ਨਵੀਂ ਦਿੱਲੀ, 27 ਮਈ - ਕਾਂਗਰਸ ਪਾਰਟੀ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਕਾਰਜਕਾਲ ਦੇ ਨੌਂ ਸਾਲ ਪੂਰੇ ਹੋਣ ਮੌਕੇ ਅੱਜ ਉਨ੍ਹਾਂ ਤੋਂ ਮਹਿੰਗਾਈ, ਬੇਰੁਜ਼ਗਾਰੀ ਅਤੇ ਕਿਸਾਨਾਂ ਦੀ ਆਮਦਨੀ ਸਬੰਧੀ ਨੌਂ ਸਵਾਲ ਪੁੱਛਦਿਆਂ ਮੰਗ ਕੀਤੀ ਹੈ ਕਿ ਆਪਣੇ ਕਾਰਜਕਾਲ ਦੌਰਾਨ ਇਹ ਵਾਅਦੇ ਪੂਰੇ ਨਾ ਕਰ ਸਕਣ ਕਰਕੇ ਨਰਿੰਦਰ ਮੋਦੀ ਲੋਕਾਂ ਤੋਂ ਮੁਆਫ਼ੀ ਮੰਗਣ। ਵਿਰੋਧੀ ਪਾਰਟੀ ਨੇ ਕਿਹਾ ਕਿ ਸਰਕਾਰ ਨੂੰ ਇਹ ਦਿਨ ‘ਮੁਆਫ਼ੀ ਦਿਵਸ’ ਵਜੋਂ ਮਨਾਉਣਾ ਚਾਹੀਦਾ ਹੈ।
ਪਾਰਟੀ ਦੇ ਜਨਰਲ ਸਕੱਤਰ (ਸੰਚਾਰ) ਜੈਰਾਮ ਰਮੇਸ਼ ਨੇ ਅੱਜ ਇਥੇ ਪਾਰਟੀ ਹੈੱਡਕੁਆਰਟਰ ਵਿੱਚ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਭਾਰਤ ਜੋੜੋ ਯਾਤਰਾ ਦੌਰਾਨ ਕਈ ਅਹਿਮ ਮੁੱਦੇ ਚੁੱਕੇ ਸਨ ਤੇ ਇਹ ਨੌਂ ਸਵਾਲ ਉਨ੍ਹਾਂ ਮੁੱਦਿਆਂ ’ਤੇ ਹੀ ਆਧਾਰਿਤ ਹਨ। ਉਨ੍ਹਾਂ ਨਾਲ ਪਾਰਟੀ ਆਗੂ ਪਵਨ ਖੇੜਾ ਅਤੇ ਸੁਪ੍ਰਿਆ ਸ੍ਰੀਨੇਤ ਵੀ ਮੌਜੂਦ ਸਨ। ਇਸ ਮੌਕੇ ਜੈਰਾਮ ਰਮੇਸ਼ ਨੇ ‘ਨੌਂ ਸਾਲ ਨੌਂ ਸਵਾਲ’ ਨਾਂ ਦਾ ਇੱਕ ਕਿਤਾਬਚਾ ਵੀ ਰਿਲੀਜ਼ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਨੌਂ ਸਾਲ ਪਹਿਲਾਂ ਅੱਜ ਦੇ ਦਿਨ ਮੋਦੀ ਦੇਸ਼ ਦੇ ਪ੍ਰਧਾਨ ਮੰਤਰੀ ਬਣੇ ਸਨ ਇਸ ਕਰਕੇ ਕਾਂਗਰਸ ਉਨ੍ਹਾਂ ਤੋਂ ਨੌਂ ਸਵਾਲ ਪੁੱਛਣੇ ਚਾਹੁੰਦੀ ਹੈ ਤੇ ਅਸੀਂ ਚਾਹੁੰਦੇ ਹਾਂ ਕਿ ਇਨ੍ਹਾਂ ਸਵਾਲਾਂ ’ਤੇ ਮੋਦੀ ਆਪਣੀ ਚੁੱਪ ਤੋੜਨ। ਜੈਰਾਮ ਰਮੇਸ਼ ਨੇ ਪੁੱਛਿਆ, ‘ਭਾਰਤ ਵਿੱਚ ਬੇਰੁਜ਼ਗਾਰੀ ਅਤੇ ਮਹਿੰਗਾਈ ਅਸਮਾਨ ਕਿਉਂ ਛੂਹ ਰਹੀਆਂ ਹਨ? ਅਮੀਰ ਹੋਰ ਅਮੀਰ ਅਤੇ ਗਰੀਬ ਹੋਰ ਗਰੀਬ ਕਿਉਂ ਹੁੰਦੇ ਜਾ ਰਹੇ ਹਨ? ਆਰਥਿਕ ਅਸਮਾਨਤਾ ਵਿੱਚ ਲਗਾਤਾਰ ਹੋ ਰਹੇ ਵਾਧੇ ਦੇ ਬਾਵਜੂਦ ਜਨਤਕ ਸੰਪਤੀ ਮੋਦੀ ਦੇ ਦੋਸਤਾਂ ਨੂੰ ਕਿਉਂ ਵੇਚੀ ਜਾ ਰਹੀ ਹੈ?’ ਉਨ੍ਹਾਂ ਇਹ ਵੀ ਪੁੱਛਿਆ ਕਿ ਤਿੰਨ ‘ਕਾਲੇ’ ਖੇਤੀ ਕਾਨੂੰਨ ਵਾਪਸ ਲੈਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਸਮਝੌਤਿਆਂ ’ਤੇ ਅਮਲ ਕਿਉਂ ਨਹੀਂ ਕੀਤਾ ਜਾ ਰਿਹਾ ਅਤੇ ਫ਼ਸਲਾਂ ’ਤੇ ਐੱਮਐੱਸਪੀ ਦਾ ਕਾਨੂੰਨ ਕਿਉਂ ਨਹੀਂ ਬਣਾਇਆ ਗਿਆ? ਪਿਛਲੇ ਨੌਂ ਸਾਲਾਂ ਦੌਰਾਨ ਕਿਸਾਨਾਂ ਦੀ ਆਮਦਨੀ ਦੁੱਗਣੀ ਕਿਉਂ ਨਹੀਂ ਹੋਈ ਹੈ?
ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ’ਤੇ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਉਂਦਿਆਂ ਪੁੱਛਿਆ ਕਿ ਐੱਲਆਈਸੀ ਅਤੇ ਐੱਸਬੀਆਈ ਵਿੱਚ ਲੋਕਾਂ ਵੱਲੋਂ ਜੋੜੀ ਗਈ ਖੂਨ-ਪਸੀਨੇ ਦੀ ਕਮਾਈ ਨੂੰ ਪ੍ਰਧਾਨ ਮੰਤਰੀ ਆਪਣੇ ‘ਦੋਸਤ’ ਅਡਾਨੀ ਨੂੰ ਲਾਭ ਦੇਣ ਲਈ ਖਤਰੇ ਵਿੱਚ ਕਿਉਂ ਪਾ ਰਹੇ ਹਨ? ਉਨ੍ਹਾਂ ਪੁੱਛਿਆ ਕਿ ਉਹ ਚੋਰਾਂ ਨੂੰ ਭੱਜਣ ਦਾ ਮੌਕਾ ਕਿਉਂ ਦੇ ਰਹੇ ਹਨ ਤੇ ਉਹ ਭਾਜਪਾ ਸ਼ਾਸਿਤ ਸੂਬਿਆਂ ਵਿੱਚ ਲਗਾਤਾਰ ਹੋ ਰਹੇ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਚੁੱਪ ਕਿਉਂ ਹਨ? ਉਨ੍ਹਾਂ ਕਿਹਾ ਕਿ ਕੌਮੀ ਸੁਰੱਖਿਆ ਦੇ ਮੁੱਦੇ ’ਤੇ ਕਾਂਗਰਸ ਪੁੱਛਣਾ ਚਾਹੁੰਦੀ ਹੈ, ‘ ਤੁਹਾਡੇ ਵੱਲੋਂ 2020 ਵਿੱਚ ਚੀਨ ਨੂੰ ਕਲੀਨ ਚਿੱਟ ਦੇ ਦਿੱਤੇ ਜਾਣ ਦੇ ਬਾਵਜੂਦ ਉਹ ਲਗਾਤਾਰ ਭਾਰਤੀ ਖੇਤਰ ’ਤੇ ਕਾਬਜ਼ ਹਨ ?’ ਉਨ੍ਹਾਂ ਸਵਾਲ ਕੀਤਾ ਕਿ ਚੋਣ ਫਾਇਦੇ ਲਈ ਜਾਣ ਬੁੱਝ ਕੇ ਨਫ਼ਰਤ ਦੀ ਸਿਆਸਤ ਨੂੰ ਹਵਾ ਦਿੱਤੀ ਜਾ ਰਹੀ ਹੈ ਅਤੇ ਸਮਾਜ ਵਿੱਚ ਭੈਅ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ। ਉਨ੍ਹਾਂ ਸਰਕਾਰ ਨੂੰ ਜਮਹੂਰੀਅਤ ਅਤੇ ਸੰਘਵਾਦ ’ਤੇ ਸਵਾਲ ਕੀਤਾ ਅਤੇ ਦੋਸ਼ ਲਾਇਆ ਕਿ ਪਿਛਲੇ ਨੌਂ ਸਾਲਾਂ ਦੌਰਾਨ ਸੰੰਵਿਧਾਨਕ ਕਦਰਾਂ ਕੀਮਤਾਂ ਅਤੇ ਜਮਹੂਰੀ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਗਿਆ ਹੈ।
35 ਸ਼ਹਿਰਾਂ ਵਿੱਚ ਪ੍ਰੈੱਸ ਕਾਨਫਰੰਸਾਂ ਕਰੇਗੀ ਕਾਂਗਰਸ
ਕਾਂਗਰਸ ਪਾਰਟੀ ਵੱਲੋਂ ਅੱਜ ਇਥੇ ਐਲਾਨ ਕੀਤਾ ਗਿਆ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਪਾਰਟੀ ਵੱਲੋਂ 35 ਸ਼ਹਿਰਾਂ ਵਿੱਚ ਪ੍ਰੈੱਸ ਕਾਨਫਰੰਸਾਂ ਕਰਕੇ ਪਿਛਲੇ ਨੌਂ ਸਾਲਾਂ ਦੌਰਾਨ ਵੱਖ ਵੱਖ ਮੁੱਦਿਆਂ ’ਤੇ ਫੇਲ੍ਹ ਹੋਈ ਮੋਦੀ ਸਰਕਾਰ ਬਾਰੇ ਲੋਕਾਂ ਨੂੰ ਦੱਸਿਆ ਜਾਵੇਗਾ। ਇਨ੍ਹਾਂ ਪ੍ਰੈੱਸ ਕਾਨਫਰੰਸਾਂ ਦਾ ਵਿਸ਼ਾ ‘ਨੌਂ ਸਾਲ ਨੌਂ ਸਵਾਲ’ ਹੋਵੇਗਾ, ਜਿਨ੍ਹਾਂ ਵਿੱਚੋਂ 28 ਮਈ ਨੂੰ ਤਿੰਨ ਕਾਨਫਰੰਸਾਂ, 29 ਮਈ ਨੂੰ 29 ਕਾਨਫਰੰਸਾਂ ਅਤੇ 30 ਮਈ ਨੂੰ ਦੀਪੇਂਦਰ ਹੁੱਡਾ ਵੱਲੋਂ ਲਖਨਊ ਵਿੱਚ ਇੱਕ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ।
.jpg)

.jpg)
.jpg)
.jpg)



















.jpg)






























.jpg)


























.jpg)

.jpg)



















