ਪਟਨਾ - ਅਗਲੇ ਸਾਲ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰਾਂ ਵੱਲੋਂ ਬਿਹਾਰ ਦੀ ਰਾਜਧਾਨੀ ’ਚ ਭਲਕੇ ਸ਼ੁੱਕਰਵਾਰ ਨੂੰ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ ਜਿਸ ’ਚ ਵੱਖ ਵੱਖ ਪਾਰਟੀਆਂ ਦੇ ਆਗੂ ਭਾਜਪਾ ਵਿਰੋਧੀ ਫਰੰਟ ਬਣਾਉਣ ਲਈ ਖਾਕੇ ’ਤੇ ਵਿਚਾਰ ਵਟਾਂਦਰਾ ਕਰਨਗੇ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਸਾਂਝੇੇ ਪਰਿਵਾਰ ਵਾਂਗ ਇਕੱਠਿਆਂ ਐੱਨਡੀਏ ਖ਼ਿਲਾਫ਼ ਚੋਣਾਂ ਲੜਨਗੇ। ਸੂਤਰਾਂ ਨੇ ਕਿਹਾ ਕਿ ਮੀਟਿੰਗ ਦੌਰਾਨ ਲੀਡਰਸ਼ਿਪ ਦੇ ਮੁੱਦੇ ਤੋਂ ਬਚਣ ਦੀ ਕੋਸ਼ਿਸ਼ ਕੀਤੀ ਜਾਵੇਗੀ ਅਤੇ ਸਾਂਝਾ ਆਧਾਰ ਕਾਇਮ ਕਰਨ ’ਤੇ ਜ਼ੋਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੀਟਾਂ ਦੀ ਵੰਡ ਬਾਰੇ ਵੀ ਕੋਈ ਚਰਚਾ ਨਹੀਂ ਕੀਤੀ ਜਾਵੇਗੀ। ਮੀਟਿੰਗ ’ਚ ਛੇ ਮੁੱਖ ਮੰਤਰੀਆਂ ਸਮੇਤ 15 ਪਾਰਟੀਆਂ ਦੇ ਆਗੂਆਂ ਵੱਲੋਂ ਹਾਜ਼ਰੀ ਭਰੇ ਜਾਣ ਦੀ ਸੰਭਾਵਨਾ ਹੈ। ਮੀਟਿੰਗ ਤੋਂ ਇਕ ਦਿਨ ਪਹਿਲਾਂ ਵਿਰੋਧੀ ਧਿਰਾਂ ’ਚ ਉਸ ਸਮੇਂ ਫੁਟ ਸਾਹਮਣੇ ਆ ਗਈ ਜਦੋਂ ਆਮ ਆਦਮੀ ਪਾਰਟੀ ਸੂਤਰਾਂ ਨੇ ਕਿਹਾ ਕਿ ਜੇਕਰ ਕਾਂਗਰਸ ਨੇ ਦਿੱਲੀ ’ਚ ਪ੍ਰਸ਼ਾਸਕੀ ਸੇਵਾਵਾਂ ਦੇ ਕੰਟਰੋਲ ਬਾਰੇ ਕੇਂਦਰ ਸਰਕਾਰ ਦੇ ਆਰਡੀਨੈਂਸ ਖ਼ਿਲਾਫ਼ ਉਨ੍ਹਾਂ ਨੂੰ ਹਮਾਇਤ ਦੇਣ ਦਾ ਵਾਅਦਾ ਨਾ ਕੀਤਾ ਤਾਂ ਪਾਰਟੀ ਮੀਟਿੰਗ ’ਚੋਂ ਵਾਕਆਊਟ ਕਰੇਗੀ। ਉਂਜ ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟਨਾ ਪੁੱਜ ਚੁੱਕੇ ਹਨ ਅਤੇ ਦੋਵੇਂ ਆਗੂਆਂ ਨੇ ਅੱਜ ਪਟਨਾ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਿਆ।
ਬਾਅਦ ਵਿੱਚ ਉਨ੍ਹਾਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਵੀ ਕੀਤੀ। ਕੇਜਰੀਵਾਲ ਨੇ ਆਸ ਜਤਾਈ ਹੈ ਕਿ ਕਾਂਗਰਸ ਆਰਡੀਨੈਂਸ ਦੇ ਮੁੱਦੇ ’ਤੇ ਦਿੱਲੀ ਦੀ ‘ਆਪ’ ਸਰਕਾਰ ਨੂੰ ਹਮਾਇਤ ਦੇਵੇਗੀ ਅਤੇ ਉਹ ਮੀਟਿੰਗ ਦੌਰਾਨ ਇਸ ਦਾ ਐਲਾਨ ਕਰੇਗੀ। ਮੀਟਿੰਗ ’ਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪਾਰਟੀ ਆਗੂ ਰਾਹੁਲ ਗਾਂਧੀ, ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ, ਸਮਾਜਵਾਦੀ ਪਾਰਟੀ ਮੁਖੀ ਅਖਿਲੇਸ਼ ਯਾਦਵ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ ਅਤੇ ਐੱਨਸੀਪੀ ਪ੍ਰਧਾਨ ਸ਼ਰਦ ਪਵਾਰ ਸਮੇਤ ਹੋਰ ਆਗੂਆਂ ਦੇ ਹਾਜ਼ਰ ਰਹਿਣ ਦੀ ਸੰਭਾਵਨਾ ਹੈ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਅਤੇ ਉਨ੍ਹਾਂ ਦੇ ਡਿਪਟੀ ਤੇਜਸਵੀ ਯਾਦਵ ਵੱਲੋਂ ਸੱਦੀ ਗਈ ਇਸ ਮੀਟਿੰਗ ਲਈ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ ਕੇ ਸਟਾਲਿਨ, ਪੀਡੀਪੀ ਮੁਖੀ ਮਹਿਬੂਬਾ ਮੁਫ਼ਤੀ, ਸੀਪੀਆਈ ਦੇ ਜਨਰਲ ਸਕੱਤਰ ਡੀ ਰਾਜਾ, ਸੀਪੀਆਈ (ਐੱਮਐੱਲ) ਦੇ ਜਨਰਲ ਸਕੱਤਰ ਦੀਪਾਂਕਰ ਭੱਟਾਚਾਰੀਆ ਆਦਿ ਆਗੂ ਪਹਿਲਾਂ ਹੀ ਪਟਨਾ ਪੁੱਜ ਚੁੱਕੇ ਹਨ। ਸੀਪੀਐੱਮ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਸਮੇਤ ਹੋਰ ਆਗੂਆਂ ਨੇ ਵੀ ਮੀਟਿੰਗ ’ਚ ਸ਼ਮੂਲੀਅਤ ’ਤੇ ਸਹਿਮਤੀ ਪ੍ਰਗਟਾਈ ਹੈ। ਉਂਜ ਤਿਲੰਗਾਨਾ ਆਧਾਰਿਤ ਭਾਰਤ ਰਾਸ਼ਟਰ ਸਮਿਤੀ, ਉੜੀਸਾ ਦੀ ਬੀਜੂ ਜਨਤਾ ਦਲ ਅਤੇ ਵਾਈਐੱਸਆਰ ਕਾਂਗਰਸ ਅਜਿਹੀਆਂ ਗੈਰ-ਭਾਜਪਾ ਪਾਰਟੀਆਂ ਹਨ ਜਿਨ੍ਹਾਂ ਦੇ ਪਟਨਾ ’ਚ ਮੀਟਿੰਗ ਦੌਰਾਨ ਗੈਰਹਾਜ਼ਰ ਰਹਿਣ ਦੀ ਸੰਭਾਵਨਾ ਹੈ।
.jpg)
.jpg)
.jpg)
.jpg)




















.jpg)






























.jpg)


























.jpg)

.jpg)



















