ਜਲੰਧਰ, 6 ਮਈ - ਕੈਨੇਡਾ ਦੇ ਨਾਮਵਰ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਲੰਘੀ ਸਵੇਰੇ ਸਰੀ ਵਿੱਚ ਉਸਦੀ ਰਿਹਾਇਸ਼ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਪਤਾ ਲੱਗਾ ਹੈ ਕਿ ਹਮਲਾਵਰ ਉਸ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਹੀ ਇੰਤਜ਼ਾਰ ਕਰ ਰਹੇ ਸਨ ਅਤੇ ਜਿਵੇਂ ਹੀ ਉਹ ਆਪਣੇ ਘਰ ਤੋਂ ਬਾਹਰ ਨਿਕਲਿਆ ਤਾਂ ਉਸ 'ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਕੈਨੇਡਾ ਅਧਾਰਤ ਸੂਤਰਾਂ ਨੇ ਦੱਸਿਆ ਕਿ ਨੀਟੂ ਕੰਗ ਦੇ ਘੱਟੋ-ਘੱਟ ਦੋ ਗੋਲੀਆਂ ਲੱਗੀਆਂ ਹਨ। ਇੱਕ ਉਸਦੇ ਪੇਟ ਵਿੱਚ ਅਤੇ ਦੂਜੀ ਲੱਤ ਵਿੱਚ। ਉਸ ਨੂੰ ਹਸਪਤਾਲ ਲਿਜਾਇਆ ਗਿਆ। ਕੰਗ ਉੱਤਰੀ ਭਾਰਤ ਸਰਕਲ ਸਟਾਈਲ ਕਬੱਡੀ ਫੈਡਰੇਸ਼ਨ (NICKF) ਦਾ ਵੱਡਾ ਆਗੂ ਹੈ ਅਤੇ ਵਿਸ਼ਵ ਦੇ ਸਭ ਤੋਂ ਮਸ਼ਹੂਰ ਕਬੱਡੀ ਪ੍ਰਮੋਟਰਾਂ ਵਿੱਚੋਂ ਇੱਕ ਹੈ। ਉਹ ਜਲੰਧਰ ਦੇ ਉਗੀ ਪਿੰਡ ਦਾ ਰਹਿਣ ਵਾਲਾ ਹੈ।
.jpg)
.jpg)
.jpg)

.jpg)



















.jpg)






























.jpg)


























.jpg)

.jpg)



















