ਅਮਰਗੜ੍ਹ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਤੋਲੇਵਾਲ ਵਿੱਚ ਅੱਜ ਅਸ਼ੋਕ ਲੇਅਲੈਂਡ ਰਿਜਨਲ ਡਰਾਈਵਿੰਗ ਟਰੇਨਿੰਗ ਸੈਂਟਰ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਇਹ ਡਰਾਈਵਿੰਗ ਟਰੇਨਿੰਗ ਸੈਂਟਰ ਹਾਈ-ਟੈੱਕ ਤਕਨੀਕ ਨਾਲ ਲੈੱਸ ਹੈ। ਇਸ ਦੌਰਾਨ ਵਿਰੋਧੀਆਂ ’ਤੇ ਵਰ੍ਹਦਿਆਂ ਭਗਵੰਤ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਆਗੁੂ ਉਨ੍ਹਾਂ ਨੂੰ ‘ਨੀਵਾਂ ਦਿਖਾਉਣ’ ਲਈ ਇੱਕ-ਦੂਜੇ ਨੂੰ ਜੱਫੀਆਂ ਪਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਲਈ ਸਿਆਸਤ ਵਿੱਚ ਨੈਤਿਕਤਾ ਸਭ ਤੋਂ ਉੱਚੀ ਹੈ। ਉਹ ਲੋਕਾਂ ਦੇ ਇੱਕ ਵੀ ਪੈਸੇ ਦੀ ਦੁਰਵਰਤੋਂ ਨਹੀਂ ਕਰਦੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਹਿੱਤ ਨਜ਼ਰਅੰਦਾਜ਼ ਕੀਤੇ ਅਤੇ ਸਰਕਾਰੀ ਸੰਸਥਾਵਾਂ ਦਾ ਘਾਣ ਕਰ ਕੇ ਸਿਹਤ, ਸਿੱੱਖਿਆ, ਟਰਾਂਸਪੋਰਟ ਤੇ ਹੋਰ ਖੇਤਰਾਂ ਵਿਚ ਅਜ਼ਾਰੇਦਾਰੀ ਕਾਇਮ ਰੱਖੀ ਸੀ। ਸੜਕ ਹਾਦਸਿਆਂ ਦੌਰਾਨ ਜਾਂਦੀਆਂ ਕੀਮਤੀ ਜਾਨਾਂ ’ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹੋਰ ਰੋਜ਼ ਸੜਕ ਹਾਦਸਿਆਂ ਰਾਹੀਂ 14 ਮੌਤਾਂ ਹੁੰਦੀਆਂ ਹਨ। ਇਹ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਸਬੰਧੀ ਉਨ੍ਹਾਂ ‘ਸੜਕ ਸੁਰੱਖਿਆ ਫੋਰਸ’ ਬਣਾਉਣ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਨਾਲ ਨੌਜਾਵਾਨਾਂ ਨੂੰ ਰੁਜ਼ਗਾਰ ਵੀ ਮਿਲੇਗਾ ਅਤੇ ਪੰਜਾਬ ਪੁਲੀਸ ਦਾ ਬੋਝ ਵੀ ਘਟੇਗਾ। ਇਸ ਦੌਰਾਨ ਉਨ੍ਹਾਂ ਝੋਨੇ ਦੀ ਕਾਸ਼ਤ ਲਈ ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਦੇਣ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਕੋਲ 52 ਦਿਨਾਂ ਦੇ ਕੋਲੇ ਦੇ ਭੰਡਾਰ ਹਨ। ਗੋਇੰਦਵਾਲ ਥਰਮਲ ਪਾਵਰ ਪਲਾਂਟ ਖਰੀਦਣ ਲਈ ਪੰਜਾਬ ਸਰਕਾਰ ਵੱਲੋਂ ਬੋਲੀ ਲਾਈ ਜਾਵੇਗੀ। ਇਸ ਮੌਕੇ ਮੁੱਖ ਮੰਤਰੀ ਨੇ ਅਮਰਗੜ੍ਹ ਵਿੱਚ 45 ਕਰੋੜ ਰੁਪਏ ਦੀ ਲਾਗਤ ਨਾਲ ਬਾਈਪਾਸ ਬਣਾਉਣ ਦਾ ਐਲਾਨ ਕੀਤਾ ਤੇ ਕੋਵਿਡ ਦੌਰਾਨ ਫ਼ੌਤ ਹੋਏ ਪੀਆਰਟੀਸੀ ਦੇ ਡਰਾਈਵਰ ਮਨਜੀਤ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਦਾ ਚੈੱਕ ਵੀ ਸੌਂਪਿਆ। ਇਸ ਮੌਕੇ ਟਰਾਂਸਪੋਰਟ ਮੰਤਰੀ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਜਮੀਲ-ਉਰ-ਰਹਿਮਾਨ, ਕੁਲਵੰਤ ਸਿੰਘ ਗੱਜਣਮਾਜਰਾ ਤੇ ਹੋਰ ਹਾਜ਼ਰ ਸਨ।
.jpg)

.jpg)
.jpg)
.jpg)



















.jpg)






























.jpg)


























.jpg)

.jpg)



















