ਚੰਡੀਗੜ੍ਹ,(ਪੰਜਾਬੀ ਰਾਈਟਰ)-ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਵੱਲੋਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਅਸਤੀਫ਼ਾ ਮਨਜ਼ੂਰ ਕੀਤੇ ਜਾਣ ਉਪਰੰਤ ਅਸਾਮ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੰਜਾਬ ਦਾ ਨਵਾਂ ਰਾਜਪਾਲ ਲਗਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਸਵਾਗਤ ਕੀਤਾ। ਮੁੱਖ ਮੰਤਰੀ ਨੇ 58 ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ 31 ਜੁਲਾਈ ਨੂੰ ਨਵੇਂ ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਰੈੱਡ ਕਾਰਪੇਟ ਵਿਛਾ ਕੇ ਸਵਾਗਤ ਕਰਨਗੇ। ਸ੍ਰੀ ਮਾਨ ਨੇ ਕਿਹਾ ਕਿ ਉਹ ਨਵੇਂ ਰਾਜਪਾਲ ਨਾਲ ਮਿਲ ਕੇ ਕੰਮ ਕਰਨਗੇ, ਜਿਸ ਨਾਲ ਪੰਜਾਬ ਦੇ ਹਿੱਤ ਵਿੱਚ ਕਈ ਅਹਿਮ ਫ਼ੈਸਲੇ ਲਏ ਜਾ ਸਕਣਗੇ।
ਸ੍ਰੀ ਮਾਨ ਨੇ ਆਸ ਪ੍ਰਗਟਾਈ ਕਿ ਹੁਣ ਪੰਜਾਬ ਸਰਕਾਰ ਅਤੇ ਰਾਜਪਾਲ ਦੇ ਅਹੁਦੇ, ਦੋਵਾਂ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਕੀਤੀ ਜਾਵੇਗੀ। ਉਨ੍ਹਾਂ ਦੋਸ਼ ਲਾਇਆ ਕਿ ਸਾਬਕਾ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਪੰਜਾਬ ਸਰਕਾਰ ਦੇ ਸੁਚਾਰੂ ਕੰਮ-ਕਾਜ ਵਿੱਚ ਬੇਲੋੜੀ ਰੁਕਾਵਟ ਪੈਦਾ ਕਰਨ ਦੀ ਕੋਸ਼ਿਸ਼ ਕੀਤੀ। ਜੇ ਉਨ੍ਹਾਂ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਨਾ ਕੀਤੀ ਹੁੰਦੀ ਤਾਂ ਦੋਵਾਂ ਵਿਚਕਾਰ ਕੋਈ ਸਮੱਸਿਆ ਨਹੀਂ ਖੜ੍ਹੀ ਹੋਣੀ ਸੀ। ਉਨ੍ਹਾਂ ਕਿਹਾ ‘ਸਾਬਕਾ ਰਾਜਪਾਲ ਨਾਲ ਮੇਰੇ ਕੋਈ ਨਿੱਜੀ ਮਤਭੇਦ ਨਹੀਂ ਸਨ, ਉਹ ਮੇਰੇ ਬਜ਼ੁਰਗ ਵਾਂਗ ਹਨ। ਜਦੋਂ ਵੀ ਮੈਂ ਉਨ੍ਹਾਂ ਨੂੰ ਮਿਲਦਾ ਹਾਂ, ਹਮੇਸ਼ਾ ਉਨ੍ਹਾਂ ਦੇ ਪੈਰੀਂ ਹੱਥ ਲਗਾਉਂਦਾ ਹਾਂ।’ ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਰਾਜਪਾਲ ਵੱਲੋਂ ਸੂਬਾ ਸਰਕਾਰ ਦੇ ਬਰਾਬਰ ਸਰਕਾਰ ਚਲਾਉਣ ਦੀ ਕੋਸ਼ਿਸ਼ ਕੀਤੀ ਗਈ, ਜਿਸ ਕਰਕੇ ਉਨ੍ਹਾਂ ਦੇ ਕੰਮ-ਕਾਜ ਵਿੱਚ ਰੁਕਾਵਟ ਪੈਦਾ ਹੋਈ। ਉਨ੍ਹਾਂ ਕਿਹਾ ਕਿ ਸਾਬਕਾ ਰਾਜਪਾਲ ਵੱਲੋਂ ਸਰਹੱਦੀ ਖੇਤਰ ਦਾ ਦੌਰਾ ਕਰਨ ਸਮੇਂ ਮੁੱਖ ਸਕੱਤਰ ਤੇ ਡੀਜੀਪੀ ਉਨ੍ਹਾਂ ਦੇ ਨਾਲ ਚਲੇ ਗਏ ਜਦਕਿ ਦੂਜੇ ਪਾਸੇ ਜਲੰਧਰ ਵਿੱਚ ਲੋਕ ਮਿਲਣੀ ਦਾ ਪ੍ਰੋਗਰਾਮ ਰੱਖਿਆ ਗਿਆ ਸੀ। ਇਸ ਦੌਰਾਨ ਮੁੱਖ ਸਕੱਤਰ ਤੇ ਡੀਜੀਪੀ ਦੀ ਗੈਰ-ਹਾਜ਼ਰੀ ਕਰਕੇ ਉਨ੍ਹਾਂ ਦੇ ਕੰਮ-ਕਾਜ ਵਿੱਚ ਰੁਕਾਵਟ ਖੜ੍ਹੀ ਹੋਈ। ਇਸ ਤੋਂ ਪਹਿਲਾਂ ਉਨ੍ਹਾਂ ਬਜਟ ਸੈਸ਼ਨ ਬੁਲਾਉਣ ਦੀ ਮਨਜ਼ੂਰੀ ਨਹੀਂ ਦਿੱਤੀ ਅਤੇ ਬਾਅਦ ਵਿੱਚ ਮਨਜ਼ੂਰੀ ਦੇਣ ਲਈ ਸੈਸ਼ਨ ਨੂੰ ਗੈਰ-ਵਾਜਬ ਕਰਾਰ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਆਜ਼ਾਦੀ ਅਤੇ ਜਮਹੂਰੀਅਤ, ਦੋਵੇਂ ਖ਼ਤਰੇ ਵਿੱਚ ਹਨ ਕਿਉਂਕਿ ਕੇਂਦਰ ਸਰਕਾਰ ਗੈਰ-ਭਾਜਪਾ ਸ਼ਾਸਤ ਸੂਬਾ ਸਰਕਾਰਾਂ ਨੂੰ ਤੰਗ-ਪ੍ਰੇਸ਼ਾਨ ਕਰ ਕੇ ਇਨ੍ਹਾਂ ਨੂੰ ਭੰਗ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ।
.jpg)
.jpg)
.jpg)
.jpg)




















.jpg)






























.jpg)


























.jpg)

.jpg)



















