ਮੁਲਕ ਛੱਡਣ ਦਾ ਕੋਈ ਇਰਾਦਾ ਨਹੀਂ: ਇਮਰਾਨ ਖਾਨ

ਮੁਲਕ ਛੱਡਣ ਦਾ ਕੋਈ ਇਰਾਦਾ ਨਹੀਂ: ਇਮਰਾਨ ਖਾਨ

ਇਸਲਾਮਾਬਾਦ - ਸਰਕਾਰ ਵੱਲੋਂ ‘ਨੋ-ਫਲਾਈ’ ਸੂਚੀ ਵਿਚ ਪਾਏ ਗਏ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਕਿਹਾ ਕਿ ਉਨ੍ਹਾਂ ਦਾ ਵਿਦੇਸ਼ ਜਾਣ ਦਾ ਕੋਈ ਇਰਾਦਾ ਨਹੀਂ ਹੈ। ਸੱਤਾਧਾਰੀ ਗੱਠਜੋੜ ਦੇ ਚੋਟੀ ਦੇ ਆਗੂਆਂ ’ਤੇ ਵਿਅੰਗ ਕਸਦਿਆਂ ਇਮਰਾਨ ਨੇ ਕਿਹਾ ਕਿ ਉਨ੍ਹਾਂ ਦੀ ਵਿਦੇਸ਼ ਜਾਣ ਦੀ ਕੋਈ ਯੋਜਨਾ ਨਹੀਂ ਕਿਉਂਕਿ ਉਨ੍ਹਾਂ ਕੋਲ ਪਾਕਿਸਤਾਨ ਤੋਂ ਬਾਹਰ ਨਾ ਤਾਂ ਕੋਈ ਜਾਇਦਾਦ ਹੈ ਤੇ ਨਾ ਹੀ ਕੋਈ ਕਾਰੋਬਾਰ ਚੱਲ ਰਿਹਾ ਹੈ। ਉੱਧਰ ਪਾਕਿਸਤਾਨ ਦੇ ਸਿਹਤ ਮੰਤਰੀ ਅਬਦੁਲ ਕਾਦਿਰ ਪਟੇਲ ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਮੈਡੀਕਲ ਰਿਪੋਰਟ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਮਾਨਸਿਕ ਹਾਲਤ ਅਸਥਿਰ ਹੈ।