ਨਵੀਂ ਦਿੱਲੀ - ਦਿੱਲੀ ਪੁਲੀਸ ਨੇ ਅੱਜ ਰਾਊਜ਼ ਐਵੇਨਿਊ ਅਦਾਲਤ ਨੂੰ ਜਾਣਕਾਰੀ ਦਿੱਤੀ ਕਿ ਕੁਸ਼ਤੀ ਫੈਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਣ ਸਿੰਘ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ ਲਾਉਣ ਵਾਲੀਆਂ ਮਹਿਲਾ ਪਹਿਲਵਾਨਾਂ ਦੇ ਬਿਆਨ ਦਰਜ ਕਰ ਲਏ ਗਏ ਹਨ। ਜਾਂਚ ਏਜੰਸੀ ਨੇ ਵਧੀਕ ਮੁੱਖ ਮੈਟਰੋਪਾਲਿਟਨ ਮੈਜਿਸਟਰੇਟ ਹਰਜੀਤ ਸਿੰਘ ਜਸਪਾਲ ਸਾਹਮਣੇ ਇਸ ਸਬੰਧੀ ਰਿਪੋਰਟ ਪੇਸ਼ ਕੀਤੀ। ਅਦਾਲਤ ਨੇ ਪੁਲੀਸ ਨੂੰ ਰਿਪੋਰਟ ਦੀਆਂ ਕਾਪੀਆਂ ਸ਼ਿਕਾਇਤਕਰਤਾਵਾਂ ਨੂੰ ਸੌਂਪਣ ਦੀ ਵੀ ਹਦਾਇਤ ਕੀਤੀ ਹੈ। ਪੁਲੀਸ ਨੇ ਦੱਸਿਆ ਕਿ ਸਾਰੀਆਂ ਪੀੜਤਾਂ ਦੇ ਬਿਆਨ ਸੀਆਰਪੀਸੀ ਦੀ ਧਾਰਾ 164 ਤਹਿਤ ਮੈਜਿਸਟਰੇਟ ਅੱਗੇ ਕਲਮਬੰਦ ਕੀਤੇ ਗਏ ਹਨ। ਰਿਪੋਰਟ ਸੀਲਬੰਦ ਲਿਫ਼ਾਫ਼ੇ ’ਚ ਸੌਂਪੀ ਗਈ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 27 ਜੂਨ ਨੂੰ ਦੁਪਹਿਰ 2.30 ਵਜੇ ਹੋਵੇਗੀ। ਪੁਲੀਸ ਨੇ ਪਹਿਲਾਂ ਅਦਾਲਤ ਨੂੰ ਦੱਸਿਆ ਸੀ ਕਿ ਬ੍ਰਿਜ ਭੂਸ਼ਨ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾ ਦਿਤੀ ਗਈ ਹੈ। ਕੇਸ ਦੀ ਪਿਛਲੀ ਸੁਣਵਾਈ ਦੌਰਾਨ ਅਦਾਲਤ ਨੇ ਦਿੱਲੀ ਪੁਲੀਸ ਨੂੰ ਹਦਾਇਤ ਕੀਤੀ ਸੀ ਕਿ ਪੀੜਤ ਮਹਿਲਾ ਪਹਿਲਵਾਨਾਂ ਦੇ ਬਿਆਨ ਦਰਜ ਕਰਕੇ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ ਜਾਵੇ। ਪਹਿਲਵਾਨਾਂ ਵੱਲੋਂ ਦਾਖ਼ਲ ਅਰਜ਼ੀ ’ਚ ਮੰਗ ਕੀਤੀ ਗਈ ਸੀ ਕਿ ਪੀੜਤਾਂ ਦੇ ਬਿਆਨ ਕਲਮਬੰਦ ਕਰਨ ਅਤੇ ਜਾਂਚ ਦੀ ਨਿਗਰਾਨੀ ਅਦਾਲਤ ਦੀ ਅਗਵਾਈ ਹੇਠ ਕੀਤੀ ਜਾਵੇ ਜਿਸ ’ਤੇ ਜੱਜ ਨੇ ਦਿੱਲੀ ਪੁਲੀਸ ਨੂੰ ਨੋਟਿਸ ਜਾਰੀ ਕੀਤਾ ਸੀ। ਜ਼ਿਕਰਯੋਗ ਹੈ ਕਿ ਬੀਤੀ 18 ਜਨਵਰੀ ਨੂੰ ਪਹਿਲਵਾਨ ਵਿਨੇਸ਼ ਫੋਗਾਟ, ਬਜਰੰਗ ਪੂਨੀਆ ਸਮੇਤ ਲਗਪਗ 30 ਪਹਿਲਵਾਨਾਂ ਨੇ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਖ਼ਿਲਾਫ਼ ਜਿਨਸੀ ਸ਼ੋਸ਼ਣ ਦਾ ਦੋਸ਼ ਲਾਉਂਦਿਆਂ ਜੰਤਰ-ਮੰਤਰ ’ਤੇ ਧਰਨਾ ਆਰੰਭਿਆ ਸੀ।
ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਹੱਦਾਂ ’ਤੇ ਚੌਕਸੀ ਵਧਾਈ
ਦਿੱਲੀ ਪੁਲੀਸ ਵੱਲੋਂ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਸਰਹੱਦਾਂ ’ਤੇ ਚੌਕਸੀ ਵਧਾ ਦਿੱਤੀ ਗਈ ਹੈ। ਇਨ੍ਹਾਂ ਸਰਹੱਦਾਂ ’ਤੇ ਆਵਾਜਾਈ ਆਮ ਨਾਲੋਂ ਕੁਝ ਢਿੱਲੀ ਰਫ਼ਤਾਰ ਨਾਲ ਚੱਲ ਰਹੀ ਹੈ। ਪੁਲੀਸ ਸੂਤਰਾਂ ਮੁਤਾਬਕ ਹਰ ਗੱਡੀ ’ਤੇ ਨਜ਼ਰ ਰੱਖੀ ਜਾ ਰਹੀ ਹੈ ਤੇ ਟਰੈਕਟਰ/ਟਰਾਲੀਆਂ ’ਤੇ ਆਉਣ ਵਾਲਿਆਂ ਦੀ ਵਿਸ਼ੇਸ਼ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਨਫ਼ਰੀ ਵਧਾਈ ਗਈ ਹੈ ਤੇ ਬੈਰੀਕੇਡ ਮਜ਼ਬੂਤ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਖਾਪ ਪੰਚਾਇਤਾਂ ਵੱਲੋਂ ਦਿੱਲੀ ਦੇ ਜੰਤਰ-ਮੰਤਰ ’ਤੇ ਧਰਨਾ ਦੇ ਰਹੇ ਪਹਿਲਵਾਨਾਂ ਦੇ ਹੱਕ ਵਿੱਚ 28 ਮਈ ਨੂੰ ਸੰਸਦ ਦੀ ਨਵੀਂ ਬਣੀ ਇਮਾਰਤ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ ਹੈ।
.jpg)
.jpg)
.jpg)
.jpg)




















.jpg)






























.jpg)


























.jpg)

.jpg)



















