
ਚੰਡੀਗੜ੍ਹ (ਪੰਜਾਬੀ ਰਾਈਟਰ)- ਪੰਜਾਬ ਸਰਕਾਰ ਨੇ ਸੂਬੇ ਦੇ ਸਕੂਲਾਂ ਵਿੱਚ 24 ਦਸੰਬਰ ਤੋਂ ਸਰਦੀ ਦੀਆਂ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ। ਸਕੂਲਾਂ ਵਿੱਚ 24 ਤੋਂ 31 ਦਸੰਬਰ ਤੱਕ ਸਰਦੀ ਦੀਆਂ ਛੁੱਟੀਆਂ ਕੀਤੀਆਂ ਗਈਆਂ ਹਨ। ਇਹ ਐਲਾਨ ਪੰਜਾਬ ਸਰਕਾਰ ਦੇ ਸੀਨੀਅਰ ਆਈਏਐੱਸ ਅਧਿਕਾਰੀ ਤੇ ਸਿੱਖਿਆ ਵਿਭਾਗ ਦੇ ਸਕੱਤਰ ਕਮਲ ਕਿਸ਼ੋਰ ਯਾਦਵ ਨੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਮਨਜ਼ੂਰੀ ਤੋਂ ਬਾਅਦ ਕੀਤਾ ਹੈ। ਸਿੱਖਿਆ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਦੇ ਸਮੂਹ ਸਰਕਾਰੀ, ਪ੍ਰਾਈਵੇਟ ਏਡਿਡ ਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਸਰਦੀ ਦੇ ਮੱਦੇਨਜ਼ਰ 24 ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ।