.jpg)
ਦੋਸ਼ੀਆਂ ਨੂੰ ਦਸ-ਦਸ ਹਜ਼ਾਰ ਰੁਪਏ ਦਾ ਜੁਰਮਾਨਾ; ਮਾਮਲੇ ’ਚ ਦੋ ਬਰੀ
ਫ਼ਰੀਦਕੋਟ,(ਪੰਜਾਬੀ ਰਾਈਟਰ)- ਇਥੋਂ ਦੀ ਸੈਸ਼ਨ ਜੱਜ ਨਵਜੋਤ ਕੌਰ ਨੇ ਦੋ ਅਹਿਮ ਫ਼ੈਸਲਿਆਂ ਵਿੱਚ ਨਾਬਾਲਗ ਵਿਦਿਆਰਥਣਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਦੋ ਦੋਸ਼ੀਆਂ ਨੂੰ ਵੀਹ-ਵੀਹ ਸਾਲ ਕੈਦ ਅਤੇ ਦਸ-ਦਸ ਹਜ਼ਾਰ ਰੁਪਏ ਜੁਰਮਾਨੇ ਦਾ ਹੁਕਮ ਸੁਣਾਇਆ ਹੈ। ਇਸ ਦੇ ਨਾਲ ਹੀ ਅਦਾਲਤ ਨੇ ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਖਾਤੇ ਵਿੱਚੋਂ ਚਾਰ-ਚਾਰ ਲੱਖ ਰੁਪਏ ਪੀੜਤ ਵਿਦਿਆਰਥਣਾਂ ਨੂੰ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਜਾਣਕਾਰੀ ਅਨੁਸਾਰ ਮਾਰਚ 2024 ਵਿੱਚ ਅਮਰਜੀਤ ਸਿੰਘ ਵਾਸੀ ਕੋਟਕਪੂਰਾ ਨੇ 6ਵੀਂ ਦੀ ਵਿਦਿਆਰਥਣ ਦਾ ਜਿਨਸੀ ਸ਼ੋਸ਼ਣ ਕੀਤਾ ਸੀ, ਜਿਸ ਵਿੱਚ ਉਸ ਨੂੰ ਇਹ ਸਜ਼ਾ ਸੁਣਵਾਈ ਗਈ। ਇਸੇ ਤਰ੍ਹਾਂ ਗੁਰਵਿੰਦਰ ਸਿੰਘ ਵਾਸੀ ਰੋੜੀ ਕਪੂਰਾ ਨੂੰ ਨਾਬਾਲਗ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਵਿੱਚ ਸਜ਼ਾ ਦਾ ਹੁਕਮ ਸੁਣਾਇਆ ਗਿਆ। ਇਸ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਰਾਜਵੀਰ ਸਿੰਘ ਅਤੇ ਰਿੰਪੀ ਕੌਰ ਨਾਮ ਦੀ ਔਰਤ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਗਿਆ।