ਚੰਡੀਗੜ੍ਹ, 24 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 28 ਮਈ ਨੂੰ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਵਿੱਚ ਸ਼ਾਮਲ ਹੋਣਗੇ। ਨਵੇਂ ਸੰਸਦ ਭਵਨ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤਾ ਜਾਵੇਗਾ। ਇਸ ਬਾਰੇ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਮਾਣ ਵਾਲਾ ਮੌਕਾ ਹੈ, ਜਿਸ ’ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਡਾ. ਚੀਮਾ ਨੇ ‘ਆਪ’ ਅਤੇ ਕਾਂਗਰਸ ਨੂੰ ਵੀ ਕਰੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ ‘ਆਪ’ ਰਾਸ਼ਟਰਪਤੀ ਦੇ ਮਾਣ ਸਤਿਕਾਰ ਦੀ ਗੱਲ ਕਰ ਰਹੀ ਹੈ ਪਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇਸ਼ ਦੇ ਪਹਿਲੇ ਨਾਗਰਿਕ ਦਾ ਕਿੰਨਾ ਸਤਿਕਾਰ ਕਰਦੇ ਹਨ, ਇਸ ਗੱਲ ਦਾ ਅੰਦਾਜ਼ਾ ਇਸ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਉਹ ਪਹਿਲੀ ਵਾਰ ਸੂਬੇ ਦੇ ਦੌਰੇ ’ਤੇ ਆਏ ਸਨ ਤਾਂ ਮੁੱਖ ਮੰਤਰੀ ਉਨ੍ਹਾਂ ਦਾ ਸਵਾਗਤ ਕਰਨ ਤੱਕ ਨਹੀਂ ਪੁੱਜੇ ਸਨ।
.jpg)
.jpg)
.jpg)
.jpg)




















.jpg)






























.jpg)


























.jpg)

.jpg)



















