ ਹੋਇਆ ਸੀ ਜਦਕਿ ਭਾਰਤ ਨੇ ਅਮਰੀਕੀ ਧਰਤੀ ਉਤੇ ਸਿੱਖ ਵੱਖਵਾਦੀ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ੀ ਵਿਅਕਤੀ ਨਾਲ ਇਕ ਭਾਰਤੀ ਅਧਿਕਾਰੀ ਨੂੰ ਜੋੜੇ ਜਾਣ ਨੂੰ ‘ਚਿੰਤਾ ਦਾ ਵਿਸ਼ਾ’ ਦੱਸਿਆ ਹੈ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੋਸ਼ਾਂ ਦੀ ਜਾਂਚ ਲਈ ਗਠਿਤ ਕਮੇਟੀ ਦੇ ਸਿੱਟਿਆਂ ਦੇ ਅਧਾਰ ਉਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਅਮਰੀਕਾ ਰਹਿੰਦੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਸਿੰਘ ਪੰਨੂ ਵੱਲੋਂ ਸੰਸਦ ’ਤੇ ਅਤਿਵਾਦੀ ਹਮਲੇ ਦੀ ਬਰਸੀ (13 ਦਸੰਬਰ 2001) ਮੌਕੇ ‘ਭਾਰਤੀ ਸੰਸਦ ਦੀ ਨੀਂਹ ਹਿਲਾ ਦੇਣ’ ਦੀ ਧਮਕੀ ਵਾਲਾ ਵੀਡੀਓ ਸੰਦੇਸ਼ ਜਾਰੀ ਕੀਤੇ ਜਾਣ ਤੋਂ ਬਾਅਦ ਦਿੱਲੀ ਪੁਲੀਸ ਚੌਕਸ ਹੋ ਗਈ ਹੈ। ਦਿੱਲੀ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੰਸਦ ਦੇ ਅੰਦਰ ਤੇ ਆਲੇ-ਦੁਆਲੇ ਸੁਰੱਖਿਆ ਵਧਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ-ਵਿਵਸਥਾ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਅਧਿਕਾਰੀਆਂ ਨੇ ਕਿਹਾ, ‘ਜਦ ਸੰਸਦ ਚੱਲ ਰਹੀ ਹੁੰਦੀ ਹੈ, ਅਸੀਂ ਚੌਕਸ ਰਹਿੰਦੇ ਹਾਂ। ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਾਰੀ ਸਾਵਧਾਨੀ ਵਰਤੀ ਜਾ ਰਹੀ ਹੈ।’ ਪੁਲੀਸ ਵੱਲੋਂ ਪੂਰੀ ਦਿੱਲੀ ਵਿੱਚ ਸੁਰੱਖਿਆ ਵੀ ਵਧਾ ਦਿੱਤੀ ਗਈ ਹੈ। ਦਿੱਲੀ ਦੀਆਂ ਹੱਦਾਂ ਉਪਰ ਵੀ ਚੌਕਸੀ ਵਧਾਈ ਗਈ ਹੈ। ਦੱਸਣਯੋਗ ਹੈ ਕਿ ਪਾਬੰਦੀਸ਼ੁਦਾ ਸੰਗਠਨ ‘ਸਿੱਖਸ ਫਾਰ ਜਸਟਿਸ’ ਦੇ ਮੁਖੀ ਨੇ ਦਾਅਵਾ ਕੀਤਾ ਕਿ ਨਰਿੰਦਰ ਮੋਦੀ ਸਰਕਾਰ ਨੇ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਹੈ। ਪੰਨੂ ਵੱਲੋਂ 13 ਦਸੰਬਰ ਬਾਰੇ ਜਿਹੜੀ ਵੀਡੀਓ ਜਾਰੀ ਕੀਤੀ ਗਈ ਹੈ, ਉਸ ਵਿੱਚ 2001 ਦੇ ਸੰਸਦ ਹਮਲੇ ਦੇ ਦੋਸ਼ੀ ਅਫਜ਼ਲ ਗੁਰੂ ਦੀ ਫੋਟੋ ਵੀ ਦਿਖਾਈ ਦਿੰਦੀ ਹੈ। ਪੰਨੂ ਨੇ ਦਾਅਵਾ ਕੀਤਾ ਕਿ ਉਸ ਦਾ ਜਵਾਬ ‘ਭਾਰਤੀ ਸੰਸਦ ਦੀ ਨੀਂਹ’ ਨੂੰ ਹਿਲਾ ਦੇਵੇਗਾ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਅਮਰੀਕਾ ਨੇ ਦੋਸ਼ ਲਾਏ ਸਨ ਕਿ ਉਨ੍ਹਾਂ ਦੀ ਧਰਤੀ ਉਤੇ ਸਿੱਖ ਵੱਖਵਾਦੀ ਪੰਨੂ ਨੂੰ ਮਾਰਨ ਦੀ ਸਾਜ਼ਿਸ਼ ਘੜੀ ਗਈ ਸੀ। ਇਸ ਮਾਮਲੇ ਵਿਚ ਮੁਲਜ਼ਮ ਭਾਰਤੀ ਨਾਗਰਿਕ ਦਾ ਨਾਂ ਇਕ ਭਾਰਤੀ ਅਧਿਕਾਰੀ ਨਾਲ ਵੀ ਜੋੜਿਆ ਗਿਆ ਹੈ। ਗੌਰਤਲਬ ਹੈ ਕਿ ਸੰਸਦ ਦਾ ਸਰਦ ਰੁੱਤ ਸੈਸ਼ਨ ਵੀ ਚੱਲ ਰਿਹਾ ਹੈ। ਦਿੱਲੀ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਨੇ ਕਿਹਾ ਕਿ ਕੇਂਦਰੀ ਅਤੇ ਨਵੀਂ ਦਿੱਲੀ ਜ਼ਿਲ੍ਹੇ ਦੇ ਖੇਤਰਾਂ ਅਤੇ ਸੰਸਦ ਦੇ ਆਲੇ-ਦੁਆਲੇ ਵਾਧੂ ਸੁਰੱਖਿਆ ਬਲ ਤਾਇਨਾਤ ਕੀਤੇ ਗਏ ਹਨ। ਅਧਿਕਾਰੀ ਨੇ ਕਿਹਾ ਕਿ ਇਹ ਤਾਇਨਾਤੀ ਵੀਡੀਓ ਸੰਦੇਸ਼ ਵਿਚ ਦਿੱਤੀ ਧਮਕੀ ਦੇ ਮੱਦੇਨਜ਼ਰ ਹੈ ਤੇ ਆਮ ਤੌਰ ’ਤੇ ਵੀ ਸੈਸ਼ਨ ਦੌਰਾਨ ਸੰਸਦ ਨੇੜੇ ਅਤੇ ਆਲੇ-ਦੁਆਲੇ ਸੁਰੱਖਿਆ ਵਧਾਈ ਜਾਂਦੀ ਹੈ।
.jpg)
.jpg)
.jpg)

.jpg)
















.jpg)
































.jpg)























.jpg)





.jpg)



















