.png)
ਧਾਮੀ, ਮਜੀਠੀਆ, ਭੂੰਦੜ, ਲੰਗਾਹ, ਚੀਮਾ ਤੇ ਮਲੂਕਾ ਨੇ ਵੀ ਕੀਤੀ ਸੇਵਾ
ਫ਼ਤਹਿਗੜ੍ਹ ਸਾਹਿਬ,(ਪੰਜਾਬੀ ਰਾਈਟਰ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹ ਲਾਉਣ ਮਗਰੋਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਅਤੇ ਹੋਰ ਅਕਾਲੀ ਆਗੂ ਧਾਰਮਿਕ ਸੇਵਾ ਦੇ ਤੀਜੇ ਪੜਅ ਦੇ ਦੂਜੇ ਦਿਨ ਅੱਜ ਫਿਰ ਸੇਵਾ ਲਈ ਗੁਰਦੁਆਰਾ ਫ਼ਤਹਿਗੜ੍ਹ ਸਾਹਿਬ ਪੁੱਜੇ। ਉਨ੍ਹਾਂ ਗੁਰਦੁਆਰਾ ਸਾਹਿਬ ਵਿਖੇ ਪਹਿਰੇਦਾਰ ਵਜੋਂ ਸੇਵਾ ਨਿਭਾਉਣ ਉਪਰੰਤ ਇੱਕ ਘੰਟਾ ਗੁਰਬਾਣੀ ਕੀਰਤਨ ਸਰਵਣ ਕੀਤਾ।
ਇਸ ਮਗਰੋਂ ਲੰਗਰ ਹਾਲ ਵਿੱਚ ਜਾ ਕੇ ਜੂਠੇ ਭਾਂਡੇ ਮਾਂਜਣ ਦੀ ਸੇਵਾ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਸੁੱਚਾ ਸਿੰਘ ਲੰਗਾਹ, ਹੀਰਾ ਸਿੰਘ ਗਾਬੜੀਆ, ਸਿਕੰਦਰ ਸਿੰਘ ਮਲੂਕਾ, ਦਰਬਾਰਾ ਸਿੰਘ ਗੁਰੂ ਆਦਿ ਨੇ ਸੇਵਾ ਕੀਤੀ। ਇਸ ਦੌਰਾਨ ਜਗਦੀਪ ਸਿੰਘ ਚੀਮਾ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਸਰਬਜੀਤ ਸਿੰਘ ਝਿੰਜਰ, ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਅਵਤਾਰ ਸਿੰਘ ਰਿਆ, ਸਰਨਜੀਤ ਸਿੰਘ ਚਨਾਰਥਲ, ਮਨਮੋਹਨ ਸਿੰਘ ਮਕਾਰੋਂਪੁਰ, ਮੱਖਣ ਸਿੰਘ ਲਾਲਕਾ, ਰਣਵੀਰ ਸਿੰਘ ਰਾਣਾ ਢਿੱਲੋਂ, ਅੰਤ੍ਰਿੰਗ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਸੁਰਜੀਤ ਸਿੰਘ ਗੜ੍ਹੀ ਆਦਿ ਹਾਜ਼ਰ ਸਨ। ਫ਼ਤਹਿਗੜ੍ਹ ਸਾਹਿਬ ਦੀ ਦੋ ਰੋਜ਼ਾ ਸੇਵਾ ਉਪਰੰਤ ਸੁਖਬੀਰ ਬਾਦਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੇਵਾ ਕਰਨਗੇ।